Delhi water crisis: ਦਿੱਲੀ ਸਰਕਾਰ ਨੇ ਹੋਰ ਪਾਣੀ ਲਈ ਹਰਿਆਣਾ ਨੂੰ ਨਿਰਦੇਸ਼ ਦੇਣ ਲਈ ਖੜਕਾਇਆ ਅਦਾਲਤ ਦਾ ਦਰਵਾਜ਼ਾ 
Published : May 31, 2024, 12:25 pm IST
Updated : May 31, 2024, 12:25 pm IST
SHARE ARTICLE
Delhi Water Crisis
Delhi Water Crisis

ਦਿੱਲੀ ਸਰਕਾਰ ਨੇ ਕਿਹਾ ਕਿ ਰਾਜਧਾਨੀ ਦੀਆਂ ਪਾਣੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਕੰਮ ਕਰਨਾ ਹਰ ਕਿਸੇ ਦੀ ਜ਼ਿੰਮੇਵਾਰੀ ਹੈ।

Delhi water crisis:  ਨਵੀਂ ਦਿੱਲੀ - ਦਿੱਲੀ ਸਰਕਾਰ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਹਰਿਆਣਾ ਨੂੰ ਪਾਣੀ ਦੀ ਕਮੀ ਨਾਲ ਜੂਝ ਰਹੀ ਰਾਸ਼ਟਰੀ ਰਾਜਧਾਨੀ 'ਚ ਹੋਰ ਪਾਣੀ ਦੀ ਸਪਲਾਈ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਗਰਮੀ ਕਾਰਨ ਸ਼ਹਿਰ 'ਚ ਪਾਣੀ ਦੀ ਮੰਗ ਕਾਫ਼ੀ ਵੱਧ ਗਈ ਹੈ ਅਤੇ ਗੁਆਂਢੀ ਸੂਬੇ ਹਰਿਆਣਾ ਨੂੰ ਇਕ ਮਹੀਨੇ ਲਈ ਵਾਧੂ ਪਾਣੀ ਛੱਡਣ ਦੇ ਨਿਰਦੇਸ਼ ਦਿੱਤੇ ਜਾਣੇ ਚਾਹੀਦੇ ਹਨ।  

ਦਿੱਲੀ ਸਰਕਾਰ ਨੇ ਕਿਹਾ ਕਿ ਰਾਜਧਾਨੀ ਦੀਆਂ ਪਾਣੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਕੰਮ ਕਰਨਾ ਹਰ ਕਿਸੇ ਦੀ ਜ਼ਿੰਮੇਵਾਰੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਭਾਜਪਾ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੀਆਂ ਸਰਕਾਰਾਂ ਨੂੰ ਇਕ ਮਹੀਨੇ ਲਈ ਰਾਸ਼ਟਰੀ ਰਾਜਧਾਨੀ ਨੂੰ ਪਾਣੀ ਮੁਹੱਈਆ ਕਰਵਾਉਣ ਲਈ ਕਹੇ।

ਰਾਸ਼ਟਰੀ ਰਾਜਧਾਨੀ ਪਾਣੀ ਦੇ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੀ ਹੈ ਅਤੇ ਜਲ ਮੰਤਰੀ ਆਤਿਸ਼ੀ ਨੇ ਹਰਿਆਣਾ 'ਤੇ ਦਿੱਲੀ ਦੇ ਹਿੱਸੇ ਦਾ ਪਾਣੀ ਨਾ ਦੇਣ ਦਾ ਦੋਸ਼ ਲਾਇਆ ਹੈ। 

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement