
ਸੁਪਰੀਮ ਕੋਰਟ ਦੇ ਚੀਫ਼ ਜਸਟਿਸ (ਸੀਜੇਆਈ) ਰੰਜਨ ਗੋਗੋਈ ਨੇ ਉਨਾਵ ਰੇਪ ਮਾਮਲੇ ਵਿਚ ਜਾਂਚ ਦੀ ਸਥਿਤੀ ਦੇ ਸਬੰਧ ਵਿਚ ਰਿਪੋਰਟ ਤਲਬ ਕੀਤੀ ਹੈ।
ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਚੀਫ਼ ਜਸਟਿਸ (ਸੀਜੇਆਈ) ਰੰਜਨ ਗੋਗੋਈ ਨੇ ਉਨਾਵ ਰੇਪ ਮਾਮਲੇ ਵਿਚ ਜਾਂਚ ਦੀ ਸਥਿਤੀ ਦੇ ਸਬੰਧ ਵਿਚ ਰਿਪੋਰਟ ਤਲਬ ਕੀਤੀ ਹੈ। ਸੀਜੇਆਈ ਨੇ ਮਾਮਲੇ ਵਿਚ ਸਕੱਤਰ ਜਨਰਲ ਨੂੰ ਦਖ਼ਲ ਦੇਣ ਅਤੇ ਉਸ ਤੋਂ ਬਾਅਦ ਇਕ ਵਿਸਥਾਰ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ। ਉਹਨਾਂ ਨੂੰ ਇਸ ਸਬੰਧ ਵਿਚ ਸਥਾਨਕ ਪੁਲਿਸ ਅਤੇ ਜ਼ਿਲ੍ਹਾ ਜੱਜ ਦੀ ਵੀ ਮਦਦ ਲੈਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਸੀਜੇਆਈ ਨੇ ਇਕ ਹਫ਼ਤੇ ਅੰਦਰ ਉਹਨਾਂ ਨੂੰ ਇਹ ਰਿਪੋਰਟ ਪੇਸ਼ ਕਰਨ ਦਾ ਆਦੇਸ਼ ਦਿੱਤਾ ਹੈ।
unnao rape victim accident
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਇਹ ਖ਼ਬਰ ਆਈ ਸੀ ਕਿ ਰੇਪ ਪੀੜਤਾ ਦੀ ਮਾਂ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਚਿੱਠੀ ਲਿਖ ਕੇ ਜਾਣਕਾਰੀ ਦਿੱਤੀ ਸੀ ਕਿ ਮੁਲਜ਼ਮ ਵਿਧਾਇਕ ਅਤੇ ਉਹਨਾਂ ਦੇ ਸਾਥੀਆਂ ਵੱਲੋਂ ਪਰਿਵਾਰ ਨੂੰ ਲਗਾਤਾਰ ਧਮਕੀ ਦਿੱਤੀ ਜਾ ਰਹੀ ਹੈ। ਬੀਤੀ 12 ਜੁਲਾਈ ਨੂੰ ਲਿਖੀ ਚਿੱਠੀ ਵਿਚ ਪੀੜਤਾ ਅਤੇ ਉਸ ਦੇ ਪਰਿਵਾਰ ਨੇ ਮੁਲਜ਼ਮਾਂ ਵੱਲੋਂ ਸੁਲ੍ਹਾ ਨਾ ਕਰਨ ‘ਤੇ ਜੇਲ ਭਿਜਵਾਉਣ ਦੀ ਧਮਕੀ ਦਾ ਜ਼ਿਕਰ ਕੀਤਾ ਹੈ।
unnao rape victim accident
ਪੀੜਤ ਦੀ ਮਾਂ ਵੱਲੋਂ ਲਿਖੀ ਇਸ ਚਿੱਠੀ ਵਿਚ ਲਿਖਿਆ ਹੈ ਕਿ 7 ਜੁਲਾਈ 2019 ਨੂੰ ਮੁਲਜ਼ਮ ਸ਼ਸ਼ੀ ਸਿੰਘ ਦੇ ਲੜਕੇ ਨਵੀਨ ਸਿੰਘ, ਵਿਧਾਇਕ ਕੁਲਦੀਪ ਸਿੰਘ ਸੇਂਗਰ ਦੇ ਭਰਾ ਮਨੋਜ ਸਿੰਘ ਸੇਂਗਰ, ਕੁਨੂੰ ਮਿਸ਼ਰਾ ਅਤੇ 2 ਅਣਪਛਾਤੇ ਵਿਅਕਤੀਆਂ ਵੱਲੋਂ ਉਹਨਾਂ ਦੇ ਘਰ ਆ ਕੇ ਧਮਕੀ ਦਿੱਤੀ ਗਈ ਸੀ। ਚਿੱਠੀ ਵਿਚ ਸੁਲ੍ਹਾ ਨਾ ਕਰਨ ਦੀ ਸਥਿਤੀ ਵਿਚ ਫਰਜ਼ੀ ਮੁਕੱਦਮੇ ਵਿਚ ਫਸਾ ਕੇ ਸਾਰਿਆਂ ਨੂੰ ਜੇਲ ਭੇਜਣ ਦੀ ਧਮਕੀ ਦਿੱਤੀ ਗਈ। ਚਿੱਠੀ ਵਿਚ ਪੀੜਤ ਪਰਵਾਰ ਨੇ ਮਾਮਲੇ ਵਿਚ ਐਫਆਈਆਰ ਦਰਜ ਕਰ ਕਾਰਵਾਈ ਦੀ ਅਪੀਲ ਵੀ ਕੀਤੀ ਹੈ।