
ਸਾਬਕਾ ਭਾਰਤੀ ਕ੍ਰਿਕਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਨੌਂ ਨਵੰਬਰ ਨੂੰ ਕਰਤਾਰਪੁਰ ਕਾਰੀਡੋਰ ਦੇ ਉਦਘਾਟਨ ਸਮਾਰੋਹ..
ਨਵੀਂ ਦਿੱਲੀ : ਸਾਬਕਾ ਭਾਰਤੀ ਕ੍ਰਿਕਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਨੌਂ ਨਵੰਬਰ ਨੂੰ ਕਰਤਾਰਪੁਰ ਕਾਰੀਡੋਰ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਿਲ ਹੋਣ ਦੇ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਪ੍ਰੈਸ ਬਿਆਨ ਅਨੁਸਾਰ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਉਦਘਾਟਨ ਸਮਾਰੋਹ ਵਿੱਚ ਬੁਲਾਉਣ ਲਈ ਧੰਨਵਾਦ ਕੀਤਾ ਹੈ।
Navjot Singh Sidhu
ਸਿੱਧੂ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਦੇ ਇਤਿਹਾਸਕ ਉਦਘਾਟਨ ਉੱਤੇ ਮੈਨੂੰ ਬੁਲਾਉਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਾ ਸ਼ੁਕਰਗੁਜ਼ਾਰ ਹਾਂ। ਇਮਰਾਨ ਖਾਨ ਦੇ ਨਿਰਦੇਸ਼ਾਂ 'ਤੇ ਨਿਊਜ਼ ਏਜੰਸੀ ਪੀਟੀਆਈ ਦੇ ਸੀਨੇਟਰ ਫੈਜ਼ਲ ਜਾਵੇਦ ਨੇ ਸਿੱਧੂ ਕੋਲ ਪਹੁੰਚ ਕੀਤੀ ਅਤੇ ਉਨ੍ਹਾਂ ਨੂੰ ਇਥੇ ਆਉਣ ਦਾ ਸੱਦਾ ਦਿੱਤਾ।
Navjot Singh Sidhu
ਸਿੱਧੂ ਨੇ ਕਿਹਾ ਕਿ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਨਾਲ ਜੁੜੇ ਲੋਕ ਆਪਣੇ ਅਧਿਆਤਮਿਕ ਗੁਰੂ ਬਾਬਾ ਗੁਰੂ ਨਾਨਕ ਜੀ ਨਾਲ ਸਬੰਧਤ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਲਈ ਇੰਤਜ਼ਾਰ ਕਰ ਰਹੇ ਹਨ। ਪਾਕਿਸਤਾਨੀ ਮੀਡੀਆ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਸਮਝੌਤਾ ਦੁਨੀਆਂ ਭਰ ਦੇ ਲੱਖਾਂ ਸਿੱਖਾਂ ਨੂੰ ਸਕਾਰਾਤਮਕ ਸੰਦੇਸ਼ ਦਿੰਦਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।