
ਸ਼ਕਤੀ ਸਥਲ 'ਤੇ ਅਪਣੀ ਦਾਦੀ ਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਭੇਂਟ ਕਰਨ ਪਹੁੰਚੀ ਪ੍ਰਿਯੰਕਾ ਗਾਂਧੀ
ਨਵੀਂ ਦਿੱਲੀ: ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 36ਵੀਂ ਬਰਸੀ ਮੌਕੇ ਕਾਂਗਰਸ ਨੇਤਾ ਪ੍ਰਿੰਯਕਾ ਗਾਂਧੀ ਉਹਨਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ਕਤੀ ਸਥਲ ਪਹੁੰਚੀ। ਪ੍ਰਿਯੰਕਾ ਗਾਂਧੀ ਨੇ ਅਪਣੀ ਦਾਦੀ ਨੂੰ ਸ਼ਰਧਾਂਜਲੀ ਭੇਂਟ ਕੀਤੀ।
Indra Gandhi
ਇਸ ਤੋਂ ਇਲਾਵਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਜ਼ਰੀਏ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਭੇਂਟ ਕੀਤੀ। ਪੀਐਮ ਮੋਦੀ ਨੇ ਟਵੀਟ ਕਰਦਿਆਂ ਕਿਹਾ, 'ਸਾਡੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਹਨਾਂ ਦੀ ਬਰਸੀ ਮੌਕੇ ਸ਼ਰਧਾਂਜਲੀ'।
Tributes to our former PM Smt. Indira Gandhi Ji on her death anniversary.
— Narendra Modi (@narendramodi) October 31, 2020
ਕਾਂਗਰਸ ਦੇ ਕਈ ਸੀਨੀਅਰ ਨੇਤਾਵਾਂ ਨੇ ਵੀ ਅੱਜ ਇੰਦਰਾ ਗਾਂਧੀ ਨੂੰ ਯਾਦ ਕੀਤਾ। ਦੱਸ ਦਈਏ ਕਿ ਇੰਦਰਾ ਗਾਂਧੀ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸੀ।