ਆਈ.ਆਈ.ਟੀ. ਕੈਂਪਸ ਵਿੱਚ ਸ਼ੱਕੀ ਹਾਲਾਤਾਂ 'ਚ ਮਿਲੀ ਵਿਦਿਆਰਥੀ ਦੀ ਲਾਸ਼
Published : Aug 31, 2022, 7:46 pm IST
Updated : Aug 31, 2022, 7:46 pm IST
SHARE ARTICLE
Student found dead at IIT Hyderabad
Student found dead at IIT Hyderabad

ਪੁਲਿਸ ਨੂੰ ਮੌਕੇ ਤੋਂ ਨਾ ਤਾਂ ਕੋਈ ਸੁਸਾਈਡ ਨੋਟ ਮਿਲਿਆ ਹੈ, ਅਤੇ ਨਾ ਹੀ ਵਿਦਿਆਰਥੀ ਵੱਲੋਂ ਅਜਿਹਾ ਕਦਮ ਚੁੱਕਣ ਪਿਛਲੇ ਕਿਸੇ ਹੋਰ ਕਾਰਨ ਦੀ ਜਾਣਕਾਰੀ ਹਾਸਲ ਹੋਈ ਹੈ।

 

ਹੈਦਰਾਬਾਦ: ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ ਹੈਦਰਾਬਾਦ ਦੇ ਇੱਕ ਵਿਦਿਆਰਥੀ ਦੀ ਇੱਥੇ ਕੈਂਪਸ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਹੁਣ ਨੂੰ ਸੰਸਥਾ ਤੋਂ ਬੁੱਧਵਾਰ ਸਵੇਰੇ 11.30 ਵਜੇ ਇਸ ਬਾਰੇ ਸੂਚਨਾ ਮਿਲੀ। ਪੁਲਿਸ ਵੱਲੋਂ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਘਟਨਾ ਮੰਗਲਵਾਰ ਰਾਤ ਦੀ ਹੋ ਸਕਦੀ ਹੈ।

ਪੁਲਿਸ ਕੋਲੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਐਮ.ਟੈਕ ਕੋਰਸ ਦੇ ਦੂਜੇ ਸਾਲ ਦੇ ਵਿਦਿਆਰਥੀ ਨੇ ਕਥਿਤ ਤੌਰ 'ਤੇ ਆਪਣੇ ਕਮਰੇ ਵਿੱਚ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ। ਹਾਲਾਂਕਿ ਪੁਲਿਸ ਨੂੰ ਮੌਕੇ ਤੋਂ ਨਾ ਤਾਂ ਕੋਈ ਸੁਸਾਈਡ ਨੋਟ ਮਿਲਿਆ ਹੈ, ਅਤੇ ਨਾ ਹੀ ਵਿਦਿਆਰਥੀ ਵੱਲੋਂ ਅਜਿਹਾ ਕਦਮ ਚੁੱਕਣ ਪਿਛਲੇ ਕਿਸੇ ਹੋਰ ਕਾਰਨ ਦੀ ਜਾਣਕਾਰੀ ਹਾਸਲ ਹੋਈ ਹੈ। ਦਰਅਸਲ ਮ੍ਰਿਤਕ ਵਿਦਿਆਰਥੀ ਆਂਧਰਾ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮ੍ਰਿਤਕ ਦੇ ਮਾਤਾ-ਪਿਤਾ ਦੇ ਹੈਦਰਾਬਾਦ ਆਉਣ ਤੋਂ ਬਾਅਦ ਇਸ ਸੰਬੰਧੀ ਮਾਮਲਾ ਦਰਜ ਕੀਤਾ ਜਾਵੇਗਾ।

Location: India, Telangana, Hyderabad

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement