
ਪੁਲਿਸ ਨੇ ਲੋਕਾਂ ਦੀ ਮਦਦ ਨਾਲ ਕਿਸ਼ਤੀ 'ਤੇ ਸਵਾਰ ਯਾਤਰੀਆਂ ਦੀ ਭਾਲ ਕੀਤੀ ਸ਼ੁਰੂ
ਪਟਨਾ: ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਪਟਨਾ ਦੇ ਮਨੇਰ ਮਹਾਵੀਰ ਟੋਲਾ ਗੰਗਾ ਨੰਦੀ ਘਾਟ 'ਤੇ ਯਾਤਰੀਆਂ ਨਾਲ ਭਰੀ ਕਿਸ਼ਤੀ ਡੁੱਬ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਕਿਸ਼ਤੀ 'ਤੇ ਕੁੱਲ 15 ਲੋਕ ਸਵਾਰ ਸਨ, ਜਿਨ੍ਹਾਂ 'ਚੋਂ 7 ਲੋਕ ਅਜੇ ਵੀ ਲਾਪਤਾ ਹਨ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਲੋਕਾਂ ਦੀ ਮਦਦ ਨਾਲ ਕਿਸ਼ਤੀ 'ਤੇ ਸਵਾਰ ਯਾਤਰੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮਨੇਰ ਪੁਲੀਸ ਸਮੇਤ ਕਈ ਅਧਿਕਾਰੀ ਮੌਕੇ ’ਤੇ ਮੌਜੂਦ ਹਨ।
ਜਾਣਕਾਰੀ ਮੁਤਾਬਕ ਬਿਹਾਰ ਦੇ ਪਟਨਾ ਜ਼ਿਲੇ ਦੇ ਮਨੇਰ ਵਿਖੇ ਗੰਗਾ ਨਦੀ 'ਚ ਇਕ ਕਿਸ਼ਤੀ 15 ਲੋਕਾਂ ਨੂੰ ਲੈ ਕੇ ਜਾ ਰਹੀ ਸੀ। ਇਸ ਦੌਰਾਨ ਕਿਸ਼ਤੀ ਕਿਸੇ ਕਾਰਨ ਪਲਟ ਗਈ। ਇਸ ਘਟਨਾ ਤੋਂ ਬਾਅਦ ਹੜਕੰਪ ਮਚ ਗਿਆ। ਕਿਸ਼ਤੀ 'ਤੇ ਸਵਾਰ ਲੋਕ ਪਾਣੀ 'ਚ ਡੁੱਬਣ ਲੱਗੇ। ਕਿਸੇ ਤਰ੍ਹਾਂ ਬਾਕੀ ਲੋਕ ਨਦੀ ਵਿੱਚੋਂ ਬਾਹਰ ਆ ਗਏ। ਇਸ ਦੇ ਨਾਲ ਹੀ 7 ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ।