Delhi Excise Policy Scam: ਦਿੱਲੀ ਆਬਕਾਰੀ ਨੀਤੀ ਮਾਮਲਾ; ED ਨੇ ਦਿੱਲੀ CM ਅਰਵਿੰਦ ਕੇਜਰੀਵਾਲ ਨੂੰ ਭੇਜਿਆ 5ਵਾਂ ਸੰਮਨ
Published : Jan 31, 2024, 4:04 pm IST
Updated : Jan 31, 2024, 4:04 pm IST
SHARE ARTICLE
ED Issues Fresh Summons To Arvind Kejriwal In Delhi Excise Policy Scam Case
ED Issues Fresh Summons To Arvind Kejriwal In Delhi Excise Policy Scam Case

2 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ

Delhi Excise Policy Scam: ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿੱਛ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਵਾਰ ਫਿਰ ਸੰਮਨ ਭੇਜਿਆ ਹੈ। ਮੁੱਖ ਮੰਤਰੀ ਨੂੰ ਭੇਜਿਆ ਗਿਆ ਇਹ ਪੰਜਵਾਂ ਸੰਮਨ ਹੈ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਇਸ ਤੋਂ ਪਹਿਲਾਂ ਚਾਰ ਵਾਰ ਜਾਂਚ ਏਜੰਸੀ ਵਲੋਂ ਭੇਜੇ ਗਏ ਸੰਮਨਾਂ 'ਤੇ ਪੁੱਛਗਿੱਛ ਲਈ ਪੇਸ਼ ਨਹੀਂ ਹੋਏ ਸਨ। ਏਜੰਸੀ ਨੇ ਪਹਿਲਾਂ 'ਆਪ' ਮੁਖੀ ਨੂੰ ਪਿਛਲੇ ਸਾਲ 18 ਜਨਵਰੀ, 3 ਜਨਵਰੀ ਅਤੇ 21 ਦਸੰਬਰ ਅਤੇ 2 ਨਵੰਬਰ ਨੂੰ ਸੰਮਨ ਭੇਜੇ ਸਨ। ਜਾਂਚ ਏਜੰਸੀ ਦੇ ਇਨ੍ਹਾਂ ਨੋਟਿਸਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਨੇ ‘ਗੈਰ-ਕਾਨੂੰਨੀ’ ਕਰਾਰ ਦਿਤਾ ਸੀ। ਪੁੱਛਗਿੱਛ ਲਈ ਭੇਜੇ ਗਏ ਨਵੇਂ ਸੰਮਨ 2 ਫਰਵਰੀ ਲਈ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਲਜ਼ਾਮ ਹਨ ਕਿ ਸ਼ਰਾਬ ਵਪਾਰੀਆਂ ਨੂੰ ਲਾਇਸੈਂਸ ਦੇਣ ਲਈ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਨੇ ਕੁੱਝ ਸ਼ਰਾਬ ਵਪਾਰੀਆਂ ਦਾ ਪੱਖ ਪੂਰਿਆ, ਜਿਨ੍ਹਾਂ ਨੇ ਕਥਿਤ ਤੌਰ 'ਤੇ ਇਸ ਲਈ ਰਿਸ਼ਵਤ ਦਿਤੀ ਸੀ। ਹਾਲਾਂਕਿ ਆਮ ਆਦਮੀ ਪਾਰਟੀ ਨੇ ਵਾਰ-ਵਾਰ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

ਇਸ ਨੀਤੀ ਨੂੰ ਬਾਅਦ ਵਿਚ ਵਾਪਸ ਲੈ ਲਿਆ ਗਿਆ ਅਤੇ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ ਤੋਂ ਜਾਂਚ ਕਰਵਾਉਣ ਦੀ ਸਿਫ਼ਾਰਸ਼ ਕੀਤੀ। ਇਸ ਤੋਂ ਬਾਅਦ ਈਡੀ ਨੇ ਮਨੀ ਲਾਂਡਰਿੰਗ ਰੋਕੂ ਐਕਟ (ਪੀਐਮਐਲਏ) ਤਹਿਤ ਕੇਸ ਦਰਜ ਕੀਤਾ ਸੀ।

(For more Punjabi news apart from ED Issues Fresh Summons To Arvind Kejriwal In Delhi Excise Policy Scam Case, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement