Commonwealth Games 2022: ਵੇਟਲਿਫਟਿੰਗ 'ਚ ਜੇਰੇਮੀ ਲਾਲਰਿਨੁੰਗਾ ਨੇ ਜਿੱਤਿਆ Gold Medal
Published : Jul 31, 2022, 5:02 pm IST
Updated : Jul 31, 2022, 6:38 pm IST
SHARE ARTICLE
Jeremy Lalrinnunga
Jeremy Lalrinnunga

ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦੀ ਝੋਲੀ ਪਿਆ ਪੰਜਵਾਂ ਤਮਗਾ

 

ਨਵੀਂ ਦਿੱਲੀ: ਭਾਰਤ ਨੂੰ ਰਾਸ਼ਟਰਮੰਡਲ ਖੇਡਾਂ 2022 ਵਿੱਚ ਪੰਜਵਾਂ ਤਮਗਾ ਮਿਲਿਆ ਹੈ। ਜੇਰੇਮੀ ਲਾਲਰਿਨੁੰਗਾ ਨੇ ਪੁਰਸ਼ਾਂ ਦੇ ਵੇਟਲਿਫਟਿੰਗ 67 ਕਿਲੋਗ੍ਰਾਮ ਵਰਗ ਵਿੱਚ ਸੋਨ ਤਗ਼ਮਾ ਜਿੱਤਿਆ। ਜੇਰੇਮੀ ਲਾਲਰਿਨੁੰਗਾ ਨੇ ਸਨੈਚ ਵਿੱਚ ਰਿਕਾਰਡ 140 ਕਿਲੋਗ੍ਰਾਮ ਭਾਰ ਚੁੱਕਿਆ, ਜਦੋਂ ਕਿ ਉਹ ਕਲੀਨ ਐਂਡ ਜਰਕ ਵਿੱਚ 160 ਕਿਲੋਗ੍ਰਾਮ ਚੁੱਕਣ ਵਿੱਚ ਕਾਮਯਾਬ ਰਿਹਾ।

Jeremy LalrinnungaJeremy Lalrinnunga

ਯਾਨੀ ਕਿ ਖੇਡਾਂ ਦਾ ਰਿਕਾਰਡ ਬਣਾਉਂਦੇ ਹੋਏ ਉਸ ਨੇ ਕੁੱਲ 300 ਕਿਲੋ ਭਾਰ ਚੁੱਕ ਕੇ ਸੋਨ ਤਮਗਾ ਜਿੱਤਿਆ। ਜੇਰੇਮੀ ਲਾਲਰਿਨੁੰਗਾ ਕਲੀਨ ਐਂਡ ਜਰਕ ਰਾਊਂਡ ਦੌਰਾਨ ਦੋ ਮੌਕਿਆਂ 'ਤੇ ਜ਼ਖਮੀ ਹੋ ਗਿਆ ਪਰ ਉਸ ਨੇ ਹਿੰਮਤ ਨਹੀਂ ਹਾਰੀ ਅਤੇ ਦੇਸ਼ ਲਈ ਸੋਨ ਤਮਗਾ ਜਿੱਤਿਆ। ਇਸ ਈਵੈਂਟ ਵਿੱਚ ਸਮੋਆ ਦੇ ਵਾਪਵਾ ਨੇਵੋ ਨੇ ਚਾਂਦੀ ਅਤੇ ਨਾਈਜੀਰੀਆ ਦੇ ਏ. ਜੋਸੇਫ ਨੇ ਕਾਂਸੀ ਦਾ ਤਗਮਾ ਜਿੱਤਿਆ।

Jeremy LalrinnungaJeremy Lalrinnunga

ਖਾਸ ਗੱਲ ਇਹ ਹੈ ਕਿ ਰਾਸ਼ਟਰਮੰਡਲ 2022 ਵਿੱਚ ਭਾਰਤ ਨੂੰ ਵੇਟਲਿਫਟਰਾਂ ਵੱਲੋਂ ਹੁਣ ਤੱਕ ਪੰਜ ਤਗਮੇ ਮਿਲ ਚੁੱਕੇ ਹਨ। ਜਿੱਥੇ ਟੋਕੀਓ ਓਲੰਪਿਕ ਦੀ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ਚਾਨੂ ਨੇ 49 ਕਿਲੋ ਭਾਰ ਵਰਗ ਵਿੱਚ ਸੋਨ ਤਗਮਾ ਜਿੱਤਿਆ।

ਦੂਜੇ ਪਾਸੇ ਸੰਕੇਤ ਮਹਾਦੇਵ ਸਰਗਰ ਨੇ ਪੁਰਸ਼ਾਂ ਦੇ 55 ਕਿਲੋ ਭਾਰ ਵਰਗ ਵਿੱਚ ਅਤੇ ਬਿੰਦਿਆਰਾਣੀ ਦੇਵੀ ਨੇ ਔਰਤਾਂ ਦੇ 55 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਇਸ ਤੋਂ ਇਲਾਵਾ ਗੁਰੂਰਾਜ ਪੁਜਾਰੀ 61 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਿੱਚ ਸਫ਼ਲ ਰਿਹਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੈਰਮੀ ਲਾਲਨਿਰੁੰਗਾ ਨੂੰ ਵੇਟ ਲਿਫਟਿੰਗ ਵਿਚ ਕਾਮਨਵੈਲਥ ਖੇਡਾਂ ਵਿਚ ਸੋਨ ਤਮਗਾ ਮੈਡਲ ਜਿੱਤਣ 'ਤੇ ਵਧਾਈਆਂ ਦਿੱਤੀਆਂ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement