
ਝੂਲਦਾ ਪੁਲ ਡਿੱਗਣ ਦੀ ਇਸ ਘਟਨਾ ਵਿੱਚ ਘੱਟੋ-ਘੱਟ 134 ਲੋਕਾਂ ਦੀ ਮੌਤ ਹੋ ਗਈ ਸੀ।
ਧਰਮਸ਼ਾਲਾ - ਦਲਾਈਲਾਮਾ ਨੇ ਸੋਮਵਾਰ ਨੂੰ ਗੁਜਰਾਤ ਦੇ ਮੋਰਬੀ ਪੁਲ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ। ਝੂਲਦਾ ਪੁਲ ਡਿੱਗਣ ਦੀ ਇਸ ਘਟਨਾ ਵਿੱਚ ਘੱਟੋ-ਘੱਟ 134 ਲੋਕਾਂ ਦੀ ਮੌਤ ਹੋ ਗਈ ਸੀ। ਦਲਾਈ ਲਾਮਾ ਨੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਰਜਨੀਕਾਂਤ ਪਟੇਲ ਨੂੰ ਇੱਕ ਪੱਤਰ ਲਿਖਿਆ ਕਿ ਉਹ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰਦੇ ਹਨ, ਅਤੇ ਆਪਣੇ ਰਿਸ਼ਤੇਦਾਰਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹਨ।
ਉਨ੍ਹਾਂ ਚਿੱਠੀ 'ਚ ਲਿਖਿਆ, ''ਜਦੋਂ ਇਸ ਤਰ੍ਹਾਂ ਦੀਆਂ, ਅਤੇ ਦੱਖਣੀ ਕੋਰੀਆ ਵਰਗੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਅਜਿਹਾ ਲੱਗਦਾ ਹੈ ਕਿ ਸਾਡੇ ਸਾਰਿਆਂ 'ਤੇ ਆਫ਼ਤ ਟੁੱਟ ਪਈ ਹੋਵੇ। ਮੈਨੂੰ ਉਮੀਦ ਹੈ ਕਿ ਭਵਿੱਖ ਵਿੱਚ ਅਜਿਹੇ ਭਿਆਨਕ ਹਾਦਸਿਆਂ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।" ਦੱਖਣੀ ਕੋਰੀਆ 'ਚ ਸ਼ਨੀਵਾਰ ਰਾਤ ਹੈਲੋਵੀਨ ਦੇ ਮੌਕੇ 'ਤੇ ਮਚੀ ਭਗਦੜ 'ਚ ਘੱਟੋ-ਘੱਟ 153 ਲੋਕਾਂ ਦੀ ਮੌਤ ਹੋ ਗਈ।