
ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਦੇ ਸੁਰੱਖਿਆ ਅਤੇ ਵਿਦੇਸ਼ ਨੀਤੀ ਸਲਾਹਕਾਰ ਜੈਫਰੀ ਵੈਨ ਲੀਉਵੇਨ ਨਾਲ ਮੁਲਾਕਾਤ ਕੀਤੀ।
ਨਵੀਂ ਦਿੱਲੀ: ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਮਾਰਕ ਰੂਟ ਦੇ ਸੁਰੱਖਿਆ ਅਤੇ ਵਿਦੇਸ਼ ਨੀਤੀ ਸਲਾਹਕਾਰ ਜੈਫਰੀ ਵੈਨ ਲੀਉਵੇਨ ਨਾਲ ਮੁਲਾਕਾਤ ਕੀਤੀ। ਦੋਵੇਂ ਸੁਰੱਖਿਆ ਸਲਾਹਕਾਰਾਂ ਨੇ ਯੂਕਰੇਨ ਦੀ ਸਥਿਤੀ ਸਮੇਤ ਦੁਵੱਲੇ ਮੁੱਦਿਆਂ ਅਤੇ ਵਿਸ਼ਵਵਿਆਪੀ ਵਿਕਾਸ ਦੀ ਇਕ ਵਿਆਪਕ ਲੜੀ 'ਤੇ ਡੂੰਘਾਈ ਨਾਲ ਚਰਚਾ ਕੀਤੀ। ਮੀਟਿੰਗ ਦੌਰਾਨ ਐਨਐਸਏ ਡੋਵਾਲ ਅਤੇ ਉਹਨਾਂ ਦੇ ਡੱਚ ਹਮਰੁਤਬਾ ਨੇ ਆਪੋ-ਆਪਣੇ ਖੇਤਰਾਂ ਵਿਚ ਹਾਲ ਹੀ ਦੇ ਭੂ-ਰਾਜਨੀਤਿਕ ਵਿਕਾਸ ਬਾਰੇ ਚਰਚਾ ਕੀਤੀ।
NSA Ajit Doval met Geoffrey Van Leeuwen
ਦੋਹਾਂ ਅਧਿਕਾਰੀਆਂ ਨੇ ਇਹਨਾਂ ਮੁੱਦਿਆਂ 'ਤੇ ਡਟੇ ਰਹਿਣ ਅਤੇ ਆਪਸੀ ਹਿੱਤਾਂ ਦੇ ਮੁੱਦਿਆਂ 'ਤੇ ਨੀਤੀਗਤ ਗੱਲਬਾਤ ਰਾਹੀਂ ਆਪਣੇ ਸੰਪਰਕਾਂ ਨੂੰ ਡੂੰਘਾ ਕਰਨ ਲਈ ਭਾਰਤ ਅਤੇ ਨੀਦਰਲੈਂਡ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਦੋਹਾਂ ਨੇ ਚੱਲ ਰਹੇ ਰੱਖਿਆ, ਸੁਰੱਖਿਆ ਅਤੇ ਅੱਤਵਾਦ ਵਿਰੋਧੀ ਸਹਿਯੋਗ ਦਾ ਵਿਸਤਾਰ ਕਰਕੇ ਦੋਹਾਂ ਦੇਸ਼ਾਂ ਦਰਮਿਆਨ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ 'ਤੇ ਵੀ ਸਹਿਮਤੀ ਪ੍ਰਗਟਾਈ। ਉਹ ਨਜ਼ਦੀਕੀ ਸੰਪਰਕ ਵਿਚ ਰਹਿਣ ਲਈ ਵੀ ਸਹਿਮਤ ਹੋਏ।
NSA Ajit Doval met Geoffrey Van Leeuwen
ਰੂਸ ਯੂਕਰੇਨ ਜੰਗ ਦੇ ਚਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਦੀ ਸਥਿਤੀ 'ਤੇ ਆਪਣੇ ਡੱਚ ਹਮਰੁਤਬਾ ਮਾਰਕ ਰੂਟ ਨਾਲ ਗੱਲ ਕੀਤੀ। ਉਹਨਾਂ ਨੇ ਡੱਚ ਪ੍ਰਧਾਨ ਮੰਤਰੀ ਨੂੰ ਭਾਰਤੀਆਂ ਨੂੰ ਬਚਾਉਣ ਲਈ ਕੀਤੇ ਗਏ ਨਿਕਾਸੀ ਅਤੇ ਜੰਗ ਪ੍ਰਭਾਵਿਤ ਦੇਸ਼ ਨੂੰ ਭਾਰਤ ਦੀ ਮਾਨਵਤਾਵਾਦੀ ਰਾਹਤ ਬਾਰੇ ਜਾਣਕਾਰੀ ਦਿੱਤੀ। ਇਸ ਸਾਲ ਭਾਰਤ ਅਤੇ ਨੀਦਰਲੈਂਡ ਦਰਮਿਆਨ ਦੁਵੱਲੇ ਸਬੰਧਾਂ ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇਸ਼ ਦੇ ਰਾਜਾ ਅਤੇ ਮਹਾਰਾਣੀ ਦੇ ਸੱਦੇ 'ਤੇ 4 ਤੋਂ 7 ਅਪ੍ਰੈਲ ਤੱਕ ਨੀਦਰਲੈਂਡ ਦੇ ਸਰਕਾਰੀ ਦੌਰੇ 'ਤੇ ਹਨ।