Haryana Accident news: 2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਹੋਈ ਟੱਕਰ, 2 ਨੌਜਵਾਨਾਂ ਦੀ ਮੌਤ
Published : Mar 31, 2024, 10:11 am IST
Updated : Mar 31, 2024, 11:26 am IST
SHARE ARTICLE
2 youths died in Hisar Haryana  Accident News in punjabi
2 youths died in Hisar Haryana Accident News in punjabi

Haryana Accident news: ਹਾਦਸੇ ਵਿਚ ਮੋਟਰਸਾਈਕਲਾਂ ਦੇ ਉੱਡੇ ਪਰਖੱਚੇ

2 youths died in Hisar Haryana  Accident News in punjabi : ਹਰਿਆਣਾ ਦੇ ਹਿਸਾਰ 'ਚ ਦੋ ਬਾਈਕ ਵਿਚਾਲੇ ਆਹਮੋ-ਸਾਹਮਣੇ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਇਹ ਹਾਦਸਾ ਪਿੰਡ ਰਾਜਥਲ ਨੇੜੇ ਵਾਪਰਿਆ। ਦੋਵਾਂ ਨੌਜਵਾਨਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

 ਇਹ ਵੀ ਪੜ੍ਹੋ: Himachal News: ਹਿਮਾਚਲ 'ਚ ਬਿਜਲੀ ਦਾ ਕਰੰਟ ਲੱਗਣ ਕਾਰਨ ਨਾਨੀ-ਦੋਹਤੀ ਦੀ ਮੌਤ 

ਜਾਣਕਾਰੀ ਮੁਤਾਬਕ ਪਿੰਡ ਝਾਂਜ ਦੇ ਰਹਿਣ ਵਾਲੇ ਸ਼ੁਭਮ (26) ਅਤੇ ਸਾਹਿਲ (22) ਕਿਸੇ ਕੰਮ ਲਈ ਨਾਰਨੌਂਦ ਆਏ ਹੋਏ ਸਨ। ਦੇਰ ਸ਼ਾਮ ਦੋਵੇਂ ਬਾਈਕ 'ਤੇ ਆਪਣੇ ਪਿੰਡ ਝਾਂਸ ਨੂੰ ਪਰਤ ਰਹੇ ਸਨ। ਜਦੋਂ ਉਹ ਪਿੰਡ ਰਾਜਥਲ ਨੇੜੇ ਪਹੁੰਚਿਆ ਤਾਂ ਜੀਂਦ ਵੱਲੋਂ ਆ ਰਹੀ ਬਾਈਕ ਨਾਲ ਉਸ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਬਾਈਕ 'ਤੇ ਸਵਾਰ ਚਾਰੋਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ।

 ਇਹ ਵੀ ਪੜ੍ਹੋ: TarnTaran News: ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ 

ਰਾਹਗੀਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਜੀਂਦ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ। ਜਿੱਥੇ ਡਾਕਟਰਾਂ ਨੇ ਸ਼ੁਭਮ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਸਾਹਿਲ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ। ਦੂਜੇ ਬਾਈਕ 'ਤੇ ਸਵਾਰ ਦੋਵੇਂ ਨੌਜਵਾਨਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸਬ-ਇੰਸਪੈਕਟਰ ਕਪਿਲ ਦੇਵ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਇਸ ਘਟਨਾ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ ਅਤੇ ਦੋ ਗੰਭੀਰ ਜ਼ਖ਼ਮੀ ਹੋ ਗਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਐਤਵਾਰ ਨੂੰ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

(For more news apart from '2 youths died in Hisar Haryana  Accident News in punjabi ' stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement