ਖ਼ਬਰਾਂ |

ਤਾਜ਼ਾ |

Arvind Kejriwal News: 'ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਕੀਤਾ ਜਾ ਸਕਦਾ ਹੈ ਗ੍ਰਿਫ਼ਤਾਰ', ਆਤਿਸ਼ੀ ਨੇ ਜਤਾਇਆ ਖ਼ਦਸ਼ਾ  
Published : Oct 31, 2023, 10:46 am IST
Updated : Oct 31, 2023, 10:46 am IST
SHARE ARTICLE
atishi marlena , Arvind Kejriwal
atishi marlena , Arvind Kejriwal

'ਸਾਡਾ ਕੋਈ ਵੀ ਨੇਤਾ ਜਾਂ ਵਰਕਰ ਜੇਲ੍ਹ ਜਾਣ ਤੋਂ ਨਹੀਂ ਡਰਦਾ

Arvind Kejriwal News:  ਦਿੱਲੀ ਸ਼ਰਾਬ ਘੁਟਾਲਾ ਮਾਮਲੇ ਦਾ ਸੇਕ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੱਕ ਪਹੁੰਚਦਾ ਜਾ ਰਿਹਾ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਸੰਮਨ ਭੇਜੇ ਹਨ। ਉਨ੍ਹਾਂ ਨੂੰ ਆਬਕਾਰੀ ਨੀਤੀ ਮਾਮਲੇ 'ਚ 2 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਅਰਵਿੰਦ ਕੇਜਰੀਵਾਲ ਨੂੰ ਇਹ ਸੰਮਨ ਅਜਿਹੇ ਸਮੇਂ 'ਚ ਭੇਜਿਆ ਗਿਆ ਹੈ, ਜਦੋਂ ਇਸੇ ਮਾਮਲੇ 'ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤੀ ਹੈ।

ਓਧਰ ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਮਾਰਲੇਨਾ ਨੇ ਖ਼ਦਸ਼ਾ ਜਤਾਇਆ ਹੈ ਕਿ 2 ਨਵੰਬਰ ਨੂੰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਉਹਨਾਂ ਨੇ ਕਿਹਾ ਕਿ ਭਾਜਪਾ 'ਆਪ' ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਜੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਇਹ ਉਹਨਾਂ ਦੀ ਭਾਜਪਾ ਵਿਰੁੱਧ ਲੜਾਈ ਕਾਰਨ ਹੋਵੇਗੀ।  

ਇਸ ਦੇ ਨਾਲ ਹੀ ਦੱਸ ਦਈਏ ਕਿ 'ਆਪ' ਨੇਤਾ ਸੌਰਭ ਭਾਰਦਵਾਜ ਨੇ ਕਿਹਾ ਕਿ 'ਸਾਡਾ ਕੋਈ ਵੀ ਨੇਤਾ ਜਾਂ ਵਰਕਰ ਜੇਲ੍ਹ ਜਾਣ ਤੋਂ ਨਹੀਂ ਡਰਦਾ। ਇਸ ਤੋਂ ਸਾਫ਼ ਹੈ ਕਿ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਨੂੰ ਤਬਾਹ ਕਰਨਾ ਚਾਹੁੰਦੀ ਹੈ। ਹੁਣ ਉਹ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਡੱਕਣਾ ਚਾਹੁੰਦੇ ਹਨ। 


  


 

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement