6 ਸਾਲ ਤੋਂ ਵੱਧ ਸਜ਼ਾ ਵਾਲੇ ਅਪਰਾਧਾਂ ’ਚ ਫਾਰੈਂਸਿਕ ਜਾਂਚ ਕਰਾਂਗੇ ਲਾਜ਼ਮੀ: ਅਮਿਤ ਸ਼ਾਹ
Published : Aug 31, 2022, 8:05 am IST
Updated : Aug 31, 2022, 8:05 am IST
SHARE ARTICLE
Forensic investigation will be mandatory in crimes
Forensic investigation will be mandatory in crimes

ਸਰਕਾਰ ਦੇਸ਼ ਦੇ ਹਰ ਜ਼ਿਲ੍ਹੇ ਵਿਚ ਫੋਰੈਂਸਿਕ ਮੋਬਾਈਲ ਜਾਂਚ ਸਹੂਲਤ ਕਰਵਾਏਗੀ ਮੁਹੱਈਆ

ਗੁਜ਼ਰਾਤ:  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਗ੍ਰਹਿ ਮੰਤਰਾਲਾ ਉਨ੍ਹਾਂ ਅਪਰਾਧਾਂ ’ਚ ਫਾਰੈਂਸਿਕ ਜਾਂਚ ਨੂੰ ਲਾਜ਼ਮੀ ਕਰੇਗਾ, ਜਿਸ ’ਚ ਸਜ਼ਾ ਦੇ ਸਮੇਂ ਘੱਟ ਤੋਂ ਘੱਟ 6 ਸਾਲ ਤੈਅ ਹਨ। ਗਾਂਧੀਨਗਰ ਦੇ ਨੈਸ਼ਨਲ ਫਾਰੈਂਸਿਕ ਵਿਗਿਆਨ ਯੂਨੀਵਰਸਿਟੀ ਦੀ ਪਹਿਲੀ ਕਨਵੋਕੇਸ਼ਨ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅਪਰਾਧਿਕ ਨਿਆਂ ਪ੍ਰਣਾਲੀ ਨੂੰ ਫਾਰੈਂਸਿਕ ਵਿਗਿਆਨ ਜਾਂਚ ਨਾਲ ਜੋੜਨ ਦਾ ਟੀਚਾ ਰੱਖਿਆ ਹੈ। ਸਰਕਾਰ ਦਾ ਟੀਚਾ 6 ਸਾਲ ਤੋਂ ਵੱਧ ਦੀ ਸਜ਼ਾ ਵਾਲੇ ਅਪਰਾਧਾਂ ਲਈ ਫਾਰੈਂਸਿਕ ਜਾਂਚ ਨੂੰ ਲਾਜ਼ਮੀ ਅਤੇ ਕਾਨੂੰਨੀ ਬਣਾਉਣਾ ਹੈ।

ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਰਕਾਰ ਦੇਸ਼ ਦੇ ਹਰ ਜ਼ਿਲ੍ਹੇ ਵਿਚ ਫੋਰੈਂਸਿਕ ਮੋਬਾਈਲ ਜਾਂਚ ਸਹੂਲਤ ਮੁਹੱਈਆ ਕਰਵਾਏਗੀ ਅਤੇ ਜਾਂਚ ਨੂੰ ਸੁਤੰਤਰ ਰੱਖਣ ਤੇ ਨਿਰਪੱਖਤਾ ਯਕੀਨੀ ਬਣਾਉਣ ਲਈ ਕਾਨੂੰਨੀ ਢਾਂਚਾ ਵਿਕਸਤ ਕਰੇਗੀ। 

ਅਮਿਤ ਸ਼ਾਹ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਕੇਂਦਰ ਸਰਕਾਰ ਭਾਰਤੀ ਸਜ਼ਾ ਜ਼ਾਬਤਾ ਦੀ ਧਾਰਾ (ਆਈ.ਪੀ.ਸੀ.), ਅਪਰਾਧਿਕ ਪ੍ਰਕਿਰਿਆ ਕੋਡ (ਸੀ.ਆਰ.ਪੀ.ਸੀ) ਅਤੇ ਸਬੂਤ ਕਾਨੂੰਨ ’ਚ ਫੇਰਬਦਲ ਕਰਨ ਜਾ ਰਹੀ ਹੈ ਕਿਉਂਕਿ ਆਜ਼ਾਦੀ ਮਗਰੋਂ ਕਿਸੇ ਨੇ ਵੀ ਇਨ੍ਹਾਂ ਕਾਨੂੰਨਾਂ ਨੂੰ ਭਾਰਤੀ ਨਜ਼ਰੀਏ ਤੋਂ ਨਹੀਂ ਵੇਖਿਆ ਹੈ।”
 

ਅਸੀਂ ਆਈਪੀਸੀ, ਸੀਆਰਪੀਸੀ ਤੇ ਐਵੀਡੈਂਸ ਐਕਟ ਵਿਚ ਤਬਦੀਲੀ ਲਈ ਬਹੁਤ ਸਾਰੇ ਲੋਕਾਂ ਨਾਲ ਸਲਾਹ ਮਸ਼ਵਰਾ ਕੀਤਾ ਹੈ। ਇਸ ਤਹਿਤ 6 ਸਾਲ ਤੋਂ ਵੱਧ ਸਜ਼ਾ ਵਾਲੇ ਅਪਰਾਧਾਂ ਲਈ ਫੋਰੈਂਸਿਕ ਸਬੂਤ ਲਾਜ਼ਮੀ ਤੇ ਕਾਨੂੰਨੀ ਕਰਨ ਦੀ ਵਿਵਸਥਾ ਨੂੰ ਬਣਾਇਆ ਜਾਵੇਗਾ।’’
 

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement