
ਆਰਟੀਆਈ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕੀਤਾ ਟਵੀਟ
Can't Trust Congress: ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਇਕ ਮੀਡੀਆ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਨਵੇਂ ਤੱਥ ਦਰਸਾਉਂਦੇ ਹਨ ਕਿ ਕਾਂਗਰਸ ਨੇ ਕੱਚਾਤੀਵੂ ਟਾਪੂ ਨੂੰ ਬੇਰਹਿਮੀ ਨਾਲ ਸ਼੍ਰੀਲੰਕਾ ਨੂੰ ਦੇ ਦਿੱਤਾ ਹੈ। ਐਕਸ 'ਤੇ ਖ਼ਬਰ ਸਾਂਝੀ ਕਰਦਿਆਂ ਪੀਐੱਮ ਮੋਦੀ ਨੇ ਕਿਹਾ ਕਿ "ਅੱਖਾਂ ਖੋਲ੍ਹਣ ਵਾਲੀ ਅਤੇ ਹੈਰਾਨ ਕਰਨ ਵਾਲੀ ਖ਼ਬਰ।
ਨਵੇਂ ਤੱਥ ਦਰਸਾਉਂਦੇ ਹਨ ਕਿ ਕਿਵੇਂ ਕਾਂਗਰਸ ਨੇ ਅਸੰਵੇਦਨਸ਼ੀਲਤਾ ਨਾਲ ਕੱਚਾਤੀਵੂ ਦਿੱਤਾ ਸੀ। ਇਸ ਨਾਲ ਹਰ ਭਾਰਤੀ ਨਾਰਾਜ਼ ਹੋ ਗਿਆ ਹੈ ਅਤੇ ਲੋਕਾਂ ਦੇ ਦਿਮਾਗ 'ਚ ਇਹ ਗੱਲ ਭਰ ਗਈ ਹੈ ਕਿ ਅਸੀਂ ਕਦੇ ਵੀ ਕਾਂਗਰਸ 'ਤੇ ਭਰੋਸਾ ਨਹੀਂ ਕਰ ਸਕਦੇ। '' ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਮੀਦ ਹੈ ਕਿ ਇਹ ਮੁੱਦਾ ਲੋਕ ਸਭਾ ਚੋਣਾਂ ਵਿੱਚ ਦੱਖਣੀ ਰਾਜ ਵਿੱਚ ਲਾਭ ਪ੍ਰਾਪਤ ਕਰਨ ਦੀਆਂ ਉਸਦੀਆਂ ਕੋਸ਼ਿਸ਼ਾਂ ਵਿਚ ਮਦਦ ਕਰੇਗਾ।
ਇਹ ਰਿਪੋਰਟ ਤਾਮਿਲਨਾਡੂ ਭਾਜਪਾ ਪ੍ਰਧਾਨ ਕੇ ਅੰਨਾਮਲਾਈ ਵੱਲੋਂ ਆਰਟੀਆਈ (ਸੂਚਨਾ ਦਾ ਅਧਿਕਾਰ) ਅਰਜ਼ੀ 'ਤੇ ਮਿਲੇ ਜਵਾਬ 'ਤੇ ਅਧਾਰਤ ਹੈ। ਉਨ੍ਹਾਂ ਨੇ 1974 'ਚ ਤਤਕਾਲੀ ਇੰਦਰਾ ਗਾਂਧੀ ਸਰਕਾਰ ਦੇ ਪਾਲਕ ਸਟ੍ਰੇਟ 'ਚ ਸਥਿਤ ਟਾਪੂ ਨੂੰ ਗੁਆਂਢੀ ਦੇਸ਼ ਸ਼੍ਰੀਲੰਕਾ ਨੂੰ ਸੌਂਪਣ ਦੇ ਫੈਸਲੇ ਬਾਰੇ ਜਾਣਕਾਰੀ ਮੰਗੀ ਸੀ। ਉਨ੍ਹਾਂ ਕਿਹਾ ਕਿ ਭਾਰਤ ਦੀ ਏਕਤਾ, ਅਖੰਡਤਾ ਅਤੇ ਹਿੱਤਾਂ ਨੂੰ ਕਮਜ਼ੋਰ ਕਰਨਾ 75 ਸਾਲਾਂ ਤੋਂ ਕਾਂਗਰਸ ਦਾ ਕੰਮ ਕਰਨ ਦਾ ਤਰੀਕਾ ਰਿਹਾ ਹੈ। ''
ਰਿਪੋਰਟ ਵਿਚ ਇਸ ਮੁੱਦੇ 'ਤੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀਆਂ ਟਿੱਪਣੀਆਂ ਦਾ ਵੀ ਹਵਾਲਾ ਦਿੱਤਾ ਗਿਆ ਹੈ ਜੋ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਵਿਵਾਦ ਦਾ ਕਾਰਨ ਰਿਹਾ ਹੈ। ਨਹਿਰੂ ਨੇ ਕਥਿਤ ਤੌਰ 'ਤੇ ਕਿਹਾ ਸੀ ਕਿ ਉਨ੍ਹਾਂ ਨੂੰ ਟਾਪੂ 'ਤੇ ਆਪਣਾ ਦਾਅਵਾ ਛੱਡਣ ਵਿਚ ਕੋਈ ਝਿਜਕ ਨਹੀਂ ਹੋਵੇਗੀ।