Bihar News: ਨਰਸਰੀ ਕਲਾਸ ਦੇ ਬੱਚੇ ਨੇ ਤੀਸਰੀ ਜਮਾਤ ਦੇ ਵਿਦਿਆਰਥੀ ਨੂੰ ਮਾਰੀ ਗੋਲੀ
Published : Jul 31, 2024, 1:52 pm IST
Updated : Jul 31, 2024, 1:59 pm IST
SHARE ARTICLE
Nursery-child-shoots-3rd-class-students Bihar News
Nursery-child-shoots-3rd-class-students Bihar News

Bihar News: ਜ਼ਖ਼ਮੀ ਬੱਚੇ ਨੂੰ ਹਸਪਤਾਲ ਕਰਵਾਇਆ ਗਿਆ ਭਰਤੀ

Nursery Child Shoots 3rd class Students Bihar News: ਬਿਹਾਰ ਦੇ ਸੁਪੌਲ ਜ਼ਿਲ੍ਹੇ ਦੇ ਤ੍ਰਿਵੇਣੀਗੰਜ ਵਿਚ ਬੁੱਧਵਾਰ ਨੂੰ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਲਾਲਪੱਟੀ ਸਥਿਤ ਇਕ ਨਿੱਜੀ ਸਕੂਲ ਵਿੱਚ ਨਰਸਰੀ ਜਮਾਤ ਦੇ ਵਿਦਿਆਰਥੀ ਨੇ ਤੀਜੀ ਜਮਾਤ ਵਿੱਚ ਪੜ੍ਹਦੇ 10 ਸਾਲਾ ਵਿਦਿਆਰਥੀ ਨੂੰ ਗੋਲੀ ਮਾਰ ਦਿੱਤੀ। ਵਿਦਿਆਰਥੀ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ ਹੈ। ਬੱਚਾ ਆਪਣੇ ਬੈਗ ਵਿੱਚ ਬੰਦੂਕ ਲੈ ਕੇ ਸਕੂਲ ਆਇਆ ਸੀ। ਜ਼ਖ਼ਮੀ ਬੱਚੇ ਨੂੰ ਤੁਰੰਤ ਉਪਮੰਡਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਮੁਤਾਬਕ ਵਿਦਿਆਰਥੀ ਦੀ ਹਾਲਤ ਖਤਰੇ ਤੋਂ ਬਾਹਰ ਹੈ।

ਇਹ ਵੀ ਪੜ੍ਹੋ: Delhi News: UPSC ਵਿਦਿਆਰਥੀਆਂ ਦੀ ਮੌਤ ਮਾਮਲੇ 'ਚ ਦਿੱਲੀ ਸਰਕਾਰ ਨੂੰ ਫਟਕਾਰ, HC ਨੇ ਪੁੱਛਿਆ- ਕਿੰਨੇ ਅਧਿਕਾਰੀਆਂ ਨੂੰ ਕੀਤਾ ਗ੍ਰਿਫਤਾਰ? 

ਇਸ ਘਟਨਾ ਤੋਂ ਬਾਅਦ ਸਕੂਲ 'ਚ ਹੜਕੰਪ ਮੱਚ ਗਿਆ। ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਵਿਦਿਆਰਥੀ ਨੂੰ ਹਥਿਆਰ ਕਿਵੇਂ ਮਿਲਿਆ। ਸਥਾਨਕ ਲੋਕਾਂ ਨੇ ਦੱਸਿਆ ਕਿ ਪਹਿਲਾਂ ਮੁਲਜ਼ਮ ਬੱਚੇ ਦਾ ਪਿਤਾ ਇਸ ਸਕੂਲ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਇਹ ਘਟਨਾ ਸਕੂਲ ਦੀ ਪ੍ਰਾਰਥਨਾ ਤੋਂ ਪਹਿਲਾਂ ਵਾਪਰੀ।

ਇਹ ਵੀ ਪੜ੍ਹੋ: Arvind Kejriwal Judicial Custody : ਕੇਜਰੀਵਾਲ, ਸਿਸੋਦੀਆ ਤੇ ਕੇ. ਕਵਿਤਾ ਨੂੰ ਨਹੀਂ ਮਿਲੀ ਰਾਹਤ, ਫਿਰ ਵਧਾਈ ਨਿਆਂਇਕ ਹਿਰਾਸਤ 

ਜ਼ਖਮੀ ਵਿਦਿਆਰਥੀ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਸਕੂਲ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਨੂੰ ਗੋਲੀ ਲੱਗੀ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਿੰਨੀ ਜਲਦੀ ਹੋ ਸਕੇ ਆਓ। ਇਸ ਸਬੰਧੀ ਜਦੋਂ ਦੋਸ਼ੀ ਵਿਦਿਆਰਥੀ ਦੇ ਪਿਤਾ ਨੂੰ ਸੂਚਿਤ ਕੀਤਾ ਗਿਆ ਤਾਂ ਉਹ ਤੁਰੰਤ ਸਕੂਲ ਪਹੁੰਚਿਆ ਅਤੇ ਪ੍ਰਿੰਸੀਪਲ ਦੇ ਮੇਜ਼ 'ਤੇ ਰੱਖਿਆ ਪਿਸਤੌਲ ਅਤੇ ਉਸ ਦੇ ਪੁੱਤਰ ਨੂੰ ਲੈ ਕੇ ਸਕੂਲ ਦੀ ਕੰਧ ਟੱਪ ਕੇ ਭੱਜ ਗਿਆ। ਪਿਓ ਆਪਣਾ ਮੋਟਰਸਾਈਕਲ ਸਕੂਲ ਵਿੱਚ ਹੀ ਛੱਡ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜ਼ਖ਼ਮੀ ਵਿਦਿਆਰਥੀ ਦੇ ਪਰਿਵਾਰ ਨੇ ਸਕੂਲ ਪ੍ਰਸ਼ਾਸਨ ਅਤੇ ਪੁਲਿਸ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਦੁਹਰਾਈ ਜਾਵੇ। ਇਸ ਘਟਨਾ ਤੋਂ ਬਾਅਦ ਪੀੜਤ ਬੱਚੇ ਦੇ ਪਰਿਵਾਰਕ ਮੈਂਬਰ ਸਦਮੇ 'ਚ ਹਨ। ਉਹ ਵਿਸ਼ਵਾਸ ਨਹੀਂ ਕਰ ਸਕਦੇ ਕਿ ਇੱਕ ਛੋਟਾ ਬੱਚਾ ਅਜਿਹੀ ਹਰਕਤ ਕਰੇਗਾ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਦੋਸ਼ੀ ਬੱਚੇ ਦੇ ਮਾਪਿਆਂ ਤੋਂ ਵੀ ਪੁੱਛਗਿੱਛ ਕੀਤੀ ਜਾਵੇ।

​(For more Punjabi news apart from Nursery child shoots-3rd-class-students Bihar News, stay tuned to Rozana Spokesman)

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement