ਮਹਾਰਾਸ਼ਟਰ ਦੇ ਪਰਭਨੀ 'ਚ ਮੌਬ ਲਿੰਚਿੰਗ, ਪਿੰਡ ਵਾਸੀਆਂ ਨੇ 3 ਸਿੱਖ ਬੱਚਿਆਂ ਨੂੰ ਬੱਕਰੀ ਚੋਰ ਸਮਝ ਕੇ ਕੁੱਟਿਆ, 1 ਦੀ ਮੌਤ
Published : May 31, 2023, 9:26 am IST
Updated : May 31, 2023, 9:26 am IST
SHARE ARTICLE
photo
photo

ਪੁਲਿਸ ਨੇ ਇਸ ਮਾਮਲੇ ਵਿਚ ਕੁੱਲ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ

 

ਮੁੰਬਈ: ਮਹਾਰਾਸ਼ਟਰ ਦੇ ਪਰਭਨੀ ਵਿਚ ਮੌਬ ਲਿੰਚਿੰਗ ਦੀ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਭੀੜ ਨੇ ਸਿੱਖ ਭਾਈਚਾਰੇ ਦੇ ਤਿੰਨ ਬੱਚਿਆਂ ਨੂੰ ਬੱਕਰੀ ਚੋਰ ਸਮਝ ਕੇ ਕੁੱਟਿਆ। ਇਸ 'ਚੋਂ ਇਕ 14 ਸਾਲਾ ਬੱਚੇ ਦੀ ਮੌਤ ਹੋ ਗਈ ਜਦਕਿ ਪੁਲਿਸ ਨੇ ਦੋ ਨੂੰ ਬਚਾ ਕੇ ਹਸਪਤਾਲ 'ਚ ਦਾਖਲ ਕਰਵਾਇਆ।

ਮਾਮਲੇ ਵਿਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿਚ ਕੁੱਲ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁੱਖ ਦੋਸ਼ੀ ਗ੍ਰਾਮ ਪੰਚਾਇਤ ਦੇ ਸਾਬਕਾ ਸਰਪੰਚ ਅਕਰਮ ਪਟੇਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦਰਅਸਲ, 27 ਮਈ ਨੂੰ ਮਹਾਰਾਸ਼ਟਰ ਦੇ ਪਰਭਾਨੀ ਵਿਚ ਤਿੰਨ ਸਿੱਖ ਬੱਚਿਆਂ ਨੂੰ ਲੋਕਾਂ ਨੇ ਬੱਕਰੀ ਚੋਰ ਸਮਝ ਕੇ ਕੁੱਟਿਆ ਸੀ, ਜਿਸ ਵਿਚ ਇੱਕ ਸਿੱਖ ਬੱਚੇ ਦੀ ਮੌਤ ਹੋ ਗਈ ਸੀ।

ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪਰਭਾਨੀ ਜ਼ਿਲ੍ਹੇ ਦੇ ਪਿੰਡ ਉਖਲਾਦ ਵਿਚ ਤਿੰਨ ਨਾਬਾਲਗ ਸਿੱਖਾਂ ਦੀ ਭੀੜ ਵੱਲੋਂ ਕੁੱਟ-ਕੁੱਟ ਕੇ ਹੱਤਿਆ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਹਰਜਿੰਦਰ ਸਿੰਘ ਧਾਮੀ ਨੇ ਮੰਗਲਵਾਰ ਨੂੰ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ 'ਚ ਕ੍ਰਿਪਾਲ ਸਿੰਘ ਨਾਂ ਦੇ ਸਿੱਖ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ ਦੋ ਹੋਰ ਸਿੱਖ ਅਵਤਾਰ ਸਿੰਘ ਅਤੇ ਅਰੁਣ ਸਿੰਘ ਗੰਭੀਰ ਜ਼ਖ਼ਮੀ ਹੋ ਗਏ ਹਨ।

ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਸਿੱਖ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚੀ ਹੈ ਅਤੇ ਸਮੁੱਚੇ ਸਿੱਖ ਜਗਤ ਵਿਚ ਰੋਹ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਇਹ ਘਿਨੌਣਾ ਅਪਰਾਧ ਮਨੁੱਖਤਾ ਦੇ ਨਾਂ 'ਤੇ ਕਲੰਕ ਹੈ, ਜਿਸ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਧਾਮੀ ਨੇ ਕਿਹਾ ਕਿ ਮਹਾਰਾਸ਼ਟਰ ਪੁਲਿਸ ਨੂੰ ਇਸ ਅਪਰਾਧ ਦੇ ਸਾਰੇ ਦੋਸ਼ੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ ਅਤੇ ਸਖ਼ਤ ਅਤੇ ਮਿਸਾਲੀ ਸਜ਼ਾ ਯਕੀਨੀ ਬਣਾਉਣੀ ਚਾਹੀਦੀ ਹੈ।
 

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement