Parliament security breach: ਸਾਨੂੰ ਵਿਰੋਧੀ ਪਾਰਟੀਆਂ ਨਾਲ ਸਬੰਧ ਮੰਨਣ ਲਈ ਪਰੇਸ਼ਾਨ ਕੀਤਾ ਜਾ ਰਿਹੈ : ਮੁਲਜ਼ਮ
Published : Jan 31, 2024, 5:18 pm IST
Updated : Jan 31, 2024, 5:18 pm IST
SHARE ARTICLE
Tortured by police to accept link with opposition parties: Parliament security breach accused
Tortured by police to accept link with opposition parties: Parliament security breach accused

ਕਿਹਾ, ਬਿਜਲੀ ਦੇ ਝਟਕੇ ਲਾਏ, 70 ਖਾਲੀ ਕਾਗਜ਼ਾਂ ’ਤੇ ਦਸਤਖਤ ਕਰਨ ਲਈ ਵੀ ਮਜਬੂਰ ਕੀਤਾ ਗਿਆ

Parliament security breach: ਸੰਸਦ ਦੀ ਸੁਰੱਖਿਆ ’ਚ ਸੰਨ੍ਹ ਮਾਮਲੇ ’ਚ ਗ੍ਰਿਫਤਾਰ ਕੀਤੇ ਗਏ 6 ਮੁਲਜ਼ਮਾਂ ’ਚੋਂ 5 ਨੇ ਬੁਧਵਾਰ ਨੂੰ ਅਦਾਲਤ ਨੂੰ ਦਸਿਆ ਕਿ ਦਿੱਲੀ ਪੁਲਿਸ ਉਨ੍ਹਾਂ ਨੂੰ ਕਥਿਤ ਤੌਰ ’ਤੇ ਪਰੇਸ਼ਾਨ ਕਰ ਰਹੀ ਤਾਕਿ ਉਹ ਵਿਰੋਧੀ ਪਾਰਟੀਆਂ ਨਾਲ ਅਪਣੇ ਸਬੰਧਾਂ ਨੂੰ ਕਬੂਲ ਕਰ ਲੈਣ। ਪੰਜਾਂ ਮੁਲਜ਼ਮਾਂ ਨੇ ਵਧੀਕ ਸੈਸ਼ਨ ਜੱਜ ਹਰਦੀਪ ਕੌਰ ਦੇ ਸਾਹਮਣੇ ਇਹ ਦਲੀਲ ਦਿਤੀ।

ਜੱਜ ਨੇ ਸਾਰੇ ਛੇ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 1 ਮਾਰਚ ਤਕ ਵਧਾ ਦਿਤੀ। ਪੰਜ ਮੁਲਜ਼ਮਾਂ ਮਨੋਰੰਜਨ ਡੀ., ਸਾਗਰ ਸ਼ਰਮਾ, ਲਲਿਤ ਝਾਅ, ਅਮੋਲ ਸ਼ਿੰਦੇ ਅਤੇ ਮਹੇਸ਼ ਕੁਮਾਵਤ ਨੇ ਅਦਾਲਤ ਨੂੰ ਦਸਿਆ ਕਿ ਉਨ੍ਹਾਂ ਨੂੰ ਲਗਭਗ 70 ਖਾਲੀ ਕਾਗਜ਼ਾਂ ’ਤੇ ਦਸਤਖਤ ਕਰਨ ਲਈ ਮਜਬੂਰ ਕੀਤਾ ਗਿਆ ਸੀ। ਉਨ੍ਹਾਂ ਨੇ ਅਦਾਲਤ ਨੂੰ ਦਸਿਆ, ‘‘ਮੁਲਜ਼ਮਾਂ ਨੂੰ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂ.ਏ.ਪੀ.ਏ.) ਤਹਿਤ ਅਪਰਾਧ ਕਰਨ ਅਤੇ ਕੌਮੀ ਸਿਆਸੀ ਪਾਰਟੀਆਂ ਨਾਲ ਸਬੰਧ ਰੱਖਣ ਦੀ ਗੱਲ ਕਬੂਲ ਕਰਨ ਲਈ ਪਰੇਸ਼ਾਨ/ਬਿਜਲੀ ਦੇ ਝਟਕੇ ਦਿਤੇ ਗਏ।’’

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅਦਾਲਤ ਨੇ ਇਸ ਮਾਮਲੇ ’ਚ ਪੁਲਿਸ ਤੋਂ ਜਵਾਬ ਮੰਗਿਆ ਅਤੇ ਮਾਮਲੇ ਦੀ ਸੁਣਵਾਈ 17 ਫਰਵਰੀ ਨੂੰ ਮੁਲਤਵੀ ਕਰ ਦਿਤੀ। ਇਸ ਮਾਮਲੇ ਦੀ ਛੇਵੀਂ ਮੁਲਜ਼ਮ ਨੀਲਮ ਆਜ਼ਾਦ ਹੈ। ਸੁਰੱਖਿਆ ਦੀ ਵੱਡੀ ਉਲੰਘਣਾ 2001 ਦੇ ਸੰਸਦ ਅਤਿਵਾਦੀ ਹਮਲੇ ਦੀ ਵਰ੍ਹੇਗੰਢ 13 ਦਸੰਬਰ ਨੂੰ ਹੋਈ ਸੀ, ਜਦੋਂ ਸਾਗਰ ਸ਼ਰਮਾ ਅਤੇ ਮਨੋਰੰਜਨ ਡੀ. ਵਿਜ਼ਟਰ ਗੈਲਰੀ ਤੋਂ ਸਦਨ ਵਿਚ ਛਾਲ ਮਾਰ ਗਏ ਸਨ ਅਤੇ ਨਾਅਰੇਬਾਜ਼ੀ ਕਰਦੇ ਹੋਏ ‘ਕੈਨ’ ’ਚੋਂ ਪੀਲਾ ਧੂੰਆਂ ਫੈਲਾਇਆ ਸੀ।
ਘਟਨਾ ਤੋਂ ਤੁਰਤ ਬਾਅਦ ਦੋਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਦੇ ਨਾਲ ਹੀ ਦੋ ਹੋਰ ਲੋਕਾਂ ਅਮੋਲ ਸ਼ਿੰਦੇ ਅਤੇ ਨੀਲਮ ਨੂੰ ਸੰਸਦ ਭਵਨ ਦੇ ਬਾਹਰ ਪੀਲੇ ਧੂੰਏਂ ਦੇ ਡੱਬੇ ਨਾਲ ਵਿਰੋਧ ਪ੍ਰਦਰਸ਼ਨ ਕਰਨ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਲੋਕਾਂ ਨੇ ‘ਤਾਨਾਸ਼ਾਹੀ ਨਹੀਂ ਚੱਲੇਗੀ’ ਦੇ ਨਾਅਰੇ ਲਗਾਏ।

(For more Punjabi news apart from Tortured by police to accept link with opposition parties: Parliament security breach accused, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement