ਦਿੱਲੀ ਵਿੱਚ ਜਿਮ ਮਾਲਕ ਦੀ ਗੋਲੀ ਮਾਰ ਕੇ ਹੱਤਿਆ

By : GAGANDEEP

Published : Dec 31, 2022, 9:16 am IST
Updated : Dec 31, 2022, 9:16 am IST
SHARE ARTICLE
photo
photo

ਪੁਲਿਸ CCTV ਕੈਮਰੇ ਦੀ ਕਰ ਰਹੀ ਜਾਂਚ

 

  ਨਵੀਂ ਦਿੱਲੀ : ਦਿੱਲੀ ਵਿੱਚ ਜਿਮ ਮਾਲਕ ਦਾ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਪੂਰਬੀ ਦਿੱਲੀ ਵਿੱਚ ਸਥਿਤ ਐਨਰਜੀ ਜਿਮ ਦੇ ਮਾਲਕ ਮਹਿੰਦਰ ਅਗਰਵਾਲ ਨੂੰ ਸ਼ੁੱਕਰਵਾਰ (30 ਦਸੰਬਰ) ਨੂੰ ਦਫ਼ਤਰ ਜਾਣ ਤੋਂ ਬਾਅਦ ਤਿੰਨ ਲੋਕਾਂ ਨੇ ਗੋਲੀ ਮਾਰ ਦਿੱਤੀ। ਸੂਤਰਾਂ ਮੁਤਾਬਕ ਮਹਿੰਦਰ 'ਤੇ ਕੁੱਲ ਤਿੰਨ ਗੋਲੀਆਂ ਚਲਾਈਆਂ ਗਈਆਂ, ਜਿਸ 'ਚ ਇਕ ਗੋਲੀ ਉਸ ਦੇ ਸਿਰ 'ਚ ਲੱਗੀ।

ਮਹਿੰਦਰ ਅਗਰਵਾਲ ਆਪਣੇ ਜਿੰਮ ਦੇ ਦਫ਼ਤਰ ਵਿੱਚ ਕੰਮ ਕਰ ਰਿਹਾ ਸੀ। ਇਸੇ ਦੌਰਾਨ ਸ਼ੁੱਕਰਵਾਰ (30 ਦਸੰਬਰ) ਦੀ ਰਾਤ ਅੱਠ ਵਜੇ ਤਿੰਨ ਬਦਮਾਸ਼ ਆਏ ਅਤੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਉਹ ਕਈ ਜਿੰਮਾਂ ਦਾ ਮਾਲਕ ਹੈ, ਉਹ ਜਿੰਮ ਦੇ ਸਮਾਨ ਦਾ ਕਾਰੋਬਾਰ ਵੀ ਕਰਦਾ ਹੈ। ਇਹ ਐਨਰਜੀ ਜਿਮ ਪ੍ਰੀਤ ਵਿਹਾਰ ਦੇ ਵਿਕਾਸ ਮਾਰਗ 'ਤੇ ਸਥਿਤ ਹੈ।

ਮਹਿੰਦਰ ਅਗਰਵਾਲ ਦੇ ਕਤਲ ਤੋਂ ਬਾਅਦ ਪੁਲਿਸ ਜਿੰਮ ਤੱਕ ਪਹੁੰਚ ਗਈ ਹੈ। ਪੂਰਬੀ ਦਿੱਲੀ ਦੇ ਪ੍ਰੀਤ ਵਿਹਾਰ ਥਾਣੇ ਦੀ ਟੀਮ ਅਤੇ ਵਿਸ਼ੇਸ਼ ਸਟਾਫ ਪੂਰੇ ਮਾਮਲੇ ਦੀ ਜਾਂਚ ਕਰ ਰਿਹਾ ਹੈ। ਇਸ ਤੋਂ ਇਲਾਵਾ ਦਿੱਲੀ ਕ੍ਰਾਈਮ ਬ੍ਰਾਂਚ ਦੀ ਟੀਮ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ। ਪੁਲਿਸ ਨੇ ਅੱਗੇ ਦੱਸਿਆ ਕਿ ਆਸਪਾਸ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮ੍ਰਿਤਕ ਮਹਿੰਦਰ ਦੇ ਪਰਿਵਾਰ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement