
ਆਂਧਰਾ ਪ੍ਰਦੇਸ਼ ਦੇ ਸਿੰਗਾਮਪਾਲੀ ਪਿੰਡ ਦੇ ਇਕ ਦਲਿਤ ਨਾਲ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਨੇ ਸ਼ੁੱਕਰਵਾਰ ਨੂੰ 10 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਗੋਦਵਾਰੀ: ਆਂਧਰਾ ਪ੍ਰਦੇਸ਼ ਦੇ ਸਿੰਗਾਮਪਾਲੀ ਪਿੰਡ ਦੇ ਇਕ ਦਲਿਤ ਨਾਲ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਨੇ ਸ਼ੁੱਕਰਵਾਰ ਨੂੰ 10 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਗੋਦਵਾਰੀ ਜ਼ਿਲ੍ਹੇ ਦੇ ਪਿੰਡ ਸਿੰਗਾਮਪਾਲੀ ਦੇ 30 ਸਾਲਾ ਬਿੱਕੀ ਸ੍ਰੀਨਿਵਾਸ ‘ਤੇ ਬੁੱਧਵਾਰ ਨੂੰ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਕਥਿਤ ਤੌਰ ‘ਤੇ ਬਾਗ ਵਿਚ ਅੰਬ ਤੋੜਨ ਦੀ ਕੋਸ਼ਿਸ਼ ਕਰ ਰਿਹਾ ਸੀ।
Mangoes
ਇਸ ਹਮਲੇ ਦੌਰਾਨ ਉਸ ਦਲਿਤ ਵਿਅਕਤੀ ਦੀ ਮੌਤ ਹੋ ਗਈ ਸੀ। ਬਾਅਦ ਵਿਚ ਉਹਨਾਂ ਨੇ ਮ੍ਰਿਤਕ ਦੀ ਲਾਸ਼ ਨੂੰ ਪੰਚਾਇਤ ਦੇ ਦਫਤਰ ਵਿਚ ਦਰਖਤ ਨਾਲ ਲਟਕਾ ਦਿੱਤਾ ਤਾਂ ਜੋ ਇਸ ਨੂੰ ਆਤਮ ਹੱਤਿਆ ਕਰਾਰ ਦਿੱਤਾ ਜਾਵੇ। ਹਾਲਾਂਕਿ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਉਸਦੀ ਮੌਤ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਹੀ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
SC/ST Act
ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿਚ ਪਿੰਡ ਦੀ ਪੰਚਾਇਤ ਦੇ 7 ਮੈਂਬਰ ਵੀ ਸ਼ਾਮਿਲ ਹਨ। ਇਹਨਾਂ ਨੂੰ ਐਸੀ/ਐਸਟੀ ਐਕਟ ਦੇ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਸੀ। 30 ਮਈ ਨੂੰ ਕੁੱਝ ਦਲਿਤ ਸੰਗਠਨਾਂ ਨੇ ਵੀ ਸਰਕਾਰੀ ਹਸਪਤਾਲ ਵਿਚ ਪ੍ਰਦਰਸ਼ਨ ਕੀਤਾ ਅਤੇ ਸ਼੍ਰੀਨਿਵਾਸ ਦੀ ਲਾਸ਼ ਦੇ ਨਾਲ ਪ੍ਰਦਰਸ਼ਨ ਕਰਨ ਦੀ ਧਮਕੀ ਵੀ ਦਿੱਤੀ ਸੀ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ 4.25 ਲੱਖ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ।