Prajwal Revanna News: ਜਿਨਸੀ ਸ਼ੋਸ਼ਣ ਮਾਮਲਾ: ਦੇਸ਼ ਪਰਤੇ ਪ੍ਰਜਵਲ ਰੇਵੰਨਾ, SIT ਨੇ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ
Published : May 31, 2024, 9:01 am IST
Updated : May 31, 2024, 9:09 am IST
SHARE ARTICLE
Prajwal Revanna Returns From Germany to appear before SIT
Prajwal Revanna Returns From Germany to appear before SIT

ਐਸਆਈਟੀ ਨੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ (33) ਨੂੰ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਗ੍ਰਿਫਤਾਰ ਕਰ ਲਿਆ।

Prajwal Revanna News: ਕਈ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਜਨਤਾ ਦਲ-ਸੈਕੂਲਰ (ਜੇਡੀ-ਐਸ) ਦੇ ਮੁਅੱਤਲ ਨੇਤਾ ਪ੍ਰਜਵਲ ਰੇਵੰਨਾ ਸ਼ੁੱਕਰਵਾਰ ਤੜਕੇ ਜਰਮਨੀ ਤੋਂ ਇਥੇ ਪਹੁੰਚੇ, ਜਿਸ ਤੋਂ ਕੁੱਝ ਮਿੰਟਾਂ ਬਾਅਦ ਹੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।

ਐਸਆਈਟੀ ਨੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ (33) ਨੂੰ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਗ੍ਰਿਫਤਾਰ ਕਰ ਲਿਆ। ਹਵਾਈ ਅੱਡੇ 'ਤੇ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰਜਵਲ ਨੂੰ ਜਾਂਚ ਲਈ ਸੁਰੱਖਿਅਤ ਥਾਣੇ ਲਿਆਂਦਾ ਗਿਆ।

ਜਨਤਾ ਦਲ (ਸੈਕੂਲਰ) ਦੇ ਸਰਪ੍ਰਸਤ ਐਚਡੀ ਦੇਵਗੌੜਾ ਦੇ ਪੋਤੇ ਅਤੇ ਹਸਨ ਲੋਕ ਸਭਾ ਹਲਕੇ ਤੋਂ ਨੈਸ਼ਨਲ ਡੈਮੋਕਰੇਟਿਕ ਅਲਾਇੰਸ (ਐਨਡੀਏ) ਦੇ ਉਮੀਦਵਾਰ ਪ੍ਰਜਵਲ (33) 'ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਹੈ। ਇਨ੍ਹਾਂ ਦੋਸ਼ਾਂ ਦੇ ਲਗਪਗ ਇਕ ਮਹੀਨੇ ਬਾਅਦ ਪ੍ਰਜਵਲ ਬੈਂਗਲੁਰੂ ਪਰਤਿਆ, ਜਿਸ ਤੋਂ ਬਾਅਦ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਕਰਮਚਾਰੀਆਂ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਐਸਆਈਟੀ ਦੇ ਹਵਾਲੇ ਕਰ ਦਿਤਾ।

ਸੂਤਰਾਂ ਨੇ ਦਸਿਆ ਕਿ ਰਸਮੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਐਸਆਈਟੀ ਨੇ ਉਸ ਨੂੰ ਅਪਣੀ ਹਿਰਾਸਤ ਵਿੱਚ ਲੈ ਲਿਆ। ਪ੍ਰਜਵਲ ਨੇ ਇਕ ਵੀਡੀਉ ਬਿਆਨ ਜਾਰੀ ਕਰਕੇ ਵਾਅਦਾ ਕੀਤਾ ਸੀ ਕਿ ਉਹ 31 ਮਈ ਨੂੰ ਐਸਆਈਟੀ ਸਾਹਮਣੇ ਪੇਸ਼ ਹੋਣਗੇ।

(For more Punjabi news apart from Prajwal Revanna Returns From Germany to appear before SIT, stay tuned to Rozana Spokesman)

 

Location: India, Karnataka, Bengaluru

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Shambhu Border ਤੇ ਪਿਛਲੇ ਸਾਲ ਵਾਲਾ ਹੋ ਗਿਆ ਕੰਮ, ਪੁਲ ਦੇ ਥੱਲੇ ਵੀ Force ਕੀਤੀ ਤਾਇਨਾਤ ਤੇ ਘੱਗਰ ਦੇ ਪਾਰ ਵੀ

06 Dec 2024 12:48 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Dec 2024 12:44 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Dec 2024 12:19 PM

ਤਖ਼ਤ ਸ੍ਰੀ ਕੇਸਗੜ੍ਹ ਤੀਸਰੇ ਦਿਨ ਦੀ ਸਜ਼ਾ ਭੁਗਤਣ ਪਹੁੰਚੇ ਸੁਖਬੀਰ ਬਾਦਲ, ਭਾਰੀ ਫੋਰਸ ਤਾਇਨਾਤ

05 Dec 2024 12:13 PM

ਇੰਨ੍ਹਾ ਨੇ ਗੋਲੀ ਵੀ ਚਲਾਈ ਤੇ ਕਤਲ ਵੀ ਕੀਤੇ, Sukhbir Badal ਨੂੰ ਦਿੱਤੀ ਸਜ਼ਾ ਨਹੀ

04 Dec 2024 12:26 PM
Advertisement