
ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਮੁੰਬਈ: ਮਹਾਰਾਸ਼ਟਰ ਦੇ ਧੁਲੇ ਵਿਚ ਇੱਕ ਕੈਮੀਕਲ ਫੈਕਟਰੀ ਵਿਚ ਧਮਾਕਾ ਹੋ ਗਿਆ। ਜਿਸ ਵਿਚ ਘੱਟੋ ਘੱਟ ਅੱਠ ਲੋਕਾਂ ਦੀ ਮੌਤ ਹੋ ਗਈ ਜਦਕਿ 28 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਧਮਾਕੇ ਤੋਂ ਬਾਅਦ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫੈਕਟਰੀ ਵਿਚ ਹੋਏ ਇਸ ਧਮਾਕੇ ਕਾਰਨ ਖੇਤਰ ਵਿਚ ਹਲਚਲ ਮਚ ਗਈ ਹੈ।
15 people injured in an explosion in a chemical factory in Dhule,Maharashtra. More details awaited. pic.twitter.com/8ERgf5kyXv
— ANI (@ANI) August 31, 2019
ਫੈਕਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਸਥਾਨਕ ਲੋਕ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਰਾਹਤ ਕਾਰਜਾਂ ਵਿਚ ਲੱਗੇ ਹੋਏ ਹਨ। ਇਸ ਸਮੇਂ ਦੌਰਾਨ 40 ਦੇ ਕਰੀਬ ਕਰਮਚਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਮਰਨ ਵਾਲਿਆਂ ਵਿਚ ਔਰਤ ਅਤੇ ਮਰਦ ਦੋਵੇਂ ਮੁਲਾਜ਼ਮ ਸ਼ਾਮਲ ਹਨ।
ਇਸ ਦੇ ਨਾਲ ਹੀ ਅੱਗ ਬੁਝਾਓ ਵਿਭਾਗ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਫੈਕਟਰੀ ਵਿਚੋਂ ਜ਼ਹਿਰੀਲੀਆਂ ਗੈਸਾਂ ਅਤੇ ਧੂੰਆਂ ਵੀ ਆਸ ਪਾਸ ਦੇ ਪਿੰਡਾਂ ਵਿਚ ਫੈਲ ਰਹੇ ਹਨ। ਜਿਸ ਨਾਲ ਜੋਖਮ ਵਧਣ ਦੀ ਸੰਭਾਵਨਾ ਵਧ ਸਕਦੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।