ਬਹਿਸ ਹੋਈ ਤਾਂ ਕਿਰਾਏਦਾਰ ਦੇ ਸ਼ਰਾਬੀ ਭਰਾ ਨੇ ਮਕਾਨ ਮਾਲਕ ਦੇ ਮਾਰ ਦਿੱਤਾ ਚਾਕੂ
Published : Aug 31, 2022, 6:59 pm IST
Updated : Aug 31, 2022, 6:59 pm IST
SHARE ARTICLE
Crime
Crime

ਪੁਲਿਸ ਅਧਿਕਾਰੀਆਂ ਦੇ ਦੱਸਣ ਅਨੁਸਾਰ ਚਾਕੂ ਲੱਗਣ ਕਾਰਨ ਸੋਹਨ ਦੇ ਸਰੀਰ 'ਤੇ ਜ਼ਖ਼ਮ ਹੋਏ ਸਨ, ਅਤੇ ਟਾਂਕੇ ਲਗਾਉਣ ਤੋਂ ਬਾਅਦ ਉਸ ਨੂੰ ਛੁੱਟੀ ਦੇ ਦਿੱਤੀ ਗਈ ਸੀ।

 

ਨਵੀਂ ਦਿੱਲੀ: ਦੱਖਣ ਦਿੱਲੀ ਦੇ ਸੰਗਮ ਵਿਹਾਰ ਇਲਾਕੇ ਵਿੱਚ ਇੱਕ 23 ਸਾਲਾ ਵਿਅਕਤੀ ਨੂੰ ਉਸ ਦੇ ਕਿਰਾਏਦਾਰ ਦੇ ਭਰਾ ਨੇ ਕਥਿਤ ਤੌਰ ’ਤੇ ਚਾਕੂ ਮਾਰ ਦਿੱਤਾ।ਬੁੱਧਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਗਲਵਾਰ ਰਾਤ 11:17 ਵਜੇ ਸੰਗਮ ਵਿਹਾਰ ਦੇ ਬਲਾਕ-1 ਤੋਂ ਪੀ.ਸੀ.ਆਰ. ਕਾਲ ਆਈ, ਅਤੇ ਫ਼ੋਨ ਕਰਨ ਵਾਲੇ ਨੇ ਦੱਸਿਆ ਕਿ ਉਸ ਦੇ ਕਿਰਾਏਦਾਰ ਦੇ ਭਰਾ ਨੇ ਉਸ ਦੇ ਪੇਟ ਵਿੱਚ ਚਾਕੂ ਨਾਲ ਵਾਰ ਕੀਤਾ ਹੈ।

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸੰਗਮ ਵਿਹਾਰ ਵਾਸੀ ਸੋਹਨ ਨੂੰ ਜ਼ਖਮੀ ਹਾਲਤ 'ਚ ਏਮਜ਼ ਦੇ ਟਰਾਮਾ ਸੈਂਟਰ 'ਚ ਪਹੁੰਚਾਇਆ, ਜਿੱਥੇ ਉਸ ਨੂੰ ਲੋੜੀਂਦੀ ਡਾਕਟਰੀ ਸਹਾਇਤਾ ਦਿੱਤੀ ਗਈ। ਪੁਲਿਸ ਅਧਿਕਾਰੀਆਂ ਦੇ ਦੱਸਣ ਅਨੁਸਾਰ ਚਾਕੂ ਲੱਗਣ ਕਾਰਨ ਸੋਹਨ ਦੇ ਸਰੀਰ 'ਤੇ ਜ਼ਖ਼ਮ ਹੋਏ ਸਨ, ਅਤੇ ਟਾਂਕੇ ਲਗਾਉਣ ਤੋਂ ਬਾਅਦ ਉਸ ਨੂੰ ਛੁੱਟੀ ਦੇ ਦਿੱਤੀ ਗਈ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੋਹਮ ਦੇ ਕਿਰਾਏਦਾਰ ਦੇ ਭਰਾ ਸ਼ਾਹਰੁਖ (20) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਹਮਲਾ ਕਰਨ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਿਆ।

ਘਟਨਾ ਬਾਰੇ ਦੱਸਦੇ ਹੋਏ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸ਼ਾਹਰੁਖ ਪੌੜੀ 'ਤੇ ਖੜ੍ਹਾ ਸੀ, ਅਤੇ ਸੋਹਨ ਨੇ ਉਸ ਨੂੰ ਅੰਦਰ ਜਾਣ ਲਈ ਕਿਹਾ, ਜਿਸ ਤੋਂ ਬਾਅਦ ਦੋਵਾਂ ਵਿਚਕਾਰ ਬਹਿਸ ਹੋ ਗਈ ਅਤੇ ਝਗੜਾ ਵਧ ਗਿਆ। ਸ਼ਰਾਬ ਦੇ ਨਸ਼ੇ 'ਚ ਸ਼ਾਹਰੁਖ ਨੇ ਸੋਹਨ ਨੂੰ ਚਾਕੂ ਮਾਰਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ, ਅਤੇ ਉਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement