Congress gets fresh Tax Notice: ਕਾਂਗਰਸ ਨੂੰ 1,745 ਕਰੋੜ ਰੁਪਏ ਦੇ ਟੈਕਸ ਭੁਗਤਾਨ ਲਈ ਨਵਾਂ ਨੋਟਿਸ ਜਾਰੀ 
Published : Mar 31, 2024, 1:37 pm IST
Updated : Mar 31, 2024, 1:37 pm IST
SHARE ARTICLE
Congress
Congress

ਕਾਂਗਰਸ ਨੇ 135 ਕਰੋੜ ਰੁਪਏ ਦੀ ਟੈਕਸ ਮੰਗ ਵਿਰੁੱਧ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ

Congress gets fresh Tax Notice: ਨਵੀਂ ਦਿੱਲੀ  - ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਨੂੰ ਇਕ ਵਾਰ ਫਿਰ ਇਨਕਮ ਟੈਕਸ ਵਿਭਾਗ ਤੋਂ ਨਵਾਂ ਨੋਟਿਸ ਮਿਲਿਆ ਹੈ, ਜਿਸ 'ਚ ਮੁਲਾਂਕਣ ਸਾਲ 2014-15 ਤੋਂ 2016-17 ਲਈ 1,745 ਕਰੋੜ ਰੁਪਏ ਦੀ ਟੈਕਸ ਦੀ ਮੰਗ ਕੀਤੀ ਗਈ ਹੈ। ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਨਕਮ ਟੈਕਸ ਵਿਭਾਗ ਨੇ ਹੁਣ ਤੱਕ ਕਾਂਗਰਸ ਤੋਂ ਕੁੱਲ 3,567 ਕਰੋੜ ਰੁਪਏ ਦੀ ਟੈਕਸ ਦੀ ਮੰਗ ਕੀਤੀ ਹੈ। 

ਸੂਤਰਾਂ ਮੁਤਾਬਕ ਨਵੇਂ ਨੋਟਿਸ 2014-15 (ਲਗਭਗ 663 ਕਰੋੜ ਰੁਪਏ), 2015-16 (ਲਗਭਗ 664 ਕਰੋੜ ਰੁਪਏ) ਅਤੇ 2016-17 (ਲਗਭਗ 417 ਕਰੋੜ ਰੁਪਏ) ਦੀ ਵਿੱਤੀ ਸਹਾਇਤਾ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਰਾਜਨੀਤਿਕ ਪਾਰਟੀਆਂ ਲਈ ਟੈਕਸ ਛੋਟਾਂ ਵਾਪਸ ਲੈ ਲਈਆਂ ਹਨ ਅਤੇ ਪਾਰਟੀ 'ਤੇ ਟੈਕਸ ਲਗਾ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਜਾਂਚ ਏਜੰਸੀਆਂ ਵੱਲੋਂ ਛਾਪੇਮਾਰੀ ਦੌਰਾਨ ਕੁਝ ਕਾਂਗਰਸੀ ਨੇਤਾਵਾਂ ਕੋਲੋਂ ਜ਼ਬਤ ਕੀਤੀਆਂ ਡਾਇਰੀਆਂ 'ਚ ਕੀਤੀਆਂ ਗਈਆਂ 'ਤੀਜੀ ਧਿਰ ਦੀਆਂ ਐਂਟਰੀਆਂ' ਲਈ ਵੀ ਕਾਂਗਰਸ 'ਤੇ ਟੈਕਸ ਲਗਾਇਆ ਗਿਆ ਹੈ। 

ਮੁੱਖ ਵਿਰੋਧੀ ਪਾਰਟੀ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਉਸ ਨੂੰ ਇਨਕਮ ਟੈਕਸ ਵਿਭਾਗ ਤੋਂ ਨੋਟਿਸ ਮਿਲਿਆ ਹੈ ਜਿਸ ਵਿਚ ਉਸ ਨੂੰ ਲਗਭਗ 1,823 ਕਰੋੜ ਰੁਪਏ ਦਾ ਭੁਗਤਾਨ ਕਰਨ ਲਈ ਕਿਹਾ ਗਿਆ ਹੈ। ਟੈਕਸ ਅਧਿਕਾਰੀ ਪਹਿਲਾਂ ਹੀ ਪਿਛਲੇ ਸਾਲਾਂ ਨਾਲ ਸਬੰਧਤ ਟੈਕਸ ਮੰਗਾਂ ਲਈ ਪਾਰਟੀ ਦੇ ਖਾਤਿਆਂ ਤੋਂ 135 ਕਰੋੜ ਰੁਪਏ ਕਢਵਾ ਚੁੱਕੇ ਹਨ।

ਕਾਂਗਰਸ ਨੇ 135 ਕਰੋੜ ਰੁਪਏ ਦੀ ਟੈਕਸ ਮੰਗ ਵਿਰੁੱਧ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਇਹ ਮਾਮਲਾ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਲਈ ਆਉਣ ਦੀ ਸੰਭਾਵਨਾ ਹੈ। ਪਾਰਟੀ ਇਸ ਸਬੰਧ ਵਿੱਚ ਇਨਕਮ ਟੈਕਸ ਅਪੀਲ ਟ੍ਰਿਬਿਊਨਲ ਅਤੇ ਹਾਈ ਕੋਰਟ ਤੋਂ ਕੋਈ ਰਾਹਤ ਪ੍ਰਾਪਤ ਕਰਨ ਵਿਚ ਅਸਫ਼ਲ ਰਹੀ ਹੈ। 

(For more news apart from 'New notice issued to Congress for tax payment of Rs 1,745 crore News in punjabi ' stay tuned to Rozana Spokesman)


 
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement