ਸੋਸ਼ਲ ਮੀਡੀਆ 'ਤੇ ਸਾਊਦੀ ਅਰਬ ਦੇ 'ਅਕਸ ਨੂੰ ਢਾਅ' ਲਾਉਣ ਬਦਲੇ ਔਰਤ ਨੂੰ 45 ਸਾਲ ਦੀ ਸਜ਼ਾ
Published : Aug 31, 2022, 4:29 pm IST
Updated : Aug 31, 2022, 4:29 pm IST
SHARE ARTICLE
Punishment
Punishment

ਇਹ ਜਾਣਕਾਰੀ ਅਦਾਲਤੀ ਦਸਤਾਵੇਜ਼ਾਂ ਰਾਹੀਂ ਹਾਸਲ ਹੋਈ। 

 

ਰਿਆਧ: ਸੋਸ਼ਲ ਮੀਡੀਆ ‘ਤੇ ਦੇਸ਼ ਦਾ ਅਕਸ ਖਰਾਬ ਕਰਨ ਦੇ ਦੋਸ਼ ਵਿੱਚ ਸਾਊਦੀ ਅਰਬ ਦੀ ਇੱਕ ਅਦਾਲਤ ਨੇ ਇੱਕ ਔਰਤ ਨੂੰ 45 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਹ ਜਾਣਕਾਰੀ ਅਦਾਲਤੀ ਦਸਤਾਵੇਜ਼ਾਂ ਰਾਹੀਂ ਹਾਸਲ ਹੋਈ। 

ਦੋਸ਼ੀ ਕਰਾਰ ਦਿੱਤੀ ਗਈ ਔਰਤ ਨੌਰਾ ਬਿੰਤ ਸਈਦ ਅਲ-ਕਹਿਤਾਨੀ ਬਾਰੇ ਜ਼ਿਆਦਾ ਜਾਣਕਾਰੀ ਹਾਸਲ ਨਹੀਂ ਹੋ ਸਕੀ, ਪਰ ਇਹ ਜ਼ਰੂਰ ਕਿਹਾ ਜਾ ਰਿਹਾ ਹੈ ਕਿ ਉਹ ਸਾਊਦੀ ਅਰਬ ਦੇ ਸਭ ਤੋਂ ਵੱਡੇ ਕਬੀਲਿਆਂ ਵਿੱਚੋਂ ਕਿਸੇ ਇੱਕ ਨਾਲ ਸੰਬੰਧ ਰੱਖਦੀ ਹੈ।

ਐਸੋਸੀਏਟਿਡ ਪ੍ਰੈਸ ਅਤੇ ਮਨੁੱਖੀ ਅਧਿਕਾਰਾਂ ਦੇ ਸਮੂਹਾਂ ਵੱਲੋਂ ਦੇਖੀ ਗਈ ਚਾਰਜਸ਼ੀਟ ਵਿੱਚ ਕਿਹਾ ਗਿਆ ਹੈ ਕਿ ਮਾਮਲਾ ਸੋਸ਼ਲ ਮੀਡੀਆ ਦੀ ਵਰਤੋਂ ਨਾਲ ਸੰਬੰਧਿਤ ਹੈ। ਸਾਊਦੀ ਅਰਬ ਦੇ ਅਧਿਕਾਰੀਆਂ ਨੇ ਇਸ ਬਾਰੇ ਪ੍ਰਤੀਕਿਰਿਆ ਦੇਣ ਉੱਤੇ ਕੋਈ ਜਵਾਬ ਨਹੀਂ ਦਿੱਤਾ। 

ਅਪਰਾਧਿਕ ਮਾਮਲਿਆਂ ਦੀ ਸੁਣਵਾਈ ਕਰ ਰਹੀ ਵਿਸ਼ੇਸ਼ ਅਦਾਲਤ ਨੇ ਕਹਿਤਾਨੀ ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਸਾਊਦੀ ਅਰਬ ਦੇ ਅੱਤਵਾਦ ਵਿਰੋਧੀ ਅਤੇ ਸਾਈਬਰ ਕਾਨੂੰਨਾਂ ਤਹਿਤ ਸਜ਼ਾ ਸੁਣਾਈ ਸੀ। ਕਾਹਤਾਨੀ ਨੂੰ ਪਹਿਲਾਂ ਹੀ ਦੋਸ਼ੀ ਠਹਿਰਾਇਆ ਜਾ ਚੁੱਕਾ ਸੀ, ਜਿਸ ਵਿਰੁੱਧ ਉਸ ਨੇ ਵਿਸ਼ੇਸ਼ ਅਦਾਲਤ ਵਿਚ ਅਪੀਲ ਕੀਤੀ ਸੀ। ਉਸ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਵਿਸ਼ੇਸ਼ ਅਦਾਲਤ ਨੇ ਉਸ ਨੂੰ ਸਜ਼ਾ ਸੁਣਾਈ।

ਚਾਰਜਸ਼ੀਟ ਵਿਚ ਕਹਿਤਾਨੀ ਦੀਆਂ ਸੋਸ਼ਲ ਮੀਡੀਆ ਗਤੀਵਿਧੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਜੱਜਾਂ ਨੇ ਉਸ ਨੂੰ 'ਸਮਾਜਿਕ ਏਕਤਾ ਨੂੰ ਨੁਕਸਾਨ ਪਹੁੰਚਾਉਣ' ਅਤੇ 'ਸਮਾਜਿਕ ਤਾਣੇ-ਬਾਣੇ ਨੂੰ ਅਸਥਿਰ ਕਰਨ' ਦਾ ਦੋਸ਼ੀ ਪਾਇਆ। ਹਾਲਾਂਕਿ, ਇਹ ਸਪੱਸ਼ਟ ਨਹੀਂ ਸੀ ਕਿ ਕਹਿਤਾਨੀ ਵੱਲੋਂ ਅਜਿਹਾ ਕੀ ਆਨਲਾਈਨ ਪੋਸਟ ਕੀਤਾ ਗਿਆ ਸੀ ਅਤੇ ਇਹ ਮਾਮਲਾ ਕਿੱਥੇ ਸੁਣਿਆ ਗਿਆ।

ਵਾਸ਼ਿੰਗਟਨ ਸਥਿਤ ਮਨੁੱਖੀ ਅਧਿਕਾਰਾਂ 'ਤੇ ਨਜ਼ਰ ਰੱਖਣ ਵਾਲੇ ਸੰਗਠਨ 'ਡੈਮੋਕ੍ਰੇਸੀ ਫ਼ਾਰ ਦ ਅਰਬ ਵਰਲਡ ਨਾਓ' ਦੇ ਅਨੁਸਾਰ, ਕਹਿਤਾਨੀ ਨੂੰ 4 ਜੁਲਾਈ, 2021 ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਇਸ ਮਹੀਨੇ ਦੇ ਸ਼ੁਰੂ ਵਿੱਚ, ਅਜਿਹੇ ਹੀ ਇੱਕ ਹੋਰ ਮਾਮਲੇ 'ਚ ਇੱਕ ਸਾਊਦੀ ਅਰਬ ਦੀ ਨਾਗਰਿਕ ਅਤੇ ਇੰਗਲੈਂਡ ਦੀ ਲੀਡਜ਼ ਯੂਨੀਵਰਸਿਟੀ ਤੋਂ ਡਾਕਟਰੇਟ ਦੀ ਵਿਦਿਆਰਥਣ ਸਲਮਾ ਅਲ-ਸ਼ਹਾਬ ਨੂੰ 34 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ, ਜਿਸ ਵਿਰੁੱਧ ਅੰਤਰਰਾਸ਼ਟਰੀ ਪੱਧਰ 'ਤੇ ਰੋਸ ਦੇਖਣ ਨੂੰ ਮਿਲਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement