'ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਵਚਨਬੱਧ'

By : GAGANDEEP

Published : Mar 31, 2023, 8:54 pm IST
Updated : Mar 31, 2023, 8:54 pm IST
SHARE ARTICLE
photo
photo

ਸੀ.ਜੀ.ਡੀ. ਪਾਈਪਲਾਈਨਾਂ ਦੇ ਸਾਲਾਨਾ ਕਿਰਾਏ ਦੀ ਸਮੀਖਿਆ ਦਾ ਵੀ ਲਿਆ ਫੈਸਲਾ

 

ਚੰਡੀਗੜ੍ਹ ਸੂਬੇ ਵਿੱਚ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਅਤੇ ਸਿਟੀ ਗੈਸ ਡਿਸਟ੍ਰੀਬਿਊਸ਼ਨ (ਸੀ.ਜੀ.ਡੀ.) ਪ੍ਰਾਜੈਕਟਾਂ ਸਬੰਧੀ ਮਨਜ਼ੂਰੀ ਦੀ ਪ੍ਰਕਿਰਿਆ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਲੜੀਵਾਰ ਮੀਟਿੰਗਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਮੁਸ਼ਕਿਲ-ਰਹਿਤ ਅਤੇ ਸਮਾਂਬੱਧ ਬਣਾਉਣ ਲਈ ਇੱਕ ਵਿਧੀ ਵਿਕਸਿਤ ਕਰਨ ਵਾਸਤੇ ਜੰਗਲਾਤ ਅਤੇ ਜੰਗਲੀ ਜੀਵ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ।

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਇੰਦਰਬੀਰ ਸਿੰਘ ਨਿੱਜਰ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੀ.ਜੀ.ਡੀ. ਪਾਈਪਲਾਈਨਾਂ ਵਿਛਾਉਣ ਲਈ ਕਿਰਾਏ ਦੀ ਸਾਲਾਨਾ ਰਾਸ਼ੀ ਦੀ ਸਮੀਖਿਆ ਕਰਨ ਦਾ ਸਿਧਾਂਤਕ ਫੈਸਲਾ ਵੀ ਲਿਆ। ਮੀਟਿੰਗ ਦੌਰਾਨ ਉਨ੍ਹਾਂ ਨੇ ਸੀ.ਬੀ.ਜੀ. ਅਤੇ ਸੀ.ਜੀ.ਡੀ. ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਅੰਤਰ-ਵਿਭਾਗੀ ਮੁੱਦਿਆਂ 'ਤੇ ਵੀ ਚਰਚਾ ਕੀਤੀ। ਵਿੱਤ ਕਮਿਸ਼ਨਰ ਜੰਗਲਾਤ ਅਤੇ ਜੰਗਲੀ ਜੀਵ ਵਿਕਾਸ ਗਰਗ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੀ.ਬੀ.ਜੀ. ਅਤੇ ਸੀ.ਜੀ.ਡੀ ਪ੍ਰਾਜੈਕਟਾਂ ਲਈ ਜੰਗਲਾਤ ਸਬੰਧੀ ਮਨਜ਼ੂਰੀ ਦੇਣ ਲਈ ਸਮਾਂ-ਸੀਮਾ ਘਟਾਉਣ ਦਾ ਫੈਸਲਾ ਵੀ ਕੀਤਾ ਗਿਆ।

 ਅਮਨ ਅਰੋੜਾ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨਿਵੇਸ਼ਕਾਂ ਦੀ ਸਹੂਲਤ ਲਈ ਵੱਖ-ਵੱਖ ਵਿਭਾਗਾਂ ਵੱਲੋਂ ਵਸੂਲੀ ਜਾ ਰਹੀ ਫੀਸ ਇੱਕੋ ਥਾਂ ‘ਤੇ ਹੀ ਲਈ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਡਾਇਰੈਕਟਰ ਪੇਡਾ ਨੂੰ ਵੱਖ-ਵੱਖ ਵਿਭਾਗਾਂ ਕੋਲ ਲੰਬਿਤ ਪਏ ਸੀ.ਬੀ.ਜੀ. ਅਤੇ ਸੀ.ਜੀ.ਡੀ. ਪ੍ਰਾਜੈਕਟਾਂ ਦੀ ਸੂਚੀ ਤਿਆਰ ਕਰਕੇ ਅਗਲੇ ਹਫ਼ਤੇ ਤੱਕ ਸਬੰਧਤ ਵਿਭਾਗਾਂ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬੇ ਦੀ ਸੀ.ਬੀ.ਜੀ. ਨੀਤੀ ਬਣਾਉਣ ਲਈ ਜਲਦ ਹੀ ਸਾਰੇ ਭਾਈਵਾਲਾਂ ਦਾ ਇੱਕ ਵਰਕਿੰਗ ਗਰੁੱਪ ਬਣਾਇਆ ਜਾਵੇਗਾ ਅਤੇ ਇਹ ਗਰੁੱਪ ਅਪ੍ਰੈਲ ਦੇ ਅੰਤ ਤੱਕ ਆਪਣੀ ਰਿਪੋਰਟ ਪੇਸ਼ ਕਰੇਗਾ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ, ਡਾਇਰੈਕਟਰ ਪੇਡਾ ਸ੍ਰੀ ਐਮ.ਪੀ. ਸਿੰਘ, ਏ.ਪੀ.ਸੀ.ਸੀ.ਐਫ. ਸ੍ਰੀ ਸੌਰਭ ਗੁਪਤਾ, ਪੀ.ਸੀ.ਸੀ.ਐਫ ਸ੍ਰੀ ਆਰ.ਕੇ. ਮਿਸ਼ਰਾ, ਚੀਫ ਵਾਈਲਡ ਲਾਈਫ ਵਾਰਡਨ ਸ੍ਰੀ ਧਰਮਿੰਦਰ ਸ਼ਰਮਾ, ਜਨਰਲ ਮੈਨੇਜਰ ਟੋਰੈਂਟ ਗੈਸ ਪ੍ਰਾਈਵੇਟ ਲਿਮਟਿਡ ਸ੍ਰੀ ਜਿਗਨੇਸ਼ ਵੀ. ਅਗਰਵਤ, ਸੀਨੀਅਰ ਮੈਨੇਜਰ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਸ੍ਰੀ ਸ਼ਤਿਜ਼ ਸਨਾਧਿਆ,  ਥਿੰਕ ਗੈਸ ਪ੍ਰਾਈਵੇਟ ਲਿਮਟਿਡ ਦੇ ਮੀਤ ਪ੍ਰਧਾਨ ਸ੍ਰੀ ਆਰ. ਮਹੇਸ਼ਵਰਨ, ਜੀ.ਏ.- ਹੈੱਡ ਗੁਜਰਾਤ ਗੈਸ ਲਿਮਟਿਡ ਸ੍ਰੀ ਮਹਿੰਦਰ ਧਾਅ ਦੂਬੇ, ਪ੍ਰਾਜੈਕਟ ਮੈਨੇਜਰ ਥਿੰਦ ਗ੍ਰੀਨ ਐਨਰਜੀ ਪ੍ਰਾਈਵੇਟ ਲਿਮਟਿਡ ਸ੍ਰੀ ਗੌਰਵ ਕਾਠਪਾਲ ਅਤੇ ਪ੍ਰਾਜੈਕਟ ਹੈੱਡ ਐਵਰਐਨਵਾਇਰੋ ਰਿਸੋਰਸ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ ਸ੍ਰੀ ਪੰਕਜ ਕੁਮਾਰ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement