
11 ਮਈ ਨੂੰ ਦਿੱਤੇ ਬਿਆਨ ਵਿਚ ਉਹਨਾਂ ਨੇ ਕਿਹਾ ਸੀ ਕਿ ਜੀਐਮਸੀਐਚ ਵਿਖੇ ਆਕਸੀਜਨ ਦੀ ਕਮੀ ਕਾਰਨ 24 ਘੰਟਿਆਂ ਦੇ ਅੰਦਰ 26 ਲੋਕਾਂ ਦੀ ਮੌਤ ਹੋ ਗਈ ਸੀ।
ਪਣਜੀ - ਸਰਕਾਰੀ ਗੋਆ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐਮਸੀਐਚ) ਵਿਚ ਆਕਸੀਜਨ ਦੀ ਘਾਟ ਕਾਰਨ ਕਈ ਕੋਰੋਨਾ ਮਰੀਜ਼ਾਂ ਦੀ ਮੌਤ ਹੋਣ ਦੀ ਗੱਲ ਕਹਿਣ ਤੋਂ ਦੋ ਮਹੀਨਿਆਂ ਬਾਅਦ ਗੋਆ ਦੇ ਸਿਹਤ ਮੰਤਰੀ ਵਿਸ਼ਵਜੀਤ ਰਾਣੇ ਨੇ ਹੁਣ ਵਿਧਾਨ ਸਭਾ ‘ਚ ਇਹ ਕਿਹਾ ਹੈ ਕਿ ਮਹਾਂਮਾਰੀ ਦੇ ਦੌਰਾਨ ਕਿਸੇ ਵੀ ਹਸਪਤਾਲ ਨੇ ਜੀਵਨਦਾਨ ਦੇਣ ਵਾਲੀ ਗੈਸ ਦੀ ਕਿਸੇ ਵੀ ਕਮੀ ਦਾ ਸਾਹਮਣਾ ਨਹੀਂ ਕੀਤਾ ਅਤੇ ਇਸ ਕਾਰਨ ਹਸਪਤਾਲ ਵਿਚ ਕਿਸੇ ਦੀ ਮੌਤ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
oxygen
ਰਾਣੇ ਨੇ ਸ਼ੁੱਕਰਵਾਰ ਨੂੰ ਸਦਨ ਵਿਚ ਇਕ ਬਿਆਨ ਵਿਚ ਕਿਹਾ, “ਜੀਐਮਸੀਐਚ ਵਿਚ ਆਕਸੀਜਨ ਦੀ ਕਮੀ ਕਾਰਨ ਕੋਵਿਡ -19 ਦੇ ਇੱਕ ਵੀ ਮਰੀਜ਼ ਦੀ ਮੌਤ ਨਹੀਂ ਹੋਈ।” ਉਹ ਵਿਰੋਧੀ ਧਿਰ ਦੇ ਨੇਤਾ ਦਿਗੰਬਰ ਕਾਮਤ ਦੁਆਰਾ ਸਦਨ ਵਿਚ ਇੱਕ ਸਵਾਲ ਦਾ ਜਵਾਬ ਦੇ ਰਹੇ ਸਨ। ਮੰਤਰੀ ਨੇ ਇੱਕ ਲਿਖਤੀ ਜਵਾਬ ਵਿਚ ਕਿਹਾ, "ਕਿਸੇ ਸਮੇਂ ਜੀਐਮਸੀਐਚ ਵਿਖੇ ਆਕਸੀਜਨ ਦੀ ਸਪਲਾਈ ਵਿਚ ਕੋਈ ਕਮੀ ਨਹੀਂ ਆਈ
Vishwajit Pratapsingh Rane
ਅਤੇ ਆਕਸੀਜਨ ਦੀ ਸਪਲਾਈ ਨਾ ਹੋਣ ਕਾਰਨ ਕਿਸੇ ਦੀ ਮੌਤ ਨਹੀਂ ਹੋਈ।" ਉਨ੍ਹਾਂ ਦਾ ਇਹ ਬਿਆਨ 11 ਮਈ ਨੂੰ ਦਿੱਤੇ ਉਹਨਾਂ ਦੇ ਅਪਣੇ ਬਿਆਨ ਤੋਂ ਬਿਲਕੁਲ ਅਲੱਗ ਹੈ। ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਜੀਐਮਸੀਐਚ ਵਿਖੇ ਆਕਸੀਜਨ ਦੀ ਕਮੀ ਕਾਰਨ 24 ਘੰਟਿਆਂ ਦੇ ਅੰਦਰ 26 ਲੋਕਾਂ ਦੀ ਮੌਤ ਹੋ ਗਈ ਸੀ।