14 ਜੂਨ ਤਕ ਨਿਆਂਇਕ ਹਿਰਾਸਤ 'ਚ ਭੇਜਿਆ
ਨਵੀਂ ਦਿੱਲੀ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬੁੱਧਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਆਰਮਜ਼ ਐਕਟ ਮਾਮਲੇ 'ਚ 14 ਜੂਨ ਤਕ ਨਿਆਂਇਕ ਹਿਰਾਸਤ 'ਚ ਭੇਜ ਦਿਤਾ ਗਿਆ ਹੈ। ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਨੂੰ ਅਦਾਲਤ ਵਿਚ ਨਹੀਂ ਲਿਆਂਦਾ ਗਿਆ ਸਗੋਂ ਵੀਡੀਉ ਕਾਨਫ਼ਰੰਸਿੰਗ ਜ਼ਰੀਏ ਹੀ ਪੇਸ਼ ਕੀਤਾ ਇਆ ਹੈ। ਇਸ ਤੋਂ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਲਤ ਤੋਂ ਲਾਰੈਂਸ ਬਿਸ਼ਨੋਈ ਦੀ ਹਿਰਾਸਤ ਵਧਾਉਣ ਦੀ ਮੰਗ ਕੀਤੀ ਸੀ। ਕ੍ਰਾਈਮ ਬ੍ਰਾਂਚ ਦਾ ਮਾਮਲਾ ਸਨਲਾਈਟ ਥਾਣੇ ਨਾਲ ਸਬੰਧਤ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਟੀ.ਬੀ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ : 7 ਜ਼ਿਲ੍ਹਿਆਂ ਦੇ ਹਸਪਤਾਲਾਂ 'ਚ ਲਗਾਇਆ ਜਾਵੇਗਾ ਸਾਫ਼ਟਵੇਅਰ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 27 ਮਈ ਨੂੰ ਪਟਿਆਲਾ ਹਾਊਸ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਚਾਰ ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ ਸੀ। ਹਿਰਾਸਤ ਦੌਰਾਨ ਮੁਲਜ਼ਮ ਤੋਂ ਗੈਂਗਸਟਰ ਕਾਲਾ ਜਠੇੜੀ ਨਾਲ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਗਈ।
ਦੱਸ ਦੇਈਏ ਕਿ ਲਾਰੈਂਸ ਨੂੰ 24 ਮਈ 2023 ਨੂੰ ਆਰਮਜ਼ ਐਕਟ ਦੇ ਤਹਿਤ ਇਕ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਨੇ ਉਸ ਕੋਲੋਂ 25 ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਸਨ। 25 ਮਈ ਨੂੰ ਲਾਰੈਂਸ ਨੂੰ ਮੰਡੋਲੀ ਜੇਲ ਦੇ ਉੱਚ ਸੁਰੱਖਿਆ ਸੈੱਲ ਵਿਚ ਤਬਦੀਲ ਕਰ ਦਿਤਾ ਗਿਆ ਸੀ।