
'ਪਿਛਲੇ 10 ਦਿਨਾਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 9 ਗੁਣਾ ਵਧੀਆਂ'
ਨਵੀਂ ਦਿੱਲੀ : ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਅਤੇ ਮਹਿੰਗਾਈ ਨੂੰ ਲੈ ਕੇ ਕਾਂਗਰਸ ਵੱਲੋਂ ਅੱਜ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਸਮੇਤ ਪਾਰਟੀ ਦੇ ਹੋਰ ਨੇਤਾਵਾਂ ਨੇ ਵਿਜੇ ਚੌਕ 'ਚ ਰੋਸ ਪ੍ਰਦਰਸ਼ਨ ਕੀਤਾ।
Rahul Gandhi
ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਪਿਛਲੇ 10 ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 9 ਵਾਰ ਵਾਧਾ ਕੀਤਾ ਗਿਆ ਹੈ। ਨਤੀਜਾ ਮੱਧ ਵਰਗ ਅਤੇ ਗਰੀਬ ਲੋਕਾਂ 'ਤੇ ਪੈਂਦਾ ਹੈ। ਸਾਡੀ ਮੰਗ ਹੈ ਕਿ ਸਰਕਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਬੰਦ ਕਰੇ। ਅਸੀਂ ਮੰਗ ਕਰਦੇ ਹਾਂ ਕਿ ਵਧਦੀਆਂ ਕੀਮਤਾਂ ਨੂੰ ਕੰਟਰੋਲ ਵਿੱਚ ਲਿਆਇਆ ਜਾਵੇ।
Rahul Gandhi
ਕਾਂਗਰਸ ਪਾਰਟੀ ਅੱਜ ਇਸ ਮੁੱਦੇ ‘ਤੇ ਦੇਸ਼ਪੱਧਰੀ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਵਿਰੋਧੀ ਧਿਰ ਨੇ ਪਿਛਲੇ ਕੁਝ ਦਿਨਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਉਛਾਲ ਵਿਚਾਲੇ ਸੱਤਾਧਾਰੀ ਪਾਰਟੀ ਖਿਲਾਫ ਆਪਣਾ ਹਮਲਾ ਤੇਜ਼ ਕਰ ਦਿੱਤਾ ਹੈ। ਕਾਂਗਰਸ ਨੇ ਅੱਜ ਤੋਂ ਕੇਂਦਰ ਖਿਲਾਫ ਆਪਣੀ ਤਿੰਨ ਪੜਾਅ ਦੀ ‘ਮਹਿੰਗਾਈ ਮੁਕਤ ਭਾਰਤ ਮੁਹਿੰਮ’ ਦੀ ਸ਼ੁਰੂਆਤ ਕੀਤੀ, ਜੋ 7 ਅਪ੍ਰੈਲ ਤੱਕ ਚੱਲੇਗੀ।
ਪਾਰਟੀ ਸਾਂਸਦਾਂ ਨੇ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੋਣ ਤੋਂ ਕਰੀਬ ਡੇਢ ਘੰਟਾ ਪਹਿਲਾਂ ਵਿਜੇ ਚੌਂਕ ’ਤੇ ਕਾਂਗਰਸ ਦੀ ‘ਮਹਿੰਗਾਈ ਮੁਕਤ ਭਾਰਤ’ ਮੁਹਿੰਮ ਤਹਿਤ ਧਰਨਾ ਦਿੱਤਾ। ਇਸ ਵਿਚ ਰਾਹੁਲ ਗਾਂਧੀ ਤੋਂ ਇਲਾਵਾ ਲੋਕ ਸਭਾ ’ਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ, ਰਾਜ ਸਭਾ ’ਚ ਨੇਤਾ ਪ੍ਰਤੀਪੱਖ ਮੱਲਿਕਾਰਜੁਨ ਖੜਗੇ, ਕਾਂਗਰਸ ਦੇ ਸੰਗਠਨ ਸਕੱਤਰ ਕੇ.ਸੀ. ਵੇਣੁਗੋਪਾਲ ਅਤੇ ਕਈ ਹੋਰ ਸਾਂਸਦ ਸ਼ਾਮਿਲ ਹੋਏ। ਕਾਂਗਰਸ ਸਾਂਸਦਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ।
Rahul Gandhi