
Kargil News: ਤਿੰਨ ਲੋਕ ਹੋਏ ਜ਼ਖ਼ਮੀ
Car falls 400 feet into river in Drass, Kargil: ਕਾਰਗਿਲ ਦੇ ਦਰਾਸ ਇਲਾਕੇ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਜਿੱਥੇ ਇੱਕ ਕਾਰ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫ਼ੌਜ ਦੇ ਜਵਾਨ ਮੌਕੇ 'ਤੇ ਪਹੁੰਚ ਗਏ। ਜਿਸ ਤੋਂ ਬਾਅਦ ਬਚਾਅ ਕਾਰਜ ਚਲਾਇਆ ਗਿਆ ਅਤੇ ਜ਼ਖ਼ਮੀਆਂ ਨੂੰ ਨਦੀ 'ਚੋਂ ਬਾਹਰ ਕੱਢਿਆ ਗਿਆ। ਪੁਲਿਸ ਨੇ ਇਸ ਮਾਮਲੇ ਵਿਚ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਅਧਿਕਾਰੀਆਂ ਅਨੁਸਾਰ ਇਹ ਹਾਦਸਾ ਸਵੇਰੇ 3:30 ਵਜੇ ਦੇ ਕਰੀਬ ਸ਼ੈਤਾਨ ਨਾਲਾ ਮੋੜ ਨੇੜੇ ਵਾਪਰਿਆ ਜਦੋਂ ਸੋਨਮਾਰਗ ਤੋਂ ਕਾਰਗਿਲ ਜਾ ਰਹੀ ਇੱਕ ਜ਼ਾਈਲੋ ਗੱਡੀ ਅਚਾਨਕ ਸੜਕ ਤੋਂ ਫਿਸਲ ਗਈ ਅਤੇ ਲਗਭਗ 400 ਫੁੱਟ ਹੇਠਾਂ ਨਦੀ ਵਿੱਚ ਡਿੱਗ ਗਈ।
ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਦੋ ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਡਰਾਈਵਰ ਸਮੇਤ ਤਿੰਨ ਲੋਕ ਗੰਭੀਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਲਈ ਐਸਡੀਐਚ ਦਰਾਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਹਾਦਸੇ ਵਿੱਚ ਸ਼ਾਮਲ ਵਾਹਨ ਦਾ ਰਜਿਸਟ੍ਰੇਸ਼ਨ ਨੰਬਰ JK02BC-5894 ਹੈ। ਇਸ ਘਟਨਾ ਦੇ ਸੰਬੰਧ ਵਿੱਚ, ਦਰਾਸ ਪੁਲਿਸ ਸਟੇਸ਼ਨ ਵਿੱਚ ਸਬੰਧਤ ਧਾਰਾਵਾਂ ਤਹਿਤ ਐਫ਼ਆਈਆਰ ਨੰਬਰ 58/2025 ਦਰਜ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
(For more news apart from “Asaram surrenders in Jodhpur jail, ” stay tuned to Rozana Spokesman.)