ਆਰ.ਪੀ ਸਿੰਘ ਨੇ 1984 ਦੀਆਂ ਫਾਈਲਾਂ ਜਨਤਕ ਕਰਨ ਦੀ ਕੀਤੀ ਮੰਗ, ਟਰੁੱਥ ਕਮਿਸ਼ਨ ਗਠਨ ਕਰਨ ਲਈ ਕਿਹਾ 
Published : Oct 31, 2022, 4:28 pm IST
Updated : Oct 31, 2022, 5:11 pm IST
SHARE ARTICLE
 RP Singh
RP Singh

ਆਰ.ਪੀ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕੀਤੀ ਮੰਗ

 

ਨਵੀਂ ਦਿੱਲੀ -  ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰਪੀ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ 1984 ਸਿੱਖ ਨਸਲਕੁਸ਼ੀ ਨੂੰ ਲੈ ਕੇ ਵੱਡੀ ਮੰਗ ਕੀਤੀ ਹੈ। ਆਰਪੀ ਸਿੰਘ ਨੇ ਸ਼ਾਹ ਨੂੰ ਲਿਖੇ ਪੱਤਰ ਵਿਚ ਮੰਗ ਕੀਤੀ ਹੈ ਕਿ ਸਰਕਾਰ 1984 ਸਿੱਖ ਨਸਲਕੁਸ਼ੀ ਅਤੇ ਸਾਕਾ ਨੀਲਾ ਤਾਰਾ ਨਾਲ ਸਬੰਧਤ ਸਾਰੇ ਦਸਤਾਵੇਜ਼ ਜਨਤਕ ਕਰੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ 84 ਨਸਲਕੁਸ਼ੀ ਅਤੇ ਸਾਕਾ ਨੀਲਾ ਤਾਰਾ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਅਤੇ ਅਸਲ ਦੋਸ਼ੀਆਂ ਨੂੰ ਫੜਨ ਲਈ ‘ਟਰੁੱਥ ਕਮਿਸ਼ਨ’ ਦਾ ਗਠਨ ਕੀਤਾ ਜਾਵੇ। 

ਉਨ੍ਹਾਂ ਪੱਤਰ ਵਿਚ ਲਿਖਿਆ ਕਿ ਅੱਜ ਵੀ ਲੋਕ ਇਨਸਾਫ਼ ਦੀ ਉਡੀਕ ਕਰ ਰਹੇ ਹਨ ਅਤੇ ਸੱਚਾਈ ਸਾਹਮਣੇ ਲਿਆਉਣ ਲਈ ਸਰਕਾਰ ਨੂੰ ‘ਟਰੁੱਥ ਕਮਿਸ਼ਨ’ ਦਾ ਗਠਨ ਕਰਨਾ ਚਾਹੀਦਾ ਹੈ। ਸਿੰਘ ਨੇ ਲਿਖਿਆ ਕਿ ਲੋਕਾਂ ਲਈ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਇਸ ਸਾਜ਼ਿਸ਼ ਦੇ ਪਿੱਛੇ ਕੌਣ ਸੀ।  ਉਨ੍ਹਾਂ ਲਿਖਿਆ ਕਿ 38 ਸਾਲਾਂ ਵਿਚ 4 ਜਾਂਚ ਕਮੇਟੀਆਂ ਬਣਾਈਆਂ ਗਈਆਂ, ਐਸਆਈਟੀ ਵੀ ਬਣੀ ਪਰ ਸਾਰੀਆਂ ਫੇਲ੍ਹ ਸਾਬਤ ਹੋਈਆਂ, ਸੱਚਾਈ ਅਜੇ ਸਾਹਮਣੇ ਨਹੀਂ ਆਈ। ਦੱਸ ਦਈਏ ਕਿ 1984 ਦੀ ਨਸਲਕੁਸ਼ੀ ਨੂੰ 38 ਸਾਲ ਪੂਰੇ ਹੋ ਚੁੱਕੇ ਹਨ। 1984 ਵਿਚ ਨਵੰਬਰ ਮਹੀਨੇ ਵਿਚ ਹੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਇਹ ਨਸਲਕੁਸ਼ੀ ਹੋਈ ਸੀ, ਜਿਸ ਵਿਚ ਹਜ਼ਾਰਾਂ ਲੋਕ ਮਾਰੇ ਗਏ ਸਨ। 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement