ਗ਼ੈਰ ਰਸਮੀ ਮੀਟਿੰਗ ਲਈ ਮੁੰਬਈ ’ਚ ਇਕੱਠੇ ਹੋਏ ‘ਇੰਡੀਆ’ ਗਠਜੋੜ ਦੇ ਮੈਂਬਰ
Published : Aug 31, 2023, 9:19 pm IST
Updated : Aug 31, 2023, 9:19 pm IST
SHARE ARTICLE
 Members of the 'India' alliance gathered in Mumbai for an informal meeting
Members of the 'India' alliance gathered in Mumbai for an informal meeting

ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਇਕਜੁੱਟ ਹੋਏ, ਭਾਜਪਾ ਨੂੰ ਹਰਾਵਾਂਗੇ : ਵਿਰੋਧੀ ਧਿਰ

ਮੁੰਬਈ : ਵਿਰੋਧੀ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ’ (ਇੰਡੀਆ) ਦੇ ਕਈ ਸੰਘਟਕ ਦਲਾਂ ਦੇ ਨੇਤਾਵਾਂ ਨੇ ਵੀਰਵਾਰ ਨੂੰ ਕਿਹਾ ਕਿ ਉਹ ਸੰਵਿਧਾਨ ਅਤੇ ਜਮਹੂਰੀਅਤ ਦੀ ਰਖਿਆ ਲਈ ਇਕਜੁੱਟ ਹੋ ਗਏ ਹਨ ਅਤੇ ਭਾਰਤੀ ਜਨਤਾ ਪਾਰਟੀ ਵਿਰੁਧ ਅਗਲੀਆਂ ਲੋਕ ਸਭਾ ਚੋਣਾਂ ਵਿਚ ਮਿਲ ਕੇ ਲੜਨਗੇ। ਵਿਰੋਧੀ ਪਾਰਟੀਆਂ ਦੇ ਆਗੂ ਇਥੇ ਇਕ ਪੰਜ ਤਾਰਾ ਹੋਟਲ ਵਿਚ ਇਕੱਠੇ ਹੋਏ ਹਨ। ਉਹ ਵੀਰਵਾਰ ਦੇਰ ਰਾਤ ਦੇ ਖਾਣੇ ’ਤੇ ਗ਼ੈਰ ਰਸਮੀ ਤੌਰ ’ਤੇ ਮਿਲਣਗੇ ਅਤੇ ਸ਼ੁਕਰਵਾਰ ਨੂੰ ਰਸਮੀ ਤੌਰ ’ਤੇ ਚਰਚਾ ਕਰਨਗੇ।

ਬੈਠਕ ਲਈ ਮੁੰਬਈ ਪਹੁੰਚੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੇ ਕਿਹਾ ਕਿ ‘ਇੰਡੀਆ’ ਦਾ ਮਤਲਬ ਹੈ ਕਿ ਅਸੀਂ ਸਾਰੇ ਇਕਜੁੱਟ ਹੋ ਕੇ ਦੇਸ਼ ’ਚੋਂ ਗ਼ਰੀਬੀ, ਬੇਰੁਜ਼ਗਾਰੀ ਅਤੇ ਮਹਿੰਗਾਈ ਨੂੰ ਦੂਰ ਕਰੀਏ। ਉਨ੍ਹਾਂ ਕਿਹਾ, “ਦੇਸ਼ ਦੀ ਏਕਤਾ, ਅਖੰਡਤਾ, ਸੰਵਿਧਾਨ ਅਤੇ ਲੋਕਤੰਤਰ ਦੀ ਰਖਿਆ ਲਈ ਇਕੱਠੇ ਹੋ ਕੇ ਲੜਨਾ ਸਾਡਾ ਫਰਜ਼ ਹੈ।’’

ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੇ ਕਿਹਾ, “ਭਾਰਤ ਦੀ ਇਸ ਬੈਠਕ ਦੇ ਕਈ ਅਰਥ ਹਨ। ਲੋਕ ਖੁਦ ਚਾਹੁੰਦੇ ਹਨ ਕਿ ਉਨ੍ਹਾਂ ਦੇ ਸਾਹਮਣੇ ਕੋਈ ਸਹੀ ਚੋਣ ਰੱਖੀ ਜਾਵੇ। ਲੋਕਤੰਤਰ ਅਤੇ ਸੰਵਿਧਾਨ ਨੂੰ ਤਬਾਹ ਕਰਨ ਵਾਲਿਆਂ ਨੂੰ ਜਨਤਾ ਮੂੰਹ ਤੋੜ ਜਵਾਬ ਦੇਣਾ ਚਾਹੁੰਦੀ ਹੈ। ਜੇਕਰ ਅਸੀਂ ਇਕਜੁੱਟ ਨਾ ਹੋਏ ਤਾਂ ਜਨਤਾ ਮੁਆਫ਼ ਨਹੀਂ ਕਰੇਗੀ।’’

ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਨੇ ਕਿਹਾ, “ਭਾਜਪਾ ਵਿਰੋਧੀ ਧਿਰ ਦੇ ਗਠਜੋੜ ਤੋਂ ਘਬਰਾ ਗਈ ਹੈ। ਇਨ੍ਹਾਂ ਲੋਕਾਂ ਨੂੰ ਡਰ ਹੈ ਕਿ ਕਿਤੇ ਇਹ ਗਠਜੋੜ ਕਾਮਯਾਬ ਨਾ ਹੋ ਜਾਵੇ। ਪਰ ਇਹ ਗਠਜੋੜ ਭਾਰਤ ਦੇ ਕਰੋੜਾਂ ਲੋਕਾਂ ਦਾ ਹੈ, ਜਿਸ ਨੂੰ ਅਸਫ਼ਲ ਕਰਨਾ ਅਸੰਭਵ ਹੈ। ’’ ਸਮਾਜਵਾਦੀ ਪਾਰਟੀ ਦੇ ਰਾਮ ਗੋਪਾਲ ਯਾਦਵ ਨੇ ਕਿਹਾ, “ਵਿਰੋਧੀ ਪਾਰਟੀਆਂ ਦਾ ਇਹ ਗਠਜੋੜ ਭਾਰਤ ਦੀ ਆਤਮਾ ਨੂੰ ਬਚਾਉਣ ਲਈ ਹੋਇਆ ਹੈ। ਸੱਤਾ ਵਿਚ ਬੈਠੇ ਲੋਕ ਭਾਰਤ ਦੀ ਮੂਲ ਆਤਮਾ ਨੂੰ ਤਬਾਹ ਕਰ ਕੇ ਭਾਰਤ ਨੂੰ ਤਬਾਹ ਕਰ ਰਹੇ ਹਨ। ਇਸ ਗਠਜੋੜ ਦਾ ਉਦੇਸ਼ 2024 ਵਿਚ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨਾ ਹੈ।

ਸੀਪੀਆਈ ਦੇ ਜਨਰਲ ਸਕੱਤਰ ਡੀ ਰਾਜਾ ਨੇ ਕਿਹਾ ਕਿ ਦੇਸ਼ ਦੇ ਹਾਲਾਤ ਇਹ ਮੰਗ ਕਰਦੇ ਹਨ ਕਿ ਸਾਰੀਆਂ ਧਰਮ ਨਿਰਪੱਖ ਜਮਹੂਰੀ ਪਾਰਟੀਆਂ ਇਕੱਠੇ ਹੋਣ ਅਤੇ ਭਾਜਪਾ ਨੂੰ ਹਰਾਉਣ। ਉਨ੍ਹਾਂ ਕਿਹਾ ਕਿ ਸਭ ਨੇ ਮਿਲ ਕੇ ਸੰਵਿਧਾਨ ਦੀ ਰਾਖੀ ਕਰਨੀ ਹੈ। ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਨੇਤਾ ਸੀਤਾਰਾਮ ਯੇਚੁਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਭਾਜਪਾ ਭਾਰਤ ਨੂੰ ਲੈ ਕੇ ਜਨਤਾ ਦੀ ਪ੍ਰਤੀਕਿਰਿਆ ਤੋਂ ਪੂਰੀ ਤਰ੍ਹਾਂ ਡਰੇ ਹੋਏ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸੰਵਿਧਾਨ ਨੂੰ ਬਚਾਉਣ ਅਤੇ ਸੰਵਿਧਾਨ ਵਿਚ ਦਰਜ ਅਧਿਕਾਰਾਂ ਦੀ ਰਾਖੀ ਲਈ ਸੰਘਰਸ਼ ਕਰਨਾ ਪਵੇਗਾ।

ਰਾਸ਼ਟਰੀ ਜਨਤਾ ਦਲ ਦੇ ਮਨੋਜ ਝਾਅ ਨੇ ਕਿਹਾ ਕਿ ‘ਇੰਡੀਆ’ ਗਠਜੋੜ ਦੇਸ਼ ਨੂੰ ਇਕਜੁੱਟ ਕਰਨ ਲਈ ਹੈ। ਉਨ੍ਹਾਂ ਕਿਹਾ, ‘‘ਇਸ ਦੇਸ਼ ਵਿਚ ਬਹੁਤ ਸਾਰੀਆਂ ਚੀਜਾਂ ਟੁੱਟ ਗਈਆਂ ਹਨ, ਸੁਪਨੇ ਚਕਨਾਚੂਰ ਹੋ ਗਏ ਹਨ। ਇਹ ਗਠਜੋੜ ਉਨ੍ਹਾਂ ਨੂੰ ਇਕੱਠੇ ਲਿਆਉਣ ਲਈ, ਇਸ ਦੇਸ਼ ਦੇ ਜ਼ਖ਼ਮਾਂ ਨੂੰ ਭਰਨ ਲਈ ਹੈ।
ਸ਼ਿਵ ਸੈਨਾ (ਯੂਬੀਟੀ) ਦੇ ਨੇਤਾ ਆਦਿਤਿਆ ਠਾਕਰੇ ਨੇ ਕਿਹਾ ਕਿ ‘ਇੰਡੀਆ’ ਦੀਆਂ ਸੰਘਟਕ ਪਾਰਟੀਆਂ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਲੜ ਰਹੀਆਂ ਹਨ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement