
ਚਾਰ ਪਿਸਤੌਲ, ਅੱਠ ਮੈਗਜ਼ੀਨ ਅਤੇ 47 ਰੌਂਦ ਬਰਾਮਦ ਕੀਤੇ ਗਏ ਹਨ।
ਜੰਮੂ - ਪੁਲਿਸ ਨੇ ਆਰਐਸ ਪੁਰਾ ਸੈਕਟਰ ਵਿਚ ਅੰਤਰਰਾਸ਼ਟਰੀ ਸਰਹੱਦ ਨੇੜੇ ਇੱਕ ਡਰੋਨ ਤੋਂ ਸੁੱਟੀ ਗਈ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਇਸ ਮਾਮਲੇ 'ਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਇਕ ਪੁਲਿਸ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਮੁਕੇਸ਼ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਐਤਵਾਰ ਤੜਕੇ ਬਾਸਪੁਰ ਬੰਗਲਾ ਇਲਾਕੇ ਵਿੱਚ ਡਰੋਨ ਦੀ ਆਵਾਜਾਈ ਬਾਰੇ ਪਤਾ ਲੱਗਾ, ਜਿਸ ਤੋਂ ਬਾਅਦ ਇਲਾਕੇ ਦੇ ਸਾਰੇ ਥਾਣਿਆਂ ਨੂੰ ਅਲਰਟ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਚੰਦਰ ਬੋਸ ਅਤੇ ਸ਼ਮਸ਼ੇਰ ਸਿੰਘ ਵਜੋਂ ਹੋਈ ਹੈ। ਸਿੰਘ ਨੇ ਦੱਸਿਆ ਕਿ ਚਾਰ ਪਿਸਤੌਲ, ਅੱਠ ਮੈਗਜ਼ੀਨ ਅਤੇ 47 ਰੌਂਦ ਬਰਾਮਦ ਕੀਤੇ ਗਏ ਹਨ।