ਨਗਰ ਕੀਰਤਨ ਸਜਾਉਣ ਵਾਲੇ ਸਿੱਖਾਂ ਖਿਲਾਫ਼ ਕੇਸ ਦਰਜ, ਕੈਪਟਨ ਨੇ ਯੋਗੀ ਨੂ ਕੇਸਾਂ ਦੀ ਸਮੀਖਿਆ ਲਈ ਕਿਹਾ
Published : Dec 31, 2019, 7:15 pm IST
Updated : Dec 31, 2019, 7:16 pm IST
SHARE ARTICLE
file photo
file photo

ਸ਼ਹੀਦੀ ਦਿਹਾੜਾ ਮਨਾਉਣ ਲਈ ਸਜਾਇਆ ਸੀ ਨਗਰ ਕੀਰਤਨ

ਚੰਡੀਗੜ੍ਹ : ਉਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਦੇ ਗੁਰਦੁਆਰਾ ਕੀਰਤਪੁਰ ਸਾਹਿਬ ਤੋਂ ਬੀਤੇ ਦਿਨੀਂ ਸਜਾਏ ਗਏ ਨਗਰ ਕੀਰਤਨ ਨੂੰ ਲੈ ਕੇ ਪੁਲਿਸ ਨੇ 55 ਸਿੱਖ ਸ਼ਰਧਾਲੂਆਂ ਖ਼ਿਲਾਫ਼ ਦਰਜ ਕਰ ਲਿਆ ਸੀ।

PhotoPhoto

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਸਿੱਖਾਂ ਖਿਲਾਫ਼ ਦਰਜ ਕੇਸਾਂ ਦੀ ਸਮੀਖਿਆ ਕਰਨ ਲਈ ਕਿਹਾ ਹੈ।

PhotoPhoto

ਦੱਸ ਦਈਏ ਕਿ ਪੀਲੀਭੀਤ ਜ਼ਿਲ੍ਹੇ ਦੇ ਗੁਰਦੁਆਰਾ ਕੀਰਤਪੁਰ ਸਾਹਿਬ ਤੋਂ ਐਤਵਾਰ ਨੂੰ ਸਜਾਏ ਗਏ ਨਗਰ ਕੀਰਤਨ ਨੂੰ ਲੈ ਕੇ ਪੁਲਿਸ ਨੇ 55 ਸਿੱਖ ਸ਼ਰਧਾਲੂਆਂ ਖ਼ਿਲਾਫ਼ ਧਾਰਾ 144 ਤੋੜਨ ਦਾ ਦੋਸ਼ ਲਗਾ ਕੇ ਕੇਸ ਦਰਜ ਕਰ ਲਿਆ ਸੀ। ਪੁਲਿਸ ਨੇ ਨਗਰ ਕੀਰਤਨ 'ਚ ਵਰਤੀ ਗਈ ਕਾਰ ਤੇ ਕੇਸਰੀ ਨਿਸ਼ਾਨ ਵੀ ਜ਼ਬਤ ਕਰ ਲਿਆ ਸੀ।

PhotoPhoto

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਕਿ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਪੀਲੀਭਾਤ 'ਚ 55 ਸ਼ਰਧਾਲੂਆਂ ਵਿਰੁਧ ਐਫਆਈਆਰ ਦੀ ਸਮੀਖਿਆ ਕਰਨ ਦੀ ਅਪੀਲ, ਕਿਉਂਜੋ ਇਹ ਸ਼ਰਧਾਲੂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਰਵਾਇਤੀ ਨਗਰ ਕੀਰਤਨ 'ਚ ਸ਼ਾਮਲ ਸੀ। ਜ਼ਿਕਰਯੋਗ ਹੈ ਕਿ ਇਹ ਨਗਰ ਕੀਰਤਨ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸਜਾਇਆ ਗਿਆ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement