ਅਗਲੇ ਹਫ਼ਤੇ ਮੁੜ ਸ਼ੁਰੂ ਹੋ ਸਕਦੈ ਕਿਸਾਨ ਮੋਰਚੇ ਤੇ ਕੇਂਦਰ ਵਿਚਕਾਰ ਗੱਲਬਾਤ ਦਾ ਸਿਲਸਿਲਾ
Published : Mar 31, 2021, 11:30 am IST
Updated : Mar 31, 2021, 11:30 am IST
SHARE ARTICLE
farmer
farmer

ਕੁੱਝ ਸੀਨੀਅਰ ਭਾਜਪਾ ਆਗੂ ਕਿਸਾਨ ਆਗੂਆਂ ਦੇ ਸੰਪਰਕ ਵਿਚ

ਚੰਡੀਗੜ੍ਹ (ਗੁਰਉਪਦੇਸ਼ ਭੁੱਲਰ): 26 ਮਾਰਚ ਦੇ ਕਿਸਾਨਾਂ ਦੇ ਸਫ਼ਲ ਬੰਦ ਅਤੇ ਉਸ ਤੋਂ ਬਾਅਦ ਪੰਜਾਬ ਵਿਚ ਮਲੋਟ ਵਿਖੇ ਭਾਜਪਾ ਵਿਧਾਇਕ ਨੂੰ ਅਲਫ਼ ਨੰਗੇ ਕਰ ਕੇ ਕੀਤੀ ਕੁੱਟਮਾਰ ਦੇ ਘਟਨਾਕ੍ਰਮ ਤੋਂ ਬਾਅਦ ਹੁਣ ਕੇਂਦਰ ਸਰਕਾਰ ਤੇ ਕਿਸਾਨ ਆਗੂਆਂ ਨਾਲ ਗੱਲਬਾਤ ਸ਼ੁਰੂ ਕਰਨ ਲਈ ਦਬਾਅ ਵੱਧ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਅਪ੍ਰੈਲ ਮਹੀਨੇ ਦੌਰਾਨ ਅਗਲੇ ਹਫ਼ਤੇ ਇਕ ਵਾਰ ਮੁੜ ਗੱਲਬਾਤ ਦਾ ਸਿਲਸਿਲਾ ਸ਼ੁਰੂ ਹੋ ਸਕਦਾ ਹੈ। 

farmerfarmer

ਕਿਸਾਨ ਮੋਰਚੇ ਦੇ ਆਗੂ ਵੀ ਗੱਲਬਾਤ ਵਿਚ ਅਪਣੀ ਖੜੋਤ ਨੂੰ ਤੋੜਨ ਲਈ ਇਕ ਵਾਰ ਮੁੜ ਗੱਲਬਾਤ ਸ਼ੁਰੂ ਕਰਨ ਦੇ ਹੱਕ ਵਿਚ ਹਨ। ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਵੀ ਪਿਛਲੇ ਦਿਨੀਂ ਗੱਲਬਾਤ ਮੁੜ ਸ਼ੁਰੂ ਕਰਨ ਬਾਰੇ ਬਿਆਨ ਦੇ ਕੇ ਸੰਕੇਤ ਦੇ ਚੁੱਕੇ ਹਨ। ਇਹ ਵੀ ਪਤਾ ਲਗਾ ਹੈ ਕਿ ਭਾਜਪਾ ਦੇ ਕੁੱਝ ਸੀਨੀਅਰ ਨੇਤਾ ਕੁੱਝ ਪ੍ਰਮੁੱਖ ਕਿਸਾਨ ਆਗੂਆਂ ਨਾਲ ਸੰਪਰਕ ਵਿਚ ਹਨ। 

farmerfarmer

ਭਾਜਪਾ ਆਗੂ ਕਿਸਾਨ ਆਗੂਆਂ ਨੂੰ ਗੱਲਬਾਤ ਸ਼ੁਰੂ ਕਰਨ ਲਈ ਨਵਾਂ ਪ੍ਰਸਤਾਵ ਦੇਣ ਲਈ ਕਹਿ ਰਹੇ ਹਨ ਜਿਸ ਦੇ ਆਧਾਰ ’ਤੇ ਉਨ੍ਹਾਂ ਨੂੰ ਗੱਲਬਾਤ ਲਈ ਸੱਦਿਆ ਜਾ ਸਕੇ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਵੀ ਹੁਣ ਨਵਾਂ ਪ੍ਰਸਤਾਵ ਤਿਆਰ ਕਰਨ ਲਈ ਵਿਚਾਰ ਵਟਾਂਦਰਾ ਸ਼ੁਰੂ ਕਰ ਦਿਤਾ ਹੈ। ਕਿਸਾਨ ਜਥੇਬੰਦੀਆਂ ਦੀਆਂ ਮੀਟਿੰਗਾਂ ਦਾ ਸਿਲਸਿਲਾ ਵੀ ਅਗਲੀ ਰਣਨੀਤੀ ਨੂੰ ਲੈ ਕੇ ਸ਼ੁਰੂ ਹੋ ਚੁੱਕਾ ਹੈ। ਪਹਿਲੀ ਅਪ੍ਰੈਲ ਤਕ ਮੋਰਚੇ ਵਲੋਂ ਕੇਂਦਰ ਨੂੰ ਦਿਤੇ ਜਾਣ ਵਾਲੇ ਨਵੇਂ ਪ੍ਰਸਤਾਵ ਬਾਰੇ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। 

Farmer meeting with central governmentFarmer meeting with central government

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮੋਰਚੇ ਦੇ ਇਕ ਪ੍ਰਮੁੱਖ ਆਗੂ ਗੁਰਨਾਮ ਸਿੰਘ ਚਡੂਨੀ ਵੀ ਕਹਿ ਚੁੱਕੇ ਹਨ ਕਿ ਜੇ ਕੇਂਦਰ ਸਰਕਾਰ ਸਾਰੀਆਂ 23 ਫ਼ਸਲਾਂ ਦੀ ਐਮ.ਐਸ.ਪੀ. ਤੇ ਖ਼ਰੀਦ ਦੀ ਗਰੰਟੀ ਦਾ ਕਾਨੂੰਨ ਬਣਾ ਦੇਵੇ ਤਾਂ ਖੇਤੀ ਕਾਨੂੰਨਾਂ ਦਾ ਅੱਧਾ ਮਸਲਾ ਹੱਲ ਹੋ ਜਾਂਦਾ ਹੈ। ਕੇਂਦਰ ਇਹ ਮੰਗ ਮੰਨਣ ਲਈ ਰਾਜ਼ੀ ਹੋਵੇ ਤਾਂ ਕਿਸਾਨ ਆਗੂ ਖੇਤੀ ਕਾਨੂੰਨਾਂ ਬਾਰੇ ਵੀ ਮੁੜ ਚਰਚਾ ਸ਼ੁਰੂ ਕਰ ਸਕਦੇ ਹਨ। ਇਸੇ ਆਧਾਰ ’ਤੇ ਹੀ ਹੁਣ ਕਿਸੇ ਨਵੇਂ ਪ੍ਰਸਤਾਵ ਨੂੰ ਸਾਹਮਣੇ ਰੱਖ ਕੇ ਗੱਲਬਾਤ ਮੁੜ ਸ਼ੁਰੂ ਹੋਣ ਦੀ ਉਮੀਦ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement