Rape Case: ਗ੍ਰੰਥੀ ਦੀ 13 ਸਾਲ ਦੀ ਬੇਟੀ ਨਾਲ ਕਾਰ ਸਵਾਰ ਚਾਰ ਬਦਮਾਸ਼ਾਂ ਵਲੋਂ ਜਬਰ ਜ਼ਨਾਹ
Published : May 31, 2024, 7:40 am IST
Updated : May 31, 2024, 7:40 am IST
SHARE ARTICLE
Image: For representation purpose only.
Image: For representation purpose only.

ਯੂ.ਪੀ. ਦੇ ਪੰਥਕ ਹਲਕਿਆਂ ’ਚ ਗੁੱਸੇ ਅਤੇ ਰੋਹ ਦੀ ਲਹਿਰ, ਸੰਘਰਸ਼ ਦੀ ਚਿਤਾਵਨੀ

Rape Case: ਗੁਰੂ ਘਰ ਦੇ ਵਜ਼ੀਰ ਦੀ ਮਹਿਜ 13 ਸਾਲ ਦੀ ਬੱਚੀ ਨੂੰ ਗੁਰਦਵਾਰੇ ਦੇ ਮੁਹਰਿਉਂ ਕਾਰ ਸਵਾਰ ਚਾਰ ਬਦਮਾਸ਼ਾਂ ਵਲੋਂ ਅਗ਼ਵਾ ਕਰਨ ਉਪਰੰਤ ਜਬਰਜਿਨਾਹ ਦੀ ਘਟਨਾ ਵਾਪਰਨ ਦੇ ਬਾਵਜੂਦ ਪੁਲਿਸ ਵਲੋਂ ਇਕ ਮਹੀਨਾ ਕਾਰਵਾਈ ਨਾ ਕਰਨ ਤੋਂ ਬਾਅਦ ਇਲਾਕੇ ਦੀ ਸਿੱਖ ਸੰਗਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮਾਮਲਾ ਅਕਾਲ ਤਖ਼ਤ ਦੇ ਜਥੇਦਾਰ ਸਮੇਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਦਿੱਲੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਵੀ ਪੀੜਤ ਨੂੰ ਇਨਸਾਫ਼ ਨਹੀਂ ਮਿਲ ਰਿਹਾ।

ਯੂ.ਪੀ. ਦੇ ਜ਼ਿਲ੍ਹਾ ਪੀਲੀਭੀਤ ਦੀ ਤਹਿਸੀਲ ਪੂਰਨਪੁਰ ਦੇ ਪਿੰਡ ਪਿਪਰੀਆ ਮਜਰਾ ਦੇ ਗੁਰਦਵਾਰਾ ਸਾਹਿਬ ਵਿਚ ਇਕੱਤਰ ਹੋਈ ਸੰਗਤ ਨੂੰ ਸੰਬੋਧਨ ਕਰਦਿਆਂ ਭਾਰਤੀ ਸਿੱਖ ਸੰਗਠਨ ਦੇ ਰਾਸ਼ਟਰੀ ਪ੍ਰਧਾਨ ਜਸਬੀਰ ਸਿੰਘ ਵਿਰਕ ਨੇ ਦਸਿਆ ਕਿ ਇਸ ਗੁਰਦਵਾਰੇ ਦੇ ਮੁਹਰਿਉਂ 28 ਅਪੈ੍ਰਲ ਨੂੰ ਬਦਮਾਸ਼ਾਂ ਵਲੋਂ ਗ੍ਰੰਥੀ ਦੀ ਲੜਕੀ ਨੂੰ ਕਾਰ ਵਿਚ ਅਗ਼ਵਾ ਕੀਤਾ ਗਿਆ। ਲੜਕੀ ਦੇ ਪਿਤਾ ਦੇ ਪੁਲਿਸ ਥਾਣਿਆਂ ਅਤੇ ਉੱਚ ਅਧਿਕਾਰੀਆਂ ਦੇ ਦਫ਼ਤਰਾਂ ਵਿਚ ਵਾਰ-ਵਾਰ ਇਨਸਾਫ਼ ਲਈ ਗੇੜੇ ਮਾਰਨ ਤੋਂ ਬਾਅਦ ਮਾਮਲਾ ਦਰਜ ਹੋਇਆ। ਪੀੜਤ ਲੜਕੀ ਦਾ ਮੈਡੀਕਲ ਕਰਵਾਉਣ ਉਪਰੰਤ ਅਦਾਲਤ ਵਿਚ ਧਾਰਾ 164 ਤਹਿਤ ਹੋਏ ਬਿਆਨਾਂ ਵਿਚ ਲੜਕੀ ਨੇ ਚਾਰ ਬਦਮਾਸ਼ ਲੜਕਿਆਂ ਦਾ ਬਕਾਇਦਾ ਨਾਮ ਲੈ ਦਿਤਾ ਪਰ ਹੁਣ ਉਥੋਂ ਦੀ ਪੁਲਿਸ ਉਲਟਾ ਲੜਕੀ ਦੇ ਪਿਤਾ ਨੂੰ ਡਰਾ-ਧਮਕਾ ਕੇ ਮਾਮਲਾ ਦਬਾਉਣਾ ਚਾਹੁੰਦੀ ਹੈ।

ਜਸਬੀਰ ਸਿੰਘ ਵਿਰਕ ਨੇ ਸਾਰਾ ਮਾਮਲਾ ਅਕਾਲ ਤਖ਼ਤ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਮਨਜੀਤ ਸਿੰਘ ਜੀ.ਕੇ. ਦੇ ਧਿਆਨ ਵਿਚ ਲਿਆਂਦਾ ਤਾਂ ਸੱਚਖੰਡ ਸੇਵਾ ਸੁਸਾਇਟੀ ਦਿੱਲੀ ਦੇ ਮੁੱਖ ਸੇਵਾਦਾਰ ਹਰਮੀਤ ਸਿੰਘ ਪਿੰਕਾ ਨੇ ਖ਼ੁਦ ਲੜਕੀ ਦੇ ਪਿਤਾ ਅਤੇ ਜਸਬੀਰ ਸਿੰਘ ਵਿਰਕ ਨਾਲ ਗੱਲਬਾਤ ਕਰਨ ਉਪਰੰਤ ਆਖਿਆ ਕਿ ਜ਼ਮੀਨ/ਜਾਇਦਾਦ ਦਾ ਵਿਵਾਦ ਵਖਰੀ ਗੱਲ ਮੰਨੀ ਜਾ ਸਕਦੀ ਹੈ ਪਰ ਗੁਰੂ ਘਰ ਦੇ ਵਜ਼ੀਰ ਦੀ ਨਾਬਾਲਗ਼ ਬੇਟੀ ਨਾਲ ਪੱਤ ਲੁੱਟਣ ਵਾਲੀ ਬਦਮਾਸ਼ੀ ਬਰਦਾਸ਼ਤ ਤੋਂ ਬਾਹਰ ਹੈ।

ਜਸਬੀਰ ਸਿੰਘ ਵਿਰਕ ਅਤੇ ਹਰਮੀਤ ਸਿੰਘ ਪਿੰਕਾ ਨੇ ਚਿਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਉਕਤ ਬਦਮਾਸ਼ ਲੜਕਿਆਂ ਵਿਰੁਧ ਕਾਰਵਾਈ ਕਰ ਕੇ ਪੀੜਤ ਨੂੰ ਇਨਸਾਫ਼ ਨਾ ਦਿਵਾਇਆ ਗਿਆ ਤਾਂ ਦੇਸ਼ ਭਰ ਦੇ ਸਿੱਖ ਚਿੰਤਕ, ਪੰਥਕ ਵਿਦਵਾਨ, ਪੰਥਦਰਦੀ, ਸਿੱਖ ਸੰਸਥਾਵਾਂ ਅਤੇ ਪੰਥਕ ਜਥੇਬੰਦੀਆਂ ਦੇ ਨੁਮਾਇੰਦੇ ਪੀਲੀਭੀਤ ਦੇ ਐਸ.ਐਸ.ਪੀ. ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ ਜਿਸ ਦੀ ਸਾਰੀ ਜ਼ਿੰਮੇਵਾਰੀ ਉਥੋਂ ਦੀ ਸਰਕਾਰ ਅਤੇ ਪ੍ਰਸ਼ਾਸ਼ਨ ਦੀ ਹੋਵੇਗੀ।

ਯੋਗੀ ਸਰਕਾਰ ਨੇ ਇਕ ਮਹੀਨੇ ਵਿਚ ਕਾਰਵਾਈ ਨਾ ਕੀਤੀ ਤਾਂ ਸਿੱਖ ਸੰਗਤ ਅਪਣੇ ਪੱਧਰ ’ਤੇ ਸਖ਼ਤ ਕਾਰਵਾਈ ਕਰੇਗੀ : ਜਥੇਦਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉੱਤਰ ਪ੍ਰਦੇਸ਼ ਵਿਚ ਜ਼ਿਲ੍ਹਾ ਪੀਲੀਭੀਤ ਨੇੜਲੇ ਪਿੰਡ ਟਿੱਪਰੀਆਂ ਮਝਰਾ ਵਿਖੇ ਇਕ ਗ੍ਰੰਥੀ ਸਿੰਘ ਦੀ ਨਾਬਾਲਗ਼ ਧੀ ਦੇ ਅਗ਼ਵਾਕਾਰ, ਬਲਾਤਕਾਰੀਆਂ ਦੀ ਗਿ੍ਰਫ਼ਤਾਰੀ ਵਿਚ ਪੁਲਿਸ ਦੀ ਢਿੱਲਮੱਠ ’ਤੇ ਸਖ਼ਤ ਨੋਟਿਸ ਲੈਂਦਿਆਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੂੰ ਇਕ ਹਫ਼ਤੇ ਦਾ ਅਲਟੀਮੇਟਮ ਦਿੰਦਿਆਂ ਆਖਿਆ ਹੈ ਕਿ ਜੇਕਰ ਸਾਰੇ ਦੋਸ਼ੀਆਂ ਨੂੰ ਗਿ੍ਰਫ਼ਤਾਰ ਨਾ ਕੀਤਾ ਗਿਆ ਤਾਂ ਸਿੱਖ ਸੰਗਤਾਂ ਨੂੰ ਅਪਣੇ ਪੱਧਰ ’ਤੇ ਵੱਡੀ ਅਤੇ ਸਖ਼ਤ ਕਾਰਵਾਈ ਲਈ ਮਜਬੂਰ ਹੋਣਾ ਪਵੇਗਾ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਪੀੜਤ ਬੱਚੀ ਨੇ ਅਦਾਲਤ ਵਿਚ ਅਪਣੇ ਬਿਆਨਾਂ ਦੌਰਾਨ ਦੋਸ਼ੀਆਂ ਦੀ ਸ਼ਨਾਖਤ ਕੀਤੀ ਹੈ ਪਰ ਉਥੋਂ ਦੀਆਂ ਸੰਗਤਾਂ ਤੋਂ ਪਤਾ ਲੱਗਾ ਹੈ ਕਿ ਸਥਾਨਕ ਪੁਲਿਸ ਅਧਿਕਾਰੀ ਦੋ ਰਸੂਖ਼ਵਾਨ ਦੋਸ਼ੀਆਂ ਦਾ ਪੱਖ ਪੂਰ ਰਹੇ ਹਨ ਅਤੇ ਸ਼ਰੇਆਮ ਆਖ ਰਹੇ ਹਨ ਕਿ ਕਿਸੇ ਵੀ ਸੂਰਤ ਵਿਚ ਉਨ੍ਹਾਂ ਵਿਰੁਧ ਕੋਈ ਕਾਰਵਾਈ ਨਹੀੰ ਹੋਵੇਗੀ। ਗਿਆਨੀ ਰਘਬੀਰ ਸਿੰਘ ਨੇ ਸਖ਼ਤ ਲਹਿਜੇ ਵਿਚ ਆਖਿਆ ਕਿ ਜੇਕਰ ਇਕ ਹਫ਼ਤੇ ਦੇ ਅੰਦਰ ਉੱਤਰ ਪ੍ਰਦੇਸ਼ ਪੁਲਿਸ ਨੇ ਸਾਰੇ ਦੋਸ਼ੀਆਂ ਨੂੰ ਗਿ੍ਰਫ਼ਤਾਰ ਨਾ ਕੀਤਾ ਤਾਂ ਸਿੱਖ ਸੰਗਤਾਂ ਗ੍ਰੰਥੀ ਸਿੰਘ ਤੇ ਉਸ ਦੇ ਪ੍ਰਵਾਰ ਨੂੰ ਇਨਸਾਫ਼ ਦਿਵਾਉਣ ਲਈ ਅਪਣੇ ਪੱਧਰ ’ਤੇ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਹੋਣਗੀਆਂ।

(For more Punjabi news apart from Granthi's 13-year-old daughter was raped by four miscreants in a car, stay tuned to Rozana Spokesman)

Tags: rape case

Location: India, Uttar Pradesh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement