ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ 16 ਪੁਲਿਸ ਅਧਿਕਾਰੀਆਂ ਨੂੰ ਦਿੱਤਾ ਜਾਵੇਗਾ ਵਿਸ਼ੇਸ਼ ਸਨਮਾਨ

By : GAGANDEEP

Published : Oct 31, 2022, 1:21 pm IST
Updated : Oct 31, 2022, 1:32 pm IST
SHARE ARTICLE
photo
photo

ਸਾਲ 2018 ਵਿੱਚ ਗ੍ਰਹਿ ਮੰਤਰਾਲੇ ਦੁਆਰਾ ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ ਦੀ ਕੀਤੀ ਗਈ ਸੀ ਸ਼ੁਰੂਆਤ

 

ਚੰਡੀਗੜ੍ਹ: ਅੱਜ ਦੇਸ਼ ਭਰ ਵਿੱਚ ਰਾਸ਼ਟਰੀ ਏਕਤਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਪੈਸ਼ਲ ਆਪ੍ਰੇਸ਼ਨ ਮੈਡਲ-2022 ਦਾ ਐਲਾਨ ਕੀਤਾ ਗਿਆ। ਜਿਸ ਵਿੱਚ ਪੰਜਾਬ ਪੁਲਿਸ ਦੇ ਡੀਆਈਜੀ ਗੁਰਪ੍ਰੀਤ ਭੁੱਲਰ ਸਿੰਘ ਸਮੇਤ ਪੰਜਾਬ ਦੇ 16 ਅਧਿਕਾਰੀਆਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਪੈਸ਼ਲ ਆਪ੍ਰੇਸ਼ਨ ਮੈਡਲ ਦਿੱਤਾ ਜਾਵੇਗਾ। ਇਹ ਉਨ੍ਹਾਂ ਅਧਿਕਾਰੀਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਦੇਸ਼, ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਸੁਰੱਖਿਆ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।

ਦੱਸ ਦੇਈਏ ਕਿ ਸਾਲ 2018 ਵਿੱਚ ਗ੍ਰਹਿ ਮੰਤਰਾਲੇ ਦੁਆਰਾ ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਮੈਡਲ ਭਾਰਤ ਵਿੱਚ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (UT) ਪੁਲਿਸ ਬਲਾਂ, ਕੇਂਦਰੀ ਪੁਲਿਸ ਸੰਗਠਨਾਂ (CPOs), ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPFs) ਅਤੇ ਸੁਰੱਖਿਆ ਸੰਗਠਨਾਂ ਨੂੰ ਦਿੱਤਾ ਜਾਂਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement