
ਉਹਨਾਂ ਨੇ ਕਿਹਾ ਕਿ ਉਹਨਾਂ ਦੇ ਫ਼ੋਨ ਸਰਕਾਰੀ ਸਪਾਂਸਰਡ ਹਮਲਾਵਰਾਂ ਵੱਲੋਂ ਨਿਸ਼ਾਨਾ ਬਣਾਏ ਜਾ ਰਹੇ ਹਨ।
Raghav Chadha - ਦੇਸ਼ ਦੀਆਂ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਨੇਤਾਵਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਬੀਤੀ ਰਾਤ ਫੋਨ ਬਣਾਉਣ ਵਾਲੀ ਕੰਪਨੀ ਵੱਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ। ਦਰਅਸਲ, 'ਐਪਲ' ਵੱਲੋਂ ਕੁਝ ਪੱਤਰਕਾਰਾਂ ਨੂੰ ਵੀ ਚੇਤਾਵਨੀ ਦਿੱਤੀ ਗਈ ਹੈ ਕਿ ਉਨ੍ਹਾਂ ਦੇ ਫ਼ੋਨ ਸਰਕਾਰੀ ਸਪਾਂਸਰਡ ਹਮਲਾਵਰਾਂ ਵੱਲੋਂ ਨਿਸ਼ਾਨਾ ਬਣਾਏ ਜਾ ਰਹੇ ਹਨ।
ਇਸ ਸਬੰਧੀ ਕੁੱਝ ਆਗੂਆਂ ਨੇ ਜਾਣਕਾਰੀ ਵੀ ਸਾਂਝੀ ਕੀਤੀ ਹੈ। ਇਨ੍ਹਾਂ ਵਿਰੋਧੀ ਨੇਤਾਵਾਂ ਵਿਚ ਟੀਐਮਸੀ ਸੰਸਦ ਮਹੂਆ ਮੋਇਤਰਾ, ਸ਼ਿਵ ਸੈਨਾ ਯੂਬੀਟੀ ਦੀ ਸੰਸਦ ਪ੍ਰਿਅੰਕਾ ਚਤੁਰਵੇਦੀ, ਆਪ ਦੇ ਸੰਸਦ ਮੈਂਬਰ ਰਾਘਵ ਚੱਢਾ, ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਅਤੇ ਕਾਂਗਰਸ ਦੇ ਬੁਲਾਰੇ ਪਵਨ ਖੇੜਾ ਸਮੇਤ ਕਈ ਨੇਤਾ ਸ਼ਾਮਲ ਹਨ।
ਸੰਸਦ ਮੈਂਬਰ ਰਾਘਵ ਚੱਢਾ ਨੇ ਇਸ ਸਬੰਧੀ ਟਵੀਟ ਕਰ ਕੇ ਵੀ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਵੀ ਚੇਤਾਵਨੀ ਦਾ ਸੰਦੇਸ਼ ਮਿਲਿਆ ਹੈ। ਏਆਈਐਮਆਈਐਮ ਦੇ ਅਸਦੁਦੀਨ ਓਵੈਸੀ ਨੇ ਵੀ ਅਜਿਹੇ ਦੋਸ਼ ਲਗਾ ਕੇ ਸਰਕਾਰ ਨੂੰ ਆੜੇ ਹੱਥੀਂ ਲਿਆ।