ਨਸ਼ਿਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਦੇ 4 ਮਹੀਨਿਆਂ 'ਚ 6997 ਦੋਸ਼ੀ ਗ੍ਰਿਫਤਾਰ

By : GAGANDEEP

Published : Oct 31, 2022, 4:09 pm IST
Updated : Oct 31, 2022, 4:09 pm IST
SHARE ARTICLE
photo
photo

ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਭਗੌੜਿਆਂ ਨੂੰ ਗ੍ਰਿਫਤਾਰ ਕਰਨ ਸਬੰਧੀ ਮੁਹਿੰਮ ਤਹਿਤ ਗ੍ਰਿਫਤਾਰ ਭਗੌੜਿਆਂ ਦੀ ਗਿਣਤੀ 383 ਤੱਕ ਪਹੁੰਚੀ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਜੰਗ ਪੰਜਵੇਂ ਮਹੀਨੇ ਵਿੱਚ ਦਾਖਲ ਹੋ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 1097 ਵੱਡੀਆਂ ਮੱਛੀਆਂ ਸਮੇਤ 6997 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਮੇਂ ਦੌਰਾਨ ਪੁਲਿਸ ਵੱਲੋਂ 580 ਵਪਾਰਕ ਮਾਮਲਿਆਂ ਸਮੇਤ ਕੁੱਲ 5346 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ।

ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੀਆਂ ਸੰਵੇਦਨਸ਼ੀਲ ਥਾਵਾਂ ਅਤੇ ਨਸ਼ਾ ਪ੍ਰਭਾਵਿਤ ਇਲਾਕਿਆਂ 'ਚ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 259.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ, ਜਿਸ ਨਾਲ ਸਿਰਫ਼ ਚਾਰ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਰਿਕਵਰੀ 406.5 ਕਿਲੋਗ੍ਰਾਮ ਹੋ ਗਈ ਹੈ।

ਆਈਜੀਪੀ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ ਸੂਬੇ ਭਰ ਵਿੱਚੋਂ 300 ਕਿਲੋ ਅਫੀਮ, 197.2 ਕਿਲੋ ਗਾਂਜਾ, 293 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਓਡਜ਼ ਦੀਆਂ 27.56 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲੀਸ ਨੇ ਇਨ੍ਹਾਂ ਚਾਰ ਮਹੀਨਿਆਂ ਵਿੱਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.49 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਦੋ ਹਫ਼ਤੇ ਦੌਰਾਨ ਹੋਈ ਡਰੱਗ ਰਿਕਵਰੀ ਦੇ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਪਿਛਲੇ ਦੋ ਹਫ਼ਤਿਆਂ ਵਿੱਚ 54 ਵਪਾਰਕ ਮਾਮਲਿਆਂ ਸਮੇਤ 399 ਐੱਫ.ਆਈ.ਆਰਜ਼ ਦਰਜ ਕਰਕੇ 508 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਹਨਾਂ ਕੋਲੋਂ 26.5 ਕਿਲੋ ਹੈਰੋਇਨ, 17 ਕਿਲੋ ਅਫੀਮ, 13.8 ਕਿਲੋ ਗਾਂਜਾ, 19 ਕੁਇੰਟਲ ਭੁੱਕੀ, ਫਾਰਮਾ ਓਪੀਓਡਜ਼ ਦੀਆਂ 1.20 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 4.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਪਿਛਲੇ ਦੋ ਹਫ਼ਤਿਆਂ ਵਿੱਚ ਐਨਡੀਪੀਐਸ ਕੇਸਾਂ ਵਿੱਚ 07 ਹੋਰ ਭਗੌੜੇ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 383 ਹੋ ਗਈ ਹੈ। ਦੱਸਣਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਖਾਸ ਤੌਰ 'ਤੇ ਡਰੱਗ ਰਿਕਵਰੀ ਨਾਲ ਸਬੰਧਤ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਇਹ ਨਸ਼ੇ ਦੀ ਮਾਮੂਲੀ ਮਾਤਰਾ ਦੀ ਬਰਾਮਦੀ ਹੀ ਹੋਵੇ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਪੰਜਾਬ ਤੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement