L. K. Advani: ਰਾਸ਼ਟਰਪਤੀ ਨੇ ਘਰ ਜਾ ਕੇ L. K. Advani ਨੂੰ ਦਿੱਤਾ ਭਾਰਤ ਰਤਨ, PM ਮੋਦੀ ਵੀ ਰਹੇ ਮੌਜੂਦ 
Published : Mar 31, 2024, 1:22 pm IST
Updated : Mar 31, 2024, 1:24 pm IST
SHARE ARTICLE
President Murmu confers Bharat Ratna upon BJP veteran LK Advani
President Murmu confers Bharat Ratna upon BJP veteran LK Advani

ਕੱਲ੍ਹ 4 ਸ਼ਖਸੀਅਤਾਂ ਨੂੰ ਕੀਤਾ ਗਿਆ ਸੀ ਸਨਮਾਨਿਤ 

L. K. Advani: ਨਵੀਂ ਦਿੱਲੀ - ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਅੱਜ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਸਾਬਕਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਵੀ ਮੌਜੂਦ ਸਨ। 

ਨਿਊਜ਼ ਏਜੰਸੀ ਏਐਨਆਈ ਨੇ ਕਿਹਾ ਕਿ ਅਡਵਾਨੀ ਦੀ ਖ਼ਰਾਬ ਸਿਹਤ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ 3 ਫਰਵਰੀ ਨੂੰ ਉਨ੍ਹਾਂ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਸੀ। ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਭਾਜਪਾ ਦੇ ਸੰਸਥਾਪਕ ਮੈਂਬਰ ਨਾਨਾ ਜੀ ਦੇਸ਼ਮੁਖ ਤੋਂ ਬਾਅਦ ਇਹ ਸਨਮਾਨ ਪ੍ਰਾਪਤ ਕਰਨ ਵਾਲੇ ਉਹ ਭਾਜਪਾ ਅਤੇ ਆਰਐਸਐਸ ਨਾਲ ਜੁੜੇ ਤੀਜੇ ਨੇਤਾ ਹਨ।

ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਨੇ ਸ਼ਨੀਵਾਰ (30 ਮਾਰਚ) ਨੂੰ ਰਾਸ਼ਟਰਪਤੀ ਭਵਨ ਵਿਖੇ 4 ਸ਼ਖਸੀਅਤਾਂ ਨੂੰ ਮਰਨ ਉਪਰੰਤ ਭਾਰਤ ਰਤਨ ਨਾਲ ਸਨਮਾਨਿਤ ਕੀਤਾ। ਇਨ੍ਹਾਂ ਵਿਚ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ ਮੰਤਰੀ ਪੀ.ਵੀ. ਨਰਸਿਮਹਾ ਰਾਓ, ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੂਰੀ ਠਾਕੁਰ ਅਤੇ ਖੇਤੀ ਵਿਗਿਆਨੀ ਡਾ.ਐਮ.ਐਸ.ਸਵਾਮੀਨਾਥਨ ਸ਼ਾਮਲ ਹਨ।  

ਚਾਰ ਸ਼ਖਸੀਅਤਾਂ ਦੇ ਪਰਿਵਾਰਾਂ ਨੇ ਰਾਸ਼ਟਰਪਤੀ ਭਵਨ ਵਿਚ ਇਹ ਸਨਮਾਨ ਪ੍ਰਾਪਤ ਕੀਤਾ। ਨਰਸਿਮਹਾ ਰਾਓ ਦੇ ਪੁੱਤਰ ਪੀਵੀ ਪ੍ਰਭਾਕਰ ਰਾਓ, ਚੌਧਰੀ ਚਰਨ ਸਿੰਘ ਦੇ ਪੋਤੇ ਜਯੰਤ ਚੌਧਰੀ, ਕਰਪੂਰੀ ਠਾਕੁਰ ਦੇ ਪੁੱਤਰ ਰਾਮਨਾਥ ਠਾਕੁਰ ਅਤੇ ਐਮਐਸ ਸਵਾਮੀਨਾਥਨ ਦੀ ਬੇਟੀ ਨਿਤਿਆ ਰਾਓ ਨੇ ਰਾਸ਼ਟਰਪਤੀ ਤੋਂ ਸਨਮਾਨ ਪ੍ਰਾਪਤ ਕੀਤਾ। 

(For more news apart from 'President Murmu confers Bharat Ratna upon BJP veteran LK Advani News in punjabi ' stay tuned to Rozana Spokesman)

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement