ਕੱਲ੍ਹ ਤੋਂ ਸੂਬੇ ਭਰ ਦੇ ਕਿਸਾਨਾਂ ਨੂੰ ਕਰਵਾਏ ਜਾਣਗੇ ਡਿਜੀਟਲ ਜੇ-ਫਾਰਮ ਮੁਹੱਈਆ
Published : Mar 31, 2022, 6:15 pm IST
Updated : Mar 31, 2022, 6:25 pm IST
SHARE ARTICLE
Photo
Photo

ਇਸ ਫੈਸਲਾ ਨਾਲ 9 ਲੱਖ ਤੋਂ ਵੱਧ ਰਜਿਸਟਰਡ ਕਿਸਾਨਾਂ ਨੂੰ ਹੋਵੇਗਾ ਫਾਇਦਾ

 

 

ਚੰਡੀਗੜ੍ਹ: ਪਾਰਦਰਸ਼ਤਾ ਅਤੇ ਕਿਸਾਨਾਂ ਦੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਭਰ ਦੇ ਕਿਸਾਨਾਂ ਨੂੰ 1 ਅਪ੍ਰੈਲ, 2022 ਤੋਂ ਡਿਜੀਟਲ ਜੇ-ਫਾਰਮ ਉਪਲਬਧ ਕਰਵਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਮੰਡੀ ਬੋਰਡ (ਪੀ.ਐੱਮ.ਬੀ.) ਦੀ ਇਸ ਨਵੀਂ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲਾ ਨਾਲ 9 ਲੱਖ ਤੋਂ ਵੱਧ ਰਜਿਸਟਰਡ ਕਿਸਾਨਾਂ ਨੂੰ ਫਾਇਦਾ ਹੋਵੇਗਾ, ਜਿਸ ਨਾਲ ਉਨ੍ਹਾਂ ਨੂੰ ਮੰਡੀਆਂ ਵਿੱਚ ਵੇਚੀਆਂ ਜਾਣ ਵਾਲੀਆਂ ਖੇਤੀ ਉਪਜਾਂ ਲਈ ਜੇ-ਫਾਰਮ ਆੜ੍ਹਤੀਆਂ ਅਤੇ ਖਰੀਦਦਾਰਾਂ ਵੱਲੋਂ ਸਿਸਟਮ 'ਤੇ ਵਿਕਰੀ ਦੀ ਪੁਸ਼ਟੀ ਉਪਰੰਤ ਡਿਜ਼ੀਟਲ ਤੌਰ 'ਤੇ ਨਾਲੋ-ਨਾਲ ਉਨ੍ਹਾਂ ਦੇ ਵਟਸਐਪ ਖਾਤੇ 'ਤੇ ਮੁਹੱਈਆ ਕੀਤੇ ਜਾਣਗੇ।

 

 

Bhagwant Mann Bhagwant Mann

ਇਸ ਕਿਸਾਨ ਹਿਤੈਸ਼ੀ ਉਪਰਾਲੇ ਨੂੰ ਇੱਕ ਇਤਿਹਾਸਕ ਫੈਸਲਾ ਕਰਾਰ ਦਿੰਦਿਆਂ, ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਰਾਜ ਦੇ ਕਿਸਾਨਾਂ ਨੂੰ ਸਿਸਟਮ ਦੁਆਰਾ ਤਿਆਰ ਪ੍ਰਮਾਣਿਕ ਡਿਜੀਟਲ ਜੇ-ਫਾਰਮ ਨਾਲੋ-ਨਾਲ ਮੁਹੱਈਆ ਕਰਨਾ ਹੈ, ਜੋ ਇਸ ਨੂੰ ਪੀਐਮਬੀ ਦੀ ਵੈੱਬਸਾਈਟ https://emandikaran-pb.in, ਆੜਤੀਆਂ ਦੀ ਲਾਗਇਨ ਆਈ.ਡੀ. ਅਤੇ ਡਿਜੀਲਾਕਰ ਤੋਂ, ਭਾਰਤ ਸਰਕਾਰ ਦੇ ਡਿਜੀਟਲ ਦਸਤਾਵੇਜ ਵੈਲੇਟ ਤੋਂ ਵੀ ਡਾਊਨਲੋਡ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਜੇ-ਫਾਰਮ ਮੰਡੀਆਂ ਵਿੱਚ ਕਿਸਾਨਾਂ ਦੀ ਖੇਤੀ ਉਪਜ ਦੀ ਵਿਕਰੀ ਦੀ ਰਸੀਦ ਹੈ ਅਤੇ ਪਹਿਲਾਂ ਆੜ੍ਹਤੀਆਂ ਦੁਆਰਾ ਹੱਥੀਂ ਜਾਰੀ ਕੀਤੀ ਜਾਂਦੀ ਸੀ।  ਹਾੜੀ ਅਤੇ ਸਾਉਣੀ ਦੇ ਮੰਡੀਕਰਨ ਸੀਜ਼ਨ 2021-22 ਦੌਰਾਨ ਈ-ਜੇਫਾਰਮ (ਸਿਰਫ਼ ਘੱਟੋ ਘੱਟ ਖਰੀਦ ਮੁੱਲ਼ ‘ਤੇ ਖਰੀਦੇ ਝੋਨੇ ਅਤੇ ਕਣਕ ਲਈ) ਜਾਰੀ ਕਰਕੇ ਪੰਜਾਬ ਮੰਡੀ ਬੋਰਡ ਦੇਸ਼ ਭਰ ਵਿੱਚ ਮੋਹਰੀ ਹੈ।

 

Procurement of wheatProcurement of wheat

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੇ ਝੋਨੇ ਅਤੇ ਕਣਕ ਲਈ ਇਹ ਡਿਜੀਟਲ ਜੇ-ਫਾਰਮ ਹਰ ਵੇਲੇ ਉਪਲਬਧ ਹੋਣਗੇ।  ਪ੍ਰਮਾਣਿਕਤਾ ਨੂੰ ਯਕੀਨੀ ਬਣਾਉਣ ਲਈ, ਡਿਜੀਟਲ ਜੇ-ਫਾਰਮ ਕਿਊ.ਆਰ ਕੋਡ, ਵਾਟਰਮਾਰਕ ਅਤੇ ਵਿਲੱਖਣ ਨੰਬਰ ਦੇ ਨਾਲ ਆਉਂਦਾ ਹੈ। ਬੁਲਾਰੇ ਨੇ ਅੱਗੇ ਕਿਹਾ ਕਿ  ਡਿਜੀਲੌਕਰ ਵਿੱਚ ਜੇ-ਫਾਰਮ ਕਾਨੂੰਨੀ ਤੌਰ 'ਤੇ 8 ਫਰਵਰੀ, 2017 ਨੂੰ ਜੀ.ਐਸ.ਆਰ 711 (ਈ) ਦੁਆਰਾ ਅਧਿਸੂਚਿਤ ਕੀਤੇ ਗਏ ਸੂਚਨਾ ਤਕਨਾਲੋਜੀ ਦੇ ਨਿਯਮ 9 ਏ (ਡਿਜੀਟਲ ਲਾਕਰ ਸਹੂਲਤਾਂ ਪ੍ਰਦਾਨ ਕਰਨ ਵਾਲੇ ਵਿਚੋਲਿਆਂ ਦੁਆਰਾ ਜਾਣਕਾਰੀ ਦੀ ਸੰਭਾਲ ਅਤੇ ਸੰਭਾਲ) ਨਿਯਮ, 2016 ਦੇ ਅਨੁਸਾਰ ਮੂਲ ਦਸਤਾਵੇਜ਼ਾਂ ਦੇ ਬਰਾਬਰ ਹਨ ਅਤੇ ਇੰਨ੍ਹਾਂ ਦੀ ਵਰਤੋਂ ਵਿੱਤੀ ਸੰਸਥਾਵਾਂ, ਆਮਦਨ ਕਰ ਛੋਟ, ਸਬਸਿਡੀ ਦੇ ਦਾਅਵਿਆਂ, ਕਿਸਾਨ ਬੀਮਾ ਆਦਿ ਤੋਂ ਵਿੱਤ ਜੁਟਾਉਣ ਲਈ ਕੀਤੀ ਜਾ ਸਕਦੀ ਹੈ ਅਤੇ ਇੰਨ੍ਹਾਂ ਨੂੰ ਔਨਲਾਈਨ ਤਸਦੀਕ ਕੀਤਾ ਜਾ ਸਕਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement