ਦੀਪ ਸਿੱਧੂ ਵੱਲੋਂ ਦਿੱਤੀ ਜ਼ਮਾਨਤ ਅਰਜ਼ੀ 'ਤੇ ਅੱਜ ਹੋਵੇਗੀ ਸੁਣਵਾਈ 
Published : Mar 31, 2021, 1:01 pm IST
Updated : Mar 31, 2021, 1:01 pm IST
SHARE ARTICLE
Deep Sidhu
Deep Sidhu

ਦੀਪ ਸਿੱਧੂ 'ਤੇ ਦਿੱਲੀ ਹਿੰਸਾ ਲਈ ਪ੍ਰਦਰਸ਼ਨਕਾਰੀਆਂ ਨੂੰ ਭੜਕਾਉਣ ਦੇ ਦੋਸ਼ ਹਨ।

ਨਵੀਂ ਦਿੱਲੀ : 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹੇ 'ਤੇ ਹੋਈ ਹਿੰਸਾ 'ਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਮਸ਼ਹੂਰ ਅਦਾਕਾਰ ਦੀਪ ਸਿੱਧੂ ਨੇ ਦਿੱਲੀ ਦੀ ਅਦਾਲਤ 'ਚ ਜ਼ਮਾਨਤ ਅਰਜ਼ੀ ਦਾਖ਼ਲ ਕੀਤੀ ਹੈ। ਇਸ ਮਾਮਲੇ 'ਚ ਅੱਜ ਸੁਣਵਾਈ ਹੋਵੇਗੀ। ਪੰਜਾਬੀ ਅਦਾਕਾਰ ਦੀਪ ਸਿੱਧੂ 'ਤੇ ਦਿੱਲੀ ਹਿੰਸਾ ਲਈ ਪ੍ਰਦਰਸ਼ਨਕਾਰੀਆਂ ਨੂੰ ਭੜਕਾਉਣ ਦੇ ਦੋਸ਼ ਹਨ।

deep sidhuDeep Sidhu

ਦੱਸ ਦਈਏ ਕਿ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਟੀਮ ਨੇ ਦੀਪ ਸਿੱਧੂ ਨੂੰ 8 ਫਰਵਰੀ ਨੂੰ ਹਰਿਆਣਾ ਦੇ ਕਰਨਾਲ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ 7 ਦਿਨਾਂ ਦੀ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ। ਇਸ ਮਗਰੋਂ ਪੁੱਛ ਪੜਤਾਲ 'ਚ ਦੀਪ ਸਿੱਧੂ ਨੇ ਦੱਸਿਆ ਕਿ ਉਸ ਦਾ ਕੋਈ ਵੀ ਬੁਰਾ ਇਰਾਦਾ ਨਹੀਂ ਸੀ ਅਤੇ ਬਾਕੀਆਂ ਵਾਂਗ ਉਹ ਵੀ ਉੱਥੇ ਚਲਾ ਗਿਆ ਸੀ।

Photo

ਦਿੱਲੀ ਪੁਲਿਸ ਨੇ ਦੀਪ ਸਿੱਧੂ ਅਤੇ ਤਿੰਨ ਹੋਰਾਂ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਦਾ ਨਕਦ ਪੁਰਸਕਾਰ ਦੇਣ ਦਾ ਐਲਾਨ ਕੀਤਾ ਸੀ।
ਜ਼ਿਕਰਯੋਗ ਹੈ ਕਿ ਗਣਤੰਤਰ ਦਿਵਸ ਵਾਲੇ ਦਿਨ ਕੌਮੀ ਰਾਜਧਾਨੀ 'ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ 'ਚ ਝੜਪ ਹੋ ਗਈ ਸੀ।

ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਕਿਲ੍ਹੇ 'ਚ ਪਹੁੰਚ ਗਏ ਸਨ ਅਤੇ ਉੱਥੇ ਖਾਲਸਾਈ ਝੰਡਾ ਲਹਿਰਾ ਦਿੱਤਾ ਸੀ। ਦੱਸਿਆ ਗਿਆ ਸੀ ਕਿ ਇਸ ਹਿੰਸਾ 'ਚ ਲਗਪਗ 500 ਪੁਲਿਸ ਮੁਲਾਜ਼ਮ ਜ਼ਖਮੀ ਹੋਏ ਸਨ ਅਤੇ ਇੱਕ ਪ੍ਰਦਰਸ਼ਨਕਾਰੀ ਦੀ ਮੌਤ ਵੀ ਹੋਈ ਸੀ। 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement