ਬਿਹਾਰ 'ਚ 8 ਜੂਨ ਤੱਕ ਵਧਿਆ ਲਾਕਡਾਊਨ, ਨਿਤੀਸ਼ ਕੁਮਾਰ ਨੇ ਕੀਤਾ ਐਲਾਨ 
Published : May 31, 2021, 1:13 pm IST
Updated : May 31, 2021, 1:13 pm IST
SHARE ARTICLE
 Lockdown in Bihar extended till June 8, announced by Nitish Kumar
Lockdown in Bihar extended till June 8, announced by Nitish Kumar

ਬਿਹਾਰ 'ਚ ਲਾਕਡਾਊਨ ਤੋਂ ਪਹਿਲਾਂ ਹਰ ਦਿਨ 10 ਹਜ਼ਾਰ ਤੋਂ ਉੱਪਰ ਮਾਮਲੇ ਸਾਹਮਣੇ ਆ ਰਹੇ ਸਨ

ਪਟਨਾ - ਬਿਹਾਰ 'ਚ ਲਾਕਡਾਊਨ ਇਕ ਹਫ਼ਤੇ ਲਈ ਹੋਰ ਵਧਾ ਦਿੱਤਾ ਗਿਆ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਟਵੀਟ ਕਰ ਕੇ ਕਿਹਾ ਕਿ ਕੋਰੋਨਾ ਸੰਕਰਮਣ ਨੂੰ ਦੇਖਦੇ ਹੋਏ ਲਾਕਡਾਊਨ ਇਕ ਹਫ਼ਤਾ ਯਾਨੀ 8 ਜੂਨ 2021 ਤੱਕ ਵਧਾਉਣ ਦਾ ਫ਼ੈਸਲਾ ਲਿਆ ਗਿਆ ਹੈ ਪਰ ਵਪਾਰ ਲਈ ਹੋਰ ਛੋਟ ਦਿੱਤੀ ਜਾ ਰਹੀ ਹੈ। ਸਾਰੇ ਲੋਕ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ।

Photo

ਦੱਸਣਯੋਗ ਹੈ ਕਿ ਬਿਹਾਰ 'ਚ ਸੋਮਵਾਰ ਨੂੰ ਕੋਰੋਨਾ ਨਾਲ 52 ਲੋਕਾਂ ਦੀ ਮੌਤ ਹੋਈ ਸੀ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 5104 ਹੋ ਗਈ ਅਤੇ ਨਵੇਂ ਮਾਮਲੇ 1475 ਸਾਹਮਣੇ ਆਏ ਸਨ। ਬਿਹਾਰ 'ਚ ਲਾਕਡਾਊਨ ਤੋਂ ਪਹਿਲਾਂ ਹਰ ਦਿਨ 10 ਹਜ਼ਾਰ ਤੋਂ ਉੱਪਰ ਮਾਮਲੇ ਸਾਹਮਣੇ ਆ ਰਹੇ ਸਨ। ਬਿਹਾਰ 'ਚ ਕੋਰੋਨਾ ਦੀ ਸਥਿਤੀ ਗੰਭੀਰ ਹੁੰਦੀ ਦੇਖ ਤੁਰੰਤ ਸਰਕਾਰ ਨੇ ਲਾਕਡਾਊਨ ਦਾ ਫ਼ੈਸਲਾ ਲਿਆ। ਇਸ ਤੋਂ ਬਾਅਦ ਹਰ ਦਿਨ ਮਰੀਜ਼ਾਂ ਦੀ ਗਿਣਤੀ 'ਚ ਕਮੀ ਆਈ। ਹੁਣ ਜ਼ਰੂਰਤ ਦੇ ਸਾਮਾਨ ਦੀਆਂ ਦੁਕਾਨਾਂ ਨੂੰ 4 ਘੰਟੇ ਹੀ ਖੋਲ੍ਹਿਆ ਜਾ ਰਿਹਾ ਹੈ।

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement