
ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤ
ਚੰਡੀਗੜ੍ਹ: ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਹਾੜ੍ਹੀ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਇਸੇ ਦੌਰਾਨ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਵੀ ਮੰਡੀਆਂ ਵਿੱਚ ਸੁੱਕੀ ਹੋਈ ਕਣਕ ਲਿਆਉਣ ਦੀ ਅਪੀਲ ਕੀਤੀ ਹੈ ਤਾਂ ਜੋ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਦੌਰਾਨ ਕੋਈ ਵੀ ਮੁਸ਼ਕਲ ਨਾ ਆਵੇ ਪਹਿਲੀ ਅਪ੍ਰੈਲ,2023 ਤੋਂ ਸ਼ੁਰੂ ਹੋਣ ਵਾਲੇ ਆਗਾਮੀ ਹਾੜੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਕਣਕ ਦੀ ਖਰੀਦ ਬਾਰੇ ਅੱਜ ਸਥਾਨਿਕ ਪ੍ਰਬੰਧਕੀ ਕੰਪਲੈਕਸ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ 46000 ਹੈਕਟੇਅਰ ਰਕਬੇ ਵਿੱਚ ਕਣਕ ਬੀਜੀ ਗਈ ਹੈ ਅਤੇ 1,96,000 ਮੀਟਰਿਕ ਟਨ ਕਣਕ ਹੋਣ ਦੀ ਸੰਭਾਵਨਾ ਹੈ।ਉਨ੍ਹਾਂ ਅੱਜੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਲਈ 1,39,053 ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ ਉਨ੍ਹਾਂ ਕਿਹਾ ਪੰਜਾਬ ਸਰਕਾਰ ਕਿਸਾਨਾਂ ਦਾ ਇੱਕ ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ।
ਮੰਡੀਆਂ ਦੇ ਰੱਖ ਰਖਾਵ ਅਤੇ ਸਫ਼ਾਈ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਦੀ ਹਦਾਇਤ ਕਰਦੇ ਹੋਏ ਡਿਪਟੀ ਕਸ਼ਿਨਰ ਨੇ ਕਿਹਾ ਕਿ ਸਾਰੇ ਖਰੀਦ ਕੇਂਦਰਾਂ ਵਿੱਚ ਫਸਟਏਡ ਕਿੱਟਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਦੌਰਾਨ ਮੁਢਲੀ ਸਹਾਇਤਾ ਦਿੱਤੀ ਜਾ ਸਕੇ ਉਨ੍ਹਾਂ ਨੇ ਮੰਡੀਆਂ ਵਿੱਚ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਲਈ ਵੀ ਨਿਰਦੇਸ਼ ਦਿੱਤੇ। ਆਸ਼ਿਕਾ ਜੈਨ ਨੇ ਖਰੀਦ ਕੇਂਦਰ ਤੋਂ ਸਟੋਰੇਜ ਪੁਆਇੰਟ ਤੱਕ ਕਣਕ ਦੀ ਢੋਆਢੁਆਈ ਲਈ ਵਰਤੇ ਜਾਣ ਵਾਲੇ ਸਾਰੇ ਟਰਾਂਸਪੋਰਟ ਵਾਹਨਾਂ ਵਿੱਚ ਵਾਹਨ ਟਰੈਕਿੰਗ ਸਿਸਟਮ ਯਕੀਨੀ ਬਨਾਉਣ ਲਈ ਆਖਿਆ। ਉਨ੍ਹਾਂ ਨੇ ਪਹਿਲੇ ਦਿਨ ਤੋਂ ਹੀ ਫ਼ਸਲ ਦੀਆਂ ਅਦਾਇਗੀਆਂ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਜਾਰੀ ਕੀਤੇ।
ਡਿਪਟੀ ਕਸ਼ਿਨਰ ਨੇ ਖਰੀਦ ਸਮੇਂ ਦੌਰਾਨ ਮੀਂਹ ਪੈਣ ਦੀ ਸੂਰਤ ਵਿੱਚ ਸੱਕਸ਼ਨ ਮਸ਼ੀਨਾਂ ਅਤੇ ਲੋੜੀਂਦੀ ਲੇਬਰ ਉਪਲਬਧ ਹੋਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਉਨ੍ਹਾਂ ਨੇ ਖਰੀਦ ਪ੍ਰਬੰਧਾਂ ਨਾਲ ਜੁੜੇ ਹੋਏ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪੂਰੀ ਚੌਕਸੀ ਵਰਤਣ ਦੀ ਹਿਦਾਇਤ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਾ ਆਵੇ। ਐਸੋਸ਼ੀਏਸ਼ਾਂ ਨਾਲ ਮੀਟਿੰਗ- ਇਸੇ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਆੜ੍ਹਤੀ ਐਸੋਸ਼ੀਏਸ਼ਨ, ਲੇਬਰ ਯੂਨੀਅਨਾਂ ਅਤੇ ਟਰਾਂਸਪੋਰਕੰਟਰੈਕਟਰਾਂ ਨਾਲ ਵੀ ਮੀਟਿੰਗ ਕੀਤੀ। ਉਨ੍ਹਾਂ ਨੇ ਸਭਨਾਂ ਦੇ ਪੱਖ ਬਹੁਤ ਧਿਆਨ ਨਾਲ ਸੁਣੇ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਵੱਖ ਵੱਖ ਮੁੱਦਿਆਂ ਨੂੰ ਪਹਿਲ ਦੇਆਧਾਰ ’ਤੇ ਹੱਲ ਕਰਨ ਦਾ ਭਰੋਸਾ ਦੁਵਾਇਆ।
ਮੀਟਿੰਗ ਵਿੱਚ ਏ.ਡੀ.ਸੀ.(ਯੂ.ਡੀ.) ਸੀ੍ਰ ਦਮਨਜੀਤ ਸਿੰਘ ਮਾਨ, ਐੱਸ.ਡੀ.ਐੱਮ. ਮੋਹਾਲੀ ਸਰਬਜੀਤ ਕੌਰ, ਐੱਸ.ਡੀ.ਐੱਮ. ਡੇਰਾਬਸੀ ਹਿਮਾਂਸ਼ੂ ਗੁਪਤਾ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ, ਮੰਡੀ ਬੋਰਡ ਅਤੇ ਵੱਖ ਵੱਖ ਏਜਸੀਆਂ ਦੇ ਨੁਮਾਇੰਦੇ ਮੌਜੂਦ ਸਨ।ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਕਾਰਨ ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਪਿਛਲੇ ਦਿਨੀਂ ਸਭ ਤੋਂ ਵੱਧ 22 ਐਮਐਮ ਮੀਂਹ ਪਟਿਆਲਾ ਵਿੱਚ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਮੁਤਾਬਕ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ-ਨਾਲ ਗੜੇਮਾਰੀ ਵੀ ਹੋ ਸਕਦੀ ਹੈ।
ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਨਵਾਂ ਸ਼ਹਿਰ, ਲੁਧਿਆਣਾ, ਮੋਹਾਲੀ, ਚੰਡੀਗੜ੍ਹ, ਪਟਿਆਲਾ ਵਿੱਚ ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਹੈ। ਮੌਸਮ ਵਿਭਾਗ ਨੇ ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ 30 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।
ਮੌਸਮ ਵਿਗਿਆਨੀਆਂ ਅਨੁਸਾਰ ਇਸ ਕਿਸਮ ਦੀ ਬਾਰਿਸ਼ ਦਸੰਬਰ, ਜਨਵਰੀ ਅਤੇ ਫਰਵਰੀ ਦੇ ਅੱਧ ਵਿੱਚ ਦੇਖਣ ਨੂੰ ਮਿਲਦੀ ਹੈ। ਫਿਰ ਇਹ ਫ਼ਸਲਾਂ ਲਈ ਵੀ ਲਾਹੇਵੰਦ ਹੈ ਪਰ ਮਾਰਚ ਦੇ ਮਹੀਨੇ ਪੱਛਮੀ ਗੜਬੜੀ ਕਾਰਨ ਪੈਦਾ ਹੋਈ ਸਥਿਤੀ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।
ਕੁਝ ਦਿਨਾਂ ਬਾਅਦ ਵਾਢੀ ਸ਼ੁਰੂ ਹੋ ਜਾਂਦੀ ਹੈ। ਅਜਿਹੇ 'ਚ ਬਰਸਾਤ ਖੜ੍ਹੀਆਂ ਫਸਲਾਂ ਨੂੰ ਨੁਕਸਾਨ ਪਹੁੰਚਾ ਰਹੀ ਹੈ। ਤੇਜ਼ ਹਵਾਵਾਂ ਕਾਰਨ ਕਣਕ ਦੀ ਫ਼ਸਲ ਦਾ ਝਾੜੀਆਂ ਡਿੱਗ ਰਹੀਆਂ ਹਨ, ਜਿਸ ਦਾ ਸਿੱਧਾ ਅਸਰ ਝਾੜ ’ਤੇ ਪਵੇਗਾ। ਦੂਜੇ ਪਾਸੇ ਜੇਕਰ ਇਸ ਸਮੇਂ ਦੌਰਾਨ ਗੜੇਮਾਰੀ ਹੁੰਦੀ ਹੈ ਤਾਂ ਇਸ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਵੇਗਾ। ਵੀਰਵਾਰ ਨੂੰ ਪੂਰੇ ਪੰਜਾਬ 'ਚ ਪਏ ਮੀਂਹ ਤੋਂ ਬਾਅਦ ਦਿਨ ਦੇ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਸ਼ੁੱਕਰਵਾਰ ਸਵੇਰੇ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਪਿਛਲੇ ਦਿਨ ਨਾਲੋਂ 1 ਤੋਂ 2 ਡਿਗਰੀ ਤੱਕ ਡਿੱਗ ਗਿਆ ਹੈ। ਦੂਜੇ ਪਾਸੇ ਪਟਿਆਲਾ ਵਿੱਚ 22.3 ਐਮਐਮ ਮੀਂਹ ਦਰਜ ਕੀਤਾ ਗਿਆ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ 3 ਐਮਐਮ, ਜਲੰਧਰ ਵਿੱਚ 1 ਅਤੇ ਲੁਧਿਆਣਾ ਵਿੱਚ 1.6 ਐਮਐਮ ਮੀਂਹ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਮੁਹਾਲੀ ਵਿੱਚ 6.8 ਮਿਲੀਮੀਟਰ ਅਤੇ ਚੰਡੀਗੜ੍ਹ ਵਿੱਚ 11 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।