
ਕੀ ਅਜੇ ਵੀ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਨਹੀਂ ਹੈ?
ਨਵੀਂ ਦਿੱਲੀ - ਅੱਜ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਹੈ ਤੇ ਇਸ ਮੌਕੇ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਕਿ ਮੈਂ ਸਮਝ ਸਕਦਾ ਹਾਂ ਕਿ ਭਾਜਪਾ 'ਭਾਰਤ ਦੀ ਆਇਰਨ ਲੇਡੀ' ਨੂੰ ਇਤਿਹਾਸ ਵਿਚੋਂ ਮਿਟਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕੀ ਅਜੇ ਵੀ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਨਹੀਂ ਹੈ। ਮੈਂ ਜਾਣਦਾ ਹਾਂ ਕਿ ਕੈਪਟਨ ਸਾਬ੍ਹ ਪਿਛਲੇ ਸਾਲ ਦੀ ਪੰਜਾਬ ਸਰਕਾਰ ਦੇ ਇਸ ਇਸ਼ਤਿਹਾਰ ਦੀ ਵਰਤੋਂ ਕਰਨ 'ਤੇ ਕੋਈ ਇਤਰਾਜ਼ ਨਹੀਂ ਕਰਨਗੇ ਕਿਉਂਕਿ ਅੱਜ ਸਰਕਾਰ ਵੱਲੋਂ ਇੰਦਰਾ ਗਾਂਧੀ ਦੀ ਬਰਸੀ ਮੌਕੇ ਕੋਈ ਵਿਗਿਆਪਨ ਨਹੀਂ ਦਿੱਤਾ ਗਿਆ।