ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ’ਤੇ ਬੋਲੇ ਰਾਹੁਲ ਗਾਂਧੀ, 'ਸ਼ਹੀਦਾਂ ਦਾ ਅਪਮਾਨ ਸਹਿਣ ਨਹੀਂ ਕਰਾਂਗਾ'
Published : Aug 31, 2021, 10:58 am IST
Updated : Aug 31, 2021, 10:58 am IST
SHARE ARTICLE
Rahul Gandhi slams Jallianwala Bagh renovation
Rahul Gandhi slams Jallianwala Bagh renovation

ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਨੂੰ ਲੈ ਕੇ ਸੋਸ਼ਲ ਮੀਡੀਆ ਉੱਤੇ ਲੋਕ ਸਰਕਾਰ ਦੀ ਲਗਾਤਾਰ ਅਲੋਚਨਾ ਕਰ ਰਹੇ ਹਨ।

ਨਵੀਂ ਦਿੱਲੀ: ਜਲ੍ਹਿਆਂਵਾਲਾ ਬਾਗ (Rahul Gandhi slams Jallianwala Bagh renovation) ਦੇ ਨਵੀਨੀਕਰਨ ਨੂੰ ਲੈ ਕੇ ਸੋਸ਼ਲ ਮੀਡੀਆ ਉੱਤੇ ਲੋਕ ਸਰਕਾਰ ਦੀ ਲਗਾਤਾਰ ਅਲੋਚਨਾ ਕਰ ਰਹੇ ਹਨ। ਇਸ ਨੂੰ ਲੈ ਕੇ ਲੋਕਾਂ ਵਿਚ ਕਾਫੀ ਗੁੱਸਾ ਹੈ। ਇਸ ਦੌਰਾਨ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ (Rahul Gandhi Tweet) ਨੇ ਵੀ ਸਰਕਾਰ ਦੀ ਅਲੋਚਨਾ ਕੀਤੀ ਹੈ। ਉਹਨਾਂ ਕਿਹਾ ਕਿ ਸ਼ਹੀਦਾਂ ਦਾ ਅਪਮਾਨ ਉਹੀ ਕਰ ਸਕਦਾ ਹੈ ਜੋ ਸ਼ਹਾਦਤ ਦਾ ਮਤਲਬ ਨਹੀਂ ਜਾਣਦਾ।

Rahul Gandhi slams Jallianwala Bagh renovationRahul Gandhi slams Jallianwala Bagh renovation

ਹੋਰ ਪੜ੍ਹੋ: ਦਰਦਨਾਕ ਹਾਦਸਾ: ਕਾਰ-ਟਰੱਕ ਦੀ ਭਿਆਨਕ ਟੱਕਰ 'ਚ 11 ਮੌਤਾਂ,7 ਜ਼ਖਮੀ

ਰਾਹੁਲ ਗਾਂਧੀ (Rahul Gandhi slams govt) ਨੇ ਟਵੀਟ ਕੀਤਾ, ‘ਜਲ੍ਹਿਆਂਵਾਲੇ ਬਾਗ ਦੇ ਸ਼ਹੀਦਾਂ ਦਾ ਅਜਿਹਾ ਅਪਮਾਨ ਉਹੀ ਕਰ ਸਕਦਾ ਜੋ ਸ਼ਹਾਦਤ ਦਾ ਮਤਲਬ ਨਹੀਂ ਜਾਣਦਾ। ਮੈਂ ਇਕ ਸ਼ਹੀਦ ਦਾ ਪੁੱਤਰ ਹਾਂ-ਸ਼ਹੀਦਾਂ ਦਾ ਅਪਮਾਨ ਕਿਸੇ ਕੀਮਤ ’ਤੇ ਸਹਿਣ ਨਹੀਂ ਕਰਾਂਗਾ। ਅਸੀਂ ਇਸ ਘਿਣਾਉਣੇ ਜ਼ੁਲਮ ਦੇ ਖਿਲਾਫ਼ ਹਾਂ’। ਰਾਹੁਲ ਗਾਂਧੀ ਨੇ ਅਪਣੇ ਟਵੀਟ ਨਾਲ ਇਕ ਖ਼ਬਰ ਦਾ ਸਕਰੀਨਸ਼ਾਟ ਵੀ ਸਾਂਝਾ ਕੀਤਾ, ਜਿਸ ਵਿਚ ਸੋਸ਼ਲ ਮੀਡੀਆ ਉੱਤੇ ਹੋ ਰਹੇ ਵਿਰੋਧ ਬਾਰੇ ਜਾਣਕਾਰੀ ਦਿੱਤੀ ਗਈ ਹੈ।

TweetTweet

ਹੋਰ ਪੜ੍ਹੋ: ਕੋਰੋਨਾ ਨਾਲ ਜ਼ਿੰਦਗੀਆਂ ਬਰਬਾਦ, ਬੱਚਿਆਂ ਦਾ ਜੀਵਨ ਦਾਅ ’ਤੇ ਲਗਿਆ ਦੇਖਣਾ ਦਿਲ ਨੂੰ ਵਲੂੰਧਰ ਦਿੰਦੈ: SC

ਇਸ ਤੋਂ ਇਲਾਵਾ ਇਤਿਹਾਸਕਾਰ ਐਸ ਇਰਫਾਨ ਹਾਬਿਬ ਨੇ ਵੀ ਟਵੀਟ ਕੀਤਾ। ਉਹਨਾਂ ਲਿਖਿਆ ਕਿ ਇਤਿਹਾਸ ਨਾਲ ਛੇੜਛਾੜ ਕੀਤੇ ਬਿਨ੍ਹਾਂ, ਵਿਰਾਸਤ ਦੀ ਸੰਭਾਲ ਕਰੋ। ਨਵੀਨੀਕਰਣ ਦੇ ਨਾਂ ’ਤੇ ਵਿਰਾਸਤ ਦੀ ਅਸਲ ਮਹੱਤਤਾ ਖ਼ਤਮ ਹੁੰਦੀ ਨਹੀਂ ਦਿਖਣੀ ਚਾਹੀਦੀ। ਦਰਅਸਲ ਸੋਸ਼ਲ ਮੀਡੀਆ ’ਤੇ ਕਈ ਲੋਕਾਂ ਨੇ ਸਰਕਾਰ ’ਤੇ ਨਵੀਨੀਕਰਨ ਦੇ ਨਾਂਅ ’ਤੇ ਇਤਿਹਾਸ ਨੂੰ ਖਤਮ ਕਰਨ ਦੇ ਆਰੋਪ ਲਗਾਏ ਹਨ ਅਤੇ ਇਹ ਵੀ ਕਿਹਾ ਹੈ ਕਿ ਸਿਆਸਤਦਾਨ ਇਤਿਹਾਸ ਨੂੰ ਬਹੁਤ ਘੱਟ ਮਹਿਸੂਸ ਕਰਦੇ ਹਨ।

Rahul Gandhi slams Jallianwala Bagh renovationRahul Gandhi slams Jallianwala Bagh renovation

ਹੋਰ ਪੜ੍ਹੋ: ਸੂਰਜ ਤੋਂ ਨਿਕਲ ਕੇ ਅੱਗ ਦਾ ਖ਼ਤਰਨਾਕ ਤੂਫ਼ਾਨ ਧਰਤੀ ਵਲ ਵਧਣ ਲੱਗਾ

ਦਰਅਸਲ ਜ਼ਿਆਦਾਤਰ ਅਲੋਚਨਾਵਾਂ ਉਹਨਾਂ ਗਲਿਆਰਿਆਂ ਨੂੰ ਲੈ ਕੇ ਹੋ ਰਹੀਆਂ ਹਨ, ਜਿਨ੍ਹਾਂ ਨੂੰ ਬਦਲ ਦਿੱਤਾ ਗਆ ਹੈ। ਇਹਨਾਂ ਗਲਿਆਰਿਆਂ ਵਿਚ ਹੀ ਜਨਰਲ ਡਾਇਰ ਨੇ ਵਿਸਾਖੀ ਮੌਕੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਲੋਕਾਂ ਉੱਤੇ ਗੋਲੀਆਂ ਚਲਾਉਣ ਦੇ ਨਿਰਦੇਸ਼ ਦਿੱਤੇ ਸਨ। ਇਸ ਦੌਰਾਨ ਹਜ਼ਾਰਾਂ ਲੋਕ ਮਾਰੇ ਗਏ ਸਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement