ਕਰਨਾਲ ਦਾ ਨੌਜਵਾਨ ਅਮਰੀਕਾ 'ਚ ਲਾਪਤਾ, ਪਿਤਾ ਪਿੰਡ ਦੇ ਮੁੰਡਿਆਂ 'ਤੇ ਕੁੱਟਮਾਰ ਦੇ ਲਗਾਏ ਇਲਜ਼ਾਮ
Published : Aug 31, 2023, 8:32 pm IST
Updated : Aug 31, 2023, 8:32 pm IST
SHARE ARTICLE
Abhishek
Abhishek

ਕਤਲ ਦਾ ਸ਼ੱਕ, 24 ਅਗਸਤ ਨੂੰ ਮਾਪਿਆਂ ਨਾਲ ਹੋਈ ਸੀ ਆਖ਼ਰੀ ਗੱਲਬਾਤ

ਕਰਨਾਲ - ਕਰਨਾਲ ਦੇ ਪਿੰਡ ਕਾਲਰਾਮ ਦਾ ਇੱਕ ਨੌਜਵਾਨ ਅਮਰੀਕਾ ਦੇ ਜਾਰਜੀਆ ਤੋਂ ਸ਼ੱਕੀ ਹਾਲਾਤਾਂ ਵਿਚ ਲਾਪਤਾ ਹੈ। ਜਿਸ ਕਾਰਨ ਪਰਿਵਾਰ ਦੀ ਚਿੰਤਾ ਵਧ ਗਈ ਹੈ। ਪਰਿਵਾਰਕ ਮੈਂਬਰਾਂ ਨੇ ਸੰਸਦ ਮੈਂਬਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਉਸ ਦੀ ਭਾਲ ਕਰਨ ਦੀ ਅਪੀਲ ਕੀਤੀ ਹੈ। ਵੀਰਵਾਰ ਨੂੰ ਪਰਿਵਾਰਕ ਮੈਂਬਰ ਡੀਸੀ ਅਨੀਸ਼ ਯਾਦਵ ਨੂੰ ਮਿਲਣ ਲਈ ਜ਼ਿਲ੍ਹਾ ਸਕੱਤਰੇਤ ਪੁੱਜੇ।

ਪਰਿਵਾਰ ਦਾ ਦੋਸ਼ ਹੈ ਕਿ ਪਿੰਡ ਦੇ ਨੌਜਵਾਨਾਂ ਨੇ ਬੇਟੇ ਨੂੰ ਕੁੱਟਿਆ ਅਤੇ ਲਾਪਤਾ ਕਰ ਦਿੱਤਾ। ਕਾਲਰਾਮ ਵਾਸੀ ਰਣਬੀਰ ਸਿੰਘ ਨੇ ਦੱਸਿਆ ਕਿ ਉਸ ਦਾ 23 ਸਾਲਾ ਲੜਕਾ ਅਭਿਸ਼ੇਕ ਕਰੀਬ ਇਕ ਸਾਲ ਪਹਿਲਾਂ ਅਮਰੀਕਾ ਗਿਆ ਸੀ। ਅਮਰੀਕਾ ਦੇ ਜਾਰਜੀਆ ਸ਼ਹਿਰ ਵਿਚ 9 ਮਹੀਨਿਆਂ ਤੋਂ ਕੰਮ ਕਰ ਰਿਹਾ ਸੀ। ਇਸ ਤੋਂ ਪਹਿਲਾਂ ਉਹ ਦੋ ਸਾਲ ਇੰਗਲੈਂਡ ਵਿਚ ਵੀ ਰਿਹਾ ਸੀ।

ਪਿਤਾ ਨੇ ਦੱਸਿਆ ਕਿ ਉਸ ਨੂੰ 24 ਅਗਸਤ ਨੂੰ ਉਸ ਦੇ ਪੁੱਤਰ ਦਾ ਫੋਨ ਆਇਆ ਸੀ ਅਤੇ ਉਸ ਨਾਲ ਗੱਲ ਹੋਈ ਸੀ ਪਰ ਉਸ ਤੋਂ ਬਾਅਦ ਕੋਈ ਗੱਲਬਾਤ ਨਹੀਂ ਹੋਈ। ਜਿਸ ਕਾਰਨ ਉਸ ਦੀ ਚਿੰਤਾ ਵਧ ਗਈ ਹੈ। ਜਦੋਂ ਉਨ੍ਹਾਂ ਨੇ ਜਾਰਜੀਆ 'ਚ ਨੇੜਲੇ ਲੋਕਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਅਭਿਸ਼ੇਕ ਕਈ ਦਿਨਾਂ ਤੋਂ ਲਾਪਤਾ ਹੈ। ਉਨ੍ਹਾਂ ਦੱਸਿਆ ਕਿ ਕਾਲਰਾਮ ਦੇ ਹੋਰ ਨੌਜਵਾਨ ਵੀ ਜਾਰਜੀਆ ਵਿਚ ਰਹਿੰਦੇ ਹਨ। 

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਮਰੀਕਾ ਰਹਿੰਦੇ ਪਿੰਡ ਦੇ ਹੋਰ ਨੌਜਵਾਨਾਂ ਨੇ ਨਿਗਦੂ ਪਿੰਡ ਦੇ ਦੋ ਨੌਜਵਾਨਾਂ ਨਾਲ ਮਿਲ ਕੇ ਅਭਿਸ਼ੇਕ ਦੀ ਕੁੱਟਮਾਰ ਕੀਤੀ। ਉਕਤ ਨੌਜਵਾਨਾਂ ਨੇ ਉਸ ਨੂੰ ਲਾਪਤਾ ਕਰ ਦਿੱਤਾ ਹੈ। ਉਹਨਾਂ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਉਸ ਦੇ ਪੁੱਤਰ ਦਾ ਕਤਲ ਹੋਇਆ ਹੋ ਸਕਦਾ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਜਾਰਜੀਆ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਪਰ ਅੱਜ ਤੱਕ ਉਥੋਂ ਦੀ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।

ਪਿਤਾ ਨੇ ਦੱਸਿਆ ਕਿ ਅਭਿਸ਼ੇਕ ਦੇ ਨਾਲ ਰਹਿੰਦੇ ਪਿੰਡ ਅਤੇ ਨਿਗਦੂ ਪਿੰਡ ਦੇ ਹੋਰ ਲੜਕਿਆਂ ਦੇ ਫੋਨ ਵੀ ਉਸੇ ਦਿਨ ਤੋਂ ਬੰਦ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਮਰੀਕਾ ਰਹਿੰਦੇ ਨੌਜਵਾਨਾਂ ਦੇ ਰਿਸ਼ਤੇਦਾਰਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇ। ਤਾਂ ਕਿ ਅਭਿਸ਼ੇਕ ਬਾਰੇ ਕੁਝ ਪਤਾ ਲੱਗ ਸਕੇ। 
 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement