
Arvind Kejriwal Judicial Custody : ਸੀਬੀਆਈ ਨਾਲ ਸਬੰਧਤ ਕੇਸ ਵਿਚ 9 ਅਗਸਤ ਜਦੋਂ ਕਿ ਈਡੀ ਨਾਲ ਸਬੰਧਤ ਕੇਸ ਵਿੱਚ 13 ਅਗਸਤ ਤੱਕ ਵਧੀ ਨਿਆਂਇਕ ਹਿਰਾਸਤ
Kejriwal, Sisodia and K Kavita Extended judicial custody : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਥਿਤ ਸ਼ਰਾਬ ਘੁਟਾਲੇ ਵਿਚ ਜੇਲ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਬੀਆਰਐਸ ਆਗੂ ਕੇ ਕਵਿਤਾ ਦੀ ਨਿਆਂਇਕ ਹਿਰਾਸਤ ਇੱਕ ਵਾਰ ਫਿਰ ਵਧਾ ਦਿੱਤੀ ਹੈ।
ਇਹ ਵੀ ਪੜ੍ਹੋ: Haryana News: ਹਰਿਆਣਾ 'ਚ 2 ਸਕੀਆਂ ਭੈਣਾਂ ਦੀ ਸ਼ੱਕੀ ਹਾਲਤ ਵਿਚ ਮੌਤ, ਮੂੰਹ ਵਿਚੋਂ ਨਿਕਲ ਰਿਹਾ ਸੀ ਖੂਨ
ਅਦਾਲਤ ਨੇ ਸੀਬੀਆਈ ਨਾਲ ਸਬੰਧਤ ਕੇਸ ਵਿੱਚ ਨਿਆਂਇਕ ਹਿਰਾਸਤ ਦੀ ਮਿਆਦ 9 ਅਗਸਤ ਤੱਕ ਵਧਾ ਦਿੱਤੀ ਹੈ, ਜਦੋਂ ਕਿ ਈਡੀ ਨਾਲ ਸਬੰਧਤ ਕੇਸ ਵਿਚ 13 ਅਗਸਤ ਤੱਕ ਵਧਾਈ। ਦੱਸ ਦੇਈਏ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮਿਆਦ ਸਿਰਫ ਸੀਬੀਆਈ ਕੇਸ ਵਿੱਚ ਹੀ ਵਧਾਈ ਗਈ ਹੈ। ਉਸ ਨੂੰ ਈਡੀ ਦੇ ਕੇਸ ਵਿਚ ਜ਼ਮਾਨਤ ਮਿਲ ਗਈ ਹੈ।
ਇਹ ਵੀ ਪੜ੍ਹੋ: Yashraj mukhate: ''ਹਾਕੀ ਇੰਡੀਆ ਦਾ ਪਰਚਮ ਉੱਚਾ ਲਹਿਰਾ'' ਯਸ਼ਰਾਜ ਮੁਖਾਤੇ ਨੇ ਭਾਰਤੀ ਹਾਕੀ ਟੀਮ ਲਈ ਬਣਾਇਆ ਗੀਤ
ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਈਡੀ ਅਤੇ ਸੀਬੀਆਈ ਦੀ ਜਾਂਚ ਪੂਰੀ ਹੋ ਗਈ ਹੈ। ਸੀਬੀਆਈ ਨੇ ਸੋਮਵਾਰ ਨੂੰ ਦਿੱਲੀ ਦੇ ਰਾਊਜ਼ ਐਵੇਨਿਊ ਕੋਰਟ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਮਾਮਲੇ ਵਿੱਚ ਈਡੀ ਪਹਿਲਾਂ ਹੀ ਚਾਰਜਸ਼ੀਟ ਦਾਖ਼ਲ ਕਰ ਚੁੱਕੀ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਸੁਪਰੀਮ ਕੋਰਟ ਨੇ ਹਾਲ ਹੀ ਵਿੱਚ 12 ਜੁਲਾਈ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ 20 ਜੂਨ ਨੂੰ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ ਸੀ, ਪਰ ਅਗਲੇ ਹੀ ਦਿਨ ਈਡੀ ਨੇ ਦਿੱਲੀ ਹਾਈ ਕੋਰਟ ਪਹੁੰਚ ਕੇ ਇਸ 'ਤੇ ਸਟੇਅ ਲੈ ਲਿਆ ਸੀ।
(For more Punjabi news apart from Kejriwal, Sisodia and K Kavita Extended judicial custody , stay tuned to Rozana Spokesman)