ਪ੍ਰਸ਼ਾਂਤ ਭੂਸ਼ਣ ਨੂੰ ਲਗਾਇਆ 1 ਰੁਪਏ ਦਾ ਜੁਰਮਾਨਾ, ਨਾ ਭਰਨ 'ਤੇ ਹੋਵੇਗੀ 3 ਮਹੀਨੇ ਦੀ ਜੇਲ੍ਹ 
Published : Aug 31, 2020, 1:04 pm IST
Updated : Aug 31, 2020, 1:04 pm IST
SHARE ARTICLE
 Prashant Bhushan Fined 1 Rs: 3 Months In Jail With 3-Year Ban
Prashant Bhushan Fined 1 Rs: 3 Months In Jail With 3-Year Ban

ਸੁਪਰੀਮ ਕੋਰਟ ਦੀ ਅਲੋਚਨਾ ਕਰਦਿਆਂ ਇੱਕ ਟਵੀਟ ਕਰਕੇ ਪ੍ਰਸ਼ਾਂਤ ਭੂਸ਼ਣ ਨੂੰ ਸੁਪਰੀਮ ਕੋਰਟ ਨੇ ਦੋਸ਼ੀ ਠਹਿਰਾਇਆ ਸੀ

ਨਵੀਂ ਦਿੱਲੀ - ਸੁਪਰੀਮ ਕੋਰਟ ਦੇ ਮਾਣਹਾਨੀ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੂੰ ਸਿਰਫ਼ ਇਕ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ ਨਾਲ ਹੀ ਅਦਾਲਤ ਨੇ ਕਿਹਾ ਕਿ ਜੇ ਉਹ ਇਹ ਰਾਸ਼ੀ ਜਮ੍ਹਾ ਨਹੀਂ ਕਰਵਾਉਂਦੇ ਤਾਂ ਉਨ੍ਹਾਂ ਨੂੰ ਤਿੰਨ ਮਹੀਨੇ ਦੀ ਕੈਦ ਹੋ ਸਕਦੀ ਹੈ। ਸੁਪਰੀਮ ਕੋਰਟ ਦੀ ਅਲੋਚਨਾ ਕਰਦਿਆਂ ਇੱਕ ਟਵੀਟ ਕਰਕੇ ਪ੍ਰਸ਼ਾਂਤ ਭੂਸ਼ਣ ਨੂੰ ਸੁਪਰੀਮ ਕੋਰਟ ਨੇ ਦੋਸ਼ੀ ਠਹਿਰਾਇਆ ਸੀ।

Supreme Court, on Tuesday said that daughters will have right over parental property Supreme Court

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ 63 ਸਾਲਾ ਪ੍ਰਸ਼ਾਂਤ ਭੂਸ਼ਣ ਨੂੰ ਮੁਆਫੀ ਮੰਗਣ ਲਈ ਕਿਹਾ ਸੀ, ਪਰ ਉਸ ਨੇ ਇਹ ਕਹਿੰਦੇ ਹੋਏ ਪਿੱਛੇ ਹਟਣ ਅਤੇ ਮੁਆਫੀ ਮੰਗਣ ਤੋਂ ਇਨਕਾਰ ਕਰ ਦਿੱਤਾ ਕਿ ਇਹ ਉਸ ਦੀ ਜ਼ਮੀਰ ਅਤੇ ਅਦਾਲਤ ਦੀ ਮਾਨਹਾਣੀ ਹੋਵੇਗੀ।

 Prashant BhushanPrashant Bhushan

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਪ੍ਰਸ਼ਾਂਤ ਭੂਸ਼ਣ ਦੀ ਸਜ਼ਾ 'ਤੇ ਮੰਗਲਵਾਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪ੍ਰਸ਼ਾਂਤ ਭੂਸ਼ਣ ਜਿਨ੍ਹਾਂ ਨੇ ਪਹਿਲਾਂ ਹੀ ਮੁਆਫੀ ਮੰਗਣ ਤੋਂ ਇਨਕਾਰ ਕਰ ਦਿੱਤਾ ਸੀ, ਨੂੰ ਅਦਾਲਤ ਨੇ 30 ਮਿੰਟ ਦਾ ਸਮਾਂ ਦਿੱਤਾ ਅਤੇ ਉਸ ਦੇ ਸਟੈਂਡ ਲੈਣ 'ਤੇ ਮੁੜ ਵਿਚਾਰ ਕਰਨ ਲਈ ਕਿਹਾ ਪਰ ਇਸ ਦੇ ਬਾਅਦ ਵੀ ਭੂਸ਼ਣ ਦਾ ਵਿਚਾਰ ਨਹੀਂ ਬਦਲਿਆ, ਅਦਾਲਤ ਨੇ ਇਹ ਵੀ ਪੁੱਛਿਆ ਕਿ ਮੁਆਫੀ ਮੰਗਣ ਵਿਚ ਕੀ ਗਲਤ ਹੈ, ਕੀ ਇਹ ਇੱਕ ਬੁਰਾ ਸ਼ਬਦ ਹੈ?  

Prashant BhushanPrashant Bhushan

ਇਸ ਦੇ ਨਾਲ ਹੀ ਦੱਸ ਦਈਏ ਕਿ ਅਦਾਲਤ ਨੇ 20 ਅਗਸਤ ਨੂੰ ਭੂਸ਼ਣ ਨੂੰ ਕਿਹਾ ਸੀ ਕਿ ਉਹ ਅਪਣੇ ਬਗ਼ਾਵਤੀ ਬਿਆਨ 'ਤੇ ਮੁੜ ਵਿਚਾਰ ਕਰੇ ਅਤੇ ਅਦਾਲਤ ਕੋਲੋਂ ਬਿਨਾਂ ਸ਼ਰਤ ਮਾਫ਼ੀ ਮੰਗੇ। ਇਸ ਲਈ 24 ਅਗਸਤ ਤਕ ਦਾ ਸਮਾਂ ਦਿਤਾ ਗਿਆ ਸੀ। ਸਿਖਰਲੀ ਅਦਾਲਤ ਨੇ 14 ਅਗਸਤ ਨੂੰ ਭੂਸ਼ਣ ਨੂੰ ਅਦਾਲਤੀ ਮਾਣਹਾਨੀ ਦਾ ਦੋਸ਼ੀ ਕਰਾਰ ਦਿਤਾ ਸੀ।

Supreme Court Supreme Court

ਅਦਾਲਤ ਨੇ ਕਿਹਾ ਸੀ ਕਿ ਇਨ੍ਹਾਂ ਟਿਪਣੀਆਂ ਨੂੰ 'ਜਨ ਹਿੱਤ ਵਿਚ ਅਦਾਲਤ ਦੀ ਕਾਰਜਸ਼ੈਲੀ ਦੀ ਸਿਹਤਮੰਦ ਆਲੋਚਨਾ ਲਈ ਕੀਤਾ ਗਿਆ' ਨਹੀਂ ਕਿਹਾ ਜਾ ਸਕਦਾ। ਇਸ ਜੁਰਮ ਲਈ ਭੂਸ਼ਣ ਨੂੰ ਛੇ ਮਹੀਨੇ ਤਕ ਦੀ ਕੈਦ ਜਾਂ ਦੋ ਹਜ਼ਾਰ ਰੁਪਏ ਦਾ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ।

SHARE ARTICLE

ਏਜੰਸੀ

Advertisement

ਸੁਣੋ ਨਸ਼ੇ ਨੂੰ ਲੈ ਕੇ ਕੀ ਬੋਲ ਗਏ ਅਨੰਦਪੁਰ ਸਾਹਿਬ ਦੇ ਲੋਕ ਕਹਿੰਦੇ, "ਚਿੱਟਾ ਸ਼ਰੇਆਮ ਵਿੱਕਦਾ ਹੈ"

20 May 2024 8:37 AM

Punjab Weather Update : ਬੱਚਿਆਂ ਦੀ ਜਾਨ ਲੈ ਸਕਦੀਆਂ ਨੇ ਗਰਮ ਹਵਾਵਾਂ, ਡਾਕਟਰ ਨੇ ਦੱਸਿਆ ਬਚਾਅ !

19 May 2024 5:13 PM

Spokesman Live || Sidhi Gaal || Public Review Elections 2024

19 May 2024 4:41 PM

ਰੈਲੀ ਦੌਰਾਨ Karamjit Anmol ਕਰ ਗਏ ਵੱਡਾ ਦਾਅਵਾ Anmol ਦਾ ਸਾਥ ਦੇਣ ਲਈ ਪਹੁੰਚੇ ਵੱਡੇ ਪੰਜਾਬੀ ਕਲਾਕਾਰ.......

19 May 2024 4:26 PM

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੌਣ ਮਾਰੇਗਾ ਬਾਜ਼ੀ? ਕਿਹੜੇ ਉਮੀਦਵਾਰ ਦਾ ਪਲੜਾ ਭਾਰੀ?ਕੀ ਕਾਂਗਰਸ ਬਚਾਅ ਸਕੇਗੀ ਆਪਣਾ ਕਿਲ੍ਹ

19 May 2024 1:18 PM
Advertisement