
ਦੋਵਾਂ ਕੋਲੋਂ ਹਥਿਆਰ ਤੇ ਗੋਲਾ ਬਾਰੂਦ ਵੀ ਹੋਇਆ ਬਰਾਮਦ
ਜੰਮੂ: ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਕੇਰਨ ਸੈਕਟਰ 'ਚ ਫੌਜ ਨੇ ਪਾਕਿਸਤਾਨੀ ਅੱਤਵਾਦੀਆਂ ਦੀ ਘੁਸਪੈਠ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਸ ਆਪਰੇਸ਼ਨ 'ਚ ਇਕ ਪਾਕਿਸਤਾਨੀ ਅੱਤਵਾਦੀ ਮਾਰਿਆ ਗਿਆ ਹੈ। ਫੌਜ ਵੱਲੋਂ ਆਪਰੇਸ਼ਨ ਜਾਰੀ ਹੈ। ਇਸ ਤੋਂ ਪਹਿਲਾਂ ਸੋਮਵਾਰ ਸਵੇਰੇ ਸ਼ੋਪੀਆਂ ਜ਼ਿਲੇ ਦੇ ਬਾਲਾਪੋਰਾ ਤੋਂ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਸੀ। ਦੋਵਾਂ ਕੋਲੋਂ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ।
ਦੂਜੇ ਪਾਸੇ, ਜੰਮੂ-ਕਸ਼ਮੀਰ ਪੁਲਿਸ ਨੇ ਐਤਵਾਰ ਨੂੰ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ, ਜੋ ਯੂਰਪ ਤੋਂ ਚਲਾਇਆ ਜਾ ਰਿਹਾ ਸੀ। ਪੁਲਿਸ ਨੇ ਜੰਮੂ ਵਿੱਚ ਡਰੋਨ ਦੀ ਮਦਦ ਨਾਲ ਪਾਕਿਸਤਾਨ ਤੋਂ ਹਥਿਆਰਾਂ ਅਤੇ ਵਿਸਫੋਟਕਾਂ ਦੀ ਖੇਪ ਸੁੱਟਣ ਵਿੱਚ ਸ਼ਾਮਲ ਇਸ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਡੋਡਾ ਦੇ ਚੰਦਰ ਬੋਸ ਅਤੇ ਕੈਂਪ ਗੋਲੇ ਗੁਜਰਾਲ, ਜੰਮੂ ਦੇ ਸ਼ਮਸ਼ੇਰ ਸਿੰਘ ਨੂੰ ਆਰਐਸ ਪੁਰਾ ਵਿਖੇ ਅੰਤਰਰਾਸ਼ਟਰੀ ਸਰਹੱਦ (ਆਈਬੀ) ਦੇ ਨਾਲ ਬਾਸਪੁਰ ਬੰਗਲਾ ਖੇਤਰ ਵਿੱਚ ਡਰੋਨ ਸੁੱਟਣ ਦੀ ਜਾਂਚ ਦੌਰਾਨ ਫੜਿਆ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਕੋਲੋਂ ਚਾਰ ਪਿਸਤੌਲ, ਅੱਠ ਮੈਗਜ਼ੀਨ ਅਤੇ 47 ਗੋਲੀਆਂ ਬਰਾਮਦ ਹੋਈਆਂ ਹਨ।
ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਮੁਕੇਸ਼ ਸਿੰਘ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਬੋਸ ਨੇ ਖੁਲਾਸਾ ਕੀਤਾ ਕਿ ਉਹ ਸਿੰਘ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ।