
ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਪਿਛਲੇ 11 ਮਹੀਨਿਆਂ ਤੋਂ ਕਰ ਰਹੇ ਅੰਦੋਲਨ
ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਪਿਛਲੇ 11 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ। ਇਸ ਦੌਰਾਨ 650 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ ਪਰ ਫਿਰ ਵੀ ਸਰਕਾਰ ਦੇ ਕੰਨਾਂ ਤੇ ਜੂੰਅ ਨਹੀਂ ਸਰਕ ਰਹੀ।
Farmers Protest
ਇਸ ਵਿਚਾਲੇ ਕਿਸਾਨ ਆਗੂ ਰਾਕੇਸ਼ ਨੇ ਅੱਜ ਇੱਕ ਵਾਰ ਫਿਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਟਿਕੈਤ ਨੇ ਕਿਹਾ ਕਿ ਇਸ ਵਾਰ ਦੀਵਾਲੀ ਵੀ ਇੱਥੇ ਮਨਾਈ ਜਾਵੇਗੀ ਤੇ ਦੀਵੇ ਵੀ ਇੱਥੇ ਹੀ ਜਗਾਏ ਜਾਣਗੇ।
किसानों को अगर बॉर्डरो से जबरन हटाने की कोशिश हुई तो वे देश भर में सरकारी दफ्तरों को गल्ला मंडी बना देंगे ।#FarmersProtest
— Rakesh Tikait (@RakeshTikaitBKU) October 31, 2021
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜੇਕਰ ਕਿਸਾਨਾਂ ਨੂੰ ਜ਼ਬਰਦਸਤੀ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਅਸੀਂ ਸਰਕਾਰੀ ਦਫ਼ਤਰਾਂ ਨੂੰ ਗੱਲਾ ਮੰਡੀ ਵਿੱਚ ਤਬਦੀਲ ਕਰ ਦੇਵਾਂਗੇ। ਦਿੱਲੀ ਦੇ ਗਾਜ਼ੀਪੁਰ ਅਤੇ ਟਿਕਰੀ ਬਾਰਡਰ ਤੋਂ ਬੈਰੀਕੇਡ ਹਟਾਏ ਜਾਣ ਅਤੇ ਰਸਤਾ ਪੂਰੀ ਤਰ੍ਹਾਂ ਖੋਲ੍ਹਣ ਨੂੰ ਲੈ ਕੇ ਕਿਸਾਨ ਆਗੂਆਂ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਜਾਰੀ ਟਕਰਾਅ ਨੂੰ ਲੈ ਕੇ ਰਾਕੇਸ਼ ਟਿਕੈਤ ਨੇ ਇਹ ਚੇਤਾਵਨੀ ਦਿੱਤੀ ਹੈ।
Rakesh Tikait
ਟਿਕੈਤ ਨੇ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕਿਸਾਨਾਂ ਨੂੰ ਜ਼ਬਰਦਸਤੀ ਹਟਾਇਆ ਗਿਆ ਤਾਂ ਅਸੀਂ ਸਰਕਾਰੀ ਦਫਤਰਾਂ ਨੂੰ ਅਨਾਜ ਮੰਡੀ ਬਣਾ ਦਿਆਂਗੇ ।